ਚੰਡੀਗੜ੍ਹ : ਪੰਜਾਬ 'ਚ ਭਾਰੀ ਮੀਂਹ ਮਗਰੋਂ ਪੈਦਾ ਹੋਏ ਮਾੜੇ ਹਾਲਾਤ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਮੁੱਖ ਸਕੱਤਰ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਲੈਣਗੇ। ਸੂਬੇ 'ਚ ਪੈ ਰਹੀ ਭਾਰੀ ਬਾਰਸ਼ ਦੇ ਕਾਰਨ ਰੈਸਕਿਊ ਆਪਰੇਸ਼ਨ ਅਤੇ ਅੱਗੇ ਦੀਆਂ ਤਿਆਰੀਆਂ ਨੂੰ ਲੈ ਕੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਐਕਸ਼ਨ 'ਚ ਹੈ।
ਇਹ ਵੀ ਪੜ੍ਹੋ : ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ’ਚ ਮੀਂਹ ਨੇ ਮਚਾਈ ਤਬਾਹੀ, 31 ਮੌਤਾਂ
ਇਸ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅਧਿਕਾਰੀਆਂ ਦੀ ਬੈਠਕ ਬੁਲਾਈ ਹੈ, ਜੋ ਕਿ 10 ਵਜੇ ਸ਼ੁਰੂ ਹੋਵੇਗੀ। ਇਸ ਬੈਠਕ ਦੌਰਾਨ ਵੱਖ-ਵੱਖ ਖੇਤਰਾਂ ਦੇ ਅਧਿਕਾਰੀ ਵੀਡੀਓ ਕਾਲ ਰਾਹੀਂ ਜੁੜਨਗੇ। ਸਾਰੇ ਮਹਿਕਮਿਆਂ ਦੇ ਅਫ਼ਸਰਾਂ ਨੂੰ ਮੀਟਿੰਗ 'ਚ ਸ਼ਾਮਲ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਘੱਗਰ ਦਰਿਆ ਖ਼ਤਰੇ ਦੇ ਲੈਵਲ ਤੋਂ 4 ਫੁੱਟ ਉੱਪਰ ਪੁੱਜਾ, ਹੋਰ ਜ਼ਿਆਦਾ ਖ਼ਰਾਬ ਹੋ ਸਕਦੇ ਨੇ ਪਟਿਆਲਾ ਦੇ ਹਾਲਾਤ (ਤਸਵੀਰਾਂ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਘੱਗਰ ਦਰਿਆ ਖ਼ਤਰੇ ਦੇ ਲੈਵਲ ਤੋਂ 4 ਫੁੱਟ ਉੱਪਰ ਪੁੱਜਾ, ਹੋਰ ਜ਼ਿਆਦਾ ਖ਼ਰਾਬ ਹੋ ਸਕਦੇ ਨੇ ਪਟਿਆਲਾ ਦੇ ਹਾਲਾਤ (ਤਸਵੀਰਾਂ)
NEXT STORY