ਚੰਡੀਗੜ੍ਹ (ਮਨਮੋਹਨ) : ਰਾਸ਼ਟਰੀ ਸਿੱਖ ਸੰਗਤ ਵਲੋਂ ਪੰਜਾਬ ਦੇ ਰਾਜਪਾਲ ਨੂੰ ਅਫਗਾਨਿਸਤਾਨ 'ਚ ਸਿੱਖਾਂ 'ਤੇ ਹੋਏ ਹਮਲੇ ਨੂੰ ਲੈ ਕੇ ਮੈਮੋਰੈਂਡਮ ਸੌਂਪਿਆ ਗਿਆ। ਇਸ 'ਚ ਮੰਗ ਕੀਤੀ ਗਈ ਕਿ ਅਫਗਾਨਿਸਤਾਨ 'ਚ ਅੱਤਵਾਦੀਆਂ ਵਲੋਂ ਜਿਹੜਾ ਕੰਮ ਕੀਤਾ ਗਿਆ ਹੈ, ਉਹ ਫਿਰ ਨਾ ਹੋਵੇ, ਇਸ ਲਈ ਸਰਕਾਰ ਨੂੰ ਸਖਤ ਕਦਮ ਚੁੱਕਣੇ ਚਾਹੀਦੇ ਹਨ। ਮੈਮੋਰੈਂਡਮ 'ਚ ਕਿਹਾ ਗਿਆ ਕਿ ਸਰਕਾਰ ਸਿੱਖਾਂ ਦੀ ਸੁਰੱਖਿਆ ਨੂੰ ਵਿਦੇਸ਼ਾਂ 'ਚ ਯਕੀਨੀ ਬਣਾਵੇ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦਾ ਇਕ ਵਫਦ ਗ੍ਰਹਿ ਮੰਤਰੀ ਰਾਜਨਾਥ ਸਿੰਘ ਅਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਵੀ ਮੁਲਾਕਾਤ ਕਰੇਗਾ। ਰਾਸ਼ਟਰੀ ਸਿੱਖ ਸੰਗਤ ਦੇ ਪ੍ਰਧਾਨ ਮੁਖਤਾਰ ਸਿੰਘ ਨੇ ਦੱਸਿਆ ਕਿ ਲਗਾਤਾਰ ਸਿੱਖ ਭਾਈਚਾਰੇ ਦੇ ਲੋਕਾਂ 'ਤੇ ਹਮਲੇ ਹੋ ਰਹੇ ਹਨ, ਜਿਸ ਦੀ ਜਿੰਨੀ ਨਿੰਦਾ ਕੀਤੀ ਜਾਵੇ, ਘੱਟ ਹੈ। ਇਸ ਲਈ ਸਰਕਾਰ ਨੂੰ ਚਾਹੀਦਾ ਹੈਕਿ ਜਿਹੜੀ ਸਿੱਖ ਸੰਗਤ ਵਿਦੇਸ਼ 'ਚ ਰਹਿ ਰਹੀ ਹੈ, ਉਸ ਦੀ ਸੁਰੱਖਿਆ ਦੇ ਮੱਦੇਨਜ਼ਰ ਸਬੰਧਿਤ ਸਰਕਾਰਾਂ ਨਾਲ ਗੱਲਬਾਤ ਕੀਤੀ ਜਾਵੇ।
ਨਸ਼ੇ ਦੇ ਵੱਡੇ ਮਗਰਮੱਛਾਂ ਦਾ ਪਰਦਾਫਾਸ਼, 2 ਔਰਤਾਂ ਸਮੇਤ 4 ਮੈਂਬਰ ਕਾਬੂ (ਵੀਡੀਓ)
NEXT STORY