ਫਰੀਦਕੋਟ (ਬਿਊਰੋ) - ਲੋਕ ਸਭਾ ਚੋਣਾਂ 2024 ਦੇ ਨਤੀਜੇ ਅੱਜ ਐਲਾਨੇ ਜਾ ਰਹੇ ਹਨ। ਦੁਨੀਆਭਰ ਦੀਆਂ ਨਜ਼ਰਾਂ ਅੱਜ ਆਉਣ ਵਾਲੇ ਨਤੀਜਿਆਂ 'ਤੇ ਟਿਕੀਆਂ ਹਨ। ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖ਼ਾਲਸਾ ਦੀ ਵੱਡੀ ਜਿੱਤ ਹੁੰਦੀ ਦਿਖਾਈ ਦੇ ਰਹੀ ਹੈ ਉਥੇ ਹੀ ਆਪ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਆਪਣੀ ਜ਼ਬਰਦਸਤ ਹਾਰ ਹੁੰਦੀ ਵੇਖ ਕੇ ਭਾਵੁਕ ਹੋ ਜਾਂਦੇ ਹਨ। ਇਸੇ ਦੌਰਾਨ ਕਰਮਜੀਤ ਅਨਮੋਲ ਨੇ ਕਿਹਾ ਹੈ ਕਿ ਮੈਂ ਫਰੀਦਕੋਟ ਦੇ ਵਾਸੀਆਂ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਮੈਨੂੰ ਇੰਨਾ ਜ਼ਿਆਦਾ ਪਿਆਰ ਦਿੱਤਾ। ਕਰਮਜੀਤ ਅਨਮੋਲ ਨੇ ਸਰਬਜੀਤ ਸਿੰਘ ਖ਼ਾਲਸਾ ਨੂੰ ਜਿੱਤ ਦੀ ਵਧਾਈ ਦਿੱਤੀ। ਮੈਨੂੰ ਉਮੀਦ ਹੈ ਕਿ ਉਹ ਲੋਕਾਂ ਦੀ ਸੇਵਾ ਜ਼ਰੂਰ ਕਰਨਗੇ। ਮੇਰੇ ਖ਼ਾਸ ਦੋਸਤਾਂ ਤੇ ਲੋਕਾਂ ਨੇ ਮੇਰਾ ਬਹੁਤ ਸਾਥ ਦਿੱਤਾ। ਅਖਾੜੇ 'ਚ ਇਕ ਜਿੱਤ ਤੇ ਇਕ ਹਾਰ ਹੁੰਦੀ ਹੈ। ਮੈਂ ਇਸ ਨੂੰ ਕਾਬੂਲ ਕਰਦਾ ਹਾਂ ਅਤੇ ਆਪਣੀ ਹਾਰ ਦੀ ਕਮੀਪੇਸ਼ੀ ਨੂੰ ਦੂਰ ਕਰਾਂਗਾ। ਮੈਂ ਹਮੇਸ਼ਾ ਫਰੀਦਕੋਟ ਦੀ ਧਰਤੀ ਨਾਲ ਜੁੜਿਆ ਰਹਾਂਗਾ।
ਜੇਕਰ ਫਰੀਦਕੋਟ ਦੀ ਗੱਲ ਕੀਤੀ ਜਾਵੇ ਤਾਂ ਫ਼ਰੀਦਕੋਟ 13 ਲੋਕ ਸਭਾ ਹਲਕਿਆਂ ਵਿੱਚੋਂ ਇੱਕ ਹੈ। ਇਸ 'ਚ ਪਿਛਲੇ 5 ਸਾਲ ਤੋਂ ਕਾਂਗਰਸ ਦੀ ਸੀਟ ਤੋਂ ਸੰਸਦ ਮੈਂਬਰ ਮਹੁੰਮਦ ਸਦੀਕ ਰਹੇ ਹਨ। ਇਸ ਸੀਟ 'ਤੇ ਇਸ ਵਾਰ ਮੁਕਾਬਲਾ ਪੰਜ ਕੋਣਾ ਹੁੰਦਾ ਜਾਪ ਰਿਹਾ ਹੈ, ਜਿਥੇ ਕਾਂਗਰਸ, ਆਪ, ਭਾਜਪਾ, ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰ ਲੜ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਫਰੀਦਕੋਟ ਲੋਕ ਸਭਾ ਸੀਟ 'ਤੇ ਚੋਣ ਪ੍ਰਕਿਰਿਆ ਮੁਕੰਮਲ, 58.10 ਫੀਸਦੀ ਹੋਈ ਵੋਟਿੰਗ
ਦੱਸ ਦਈਏ ਕਿ ਫਰੀਦਕੋਟ ਲੋਕ-ਸਭਾ ਹਲਕਾ 1977 'ਚ ਹੋਂਦ 'ਚ ਆਇਆ ਸੀ ਅਤੇ ਉਸ ਸਮੇਂ ਇਸ 'ਚ ਫਰੀਦਕੋਟ, ਕੋਟਕਪੂਰਾ, ਪੰਜ-ਗਰਾਈ, ਮੋਗਾ, ਬਾਘਾਪੁਰਾਣਾ, ਮੁਕਤਸਰ, ਮਲੋਟ, ਗਿਦੜਬਾਹਾ ਅਤੇ ਲੰਬੀ ਵਿਧਾਨਸਭਾ ਦੇ 9 ਹਲਕੇ ਸ਼ਾਮਲ ਸਨ। 2009 ਦੀਆਂ ਚੋਣਾਂ ਸਮੇਂ ਫਰੀਦਕੋਟ ਲੋਕ-ਸਭਾ ਹਲਕਾ ਰੀਜਰਵ ਘੋਸ਼ਿਤ ਹੋ ਗਿਆ ਅਤੇ ਇਸ ਦੀ ਹੇਠਲੇ ਵਿਧਾਨਸਭਾ ਹਲਕਿਆਂ 'ਚ ਤਬਦੀਲੀ ਕਰ ਦਿੱਤੀ ਗਈ। ਹੁਣ ਇਹ ਲੋਕ-ਸਭਾ ਹਲਕਾ 9 ਵਿਧਾਨ ਸਭਾ ਹਲਕਿਆਂ 'ਚ ਵੰਡਿਆ ਹੋਇਆ ਹੈ- ਨਿਹਾਲ ਸਿੰਘ ਵਾਲਾ, ਬਾਗਾਪੁਰਾਣਾ, ਮੋਗਾ, ਧਰਮਕੋਟ, ਗਿੱਦੜਬਾਹਾ, ਫਰੀਦਕੋਟ, ਕੋਟਕਪੂਰਾ, ਜੈਤੋ, ਰਾਮਪੁਰਾ ਫੂਲ ।
ਫਰੀਦਕੋਟ 'ਚ ਕਿੰਨੇ ਫ਼ੀਸਦੀ ਰਹੀ ਵੋਟਿੰਗ
ਬਾਗਾ ਪੁਰਾਣਾ- 63.63, ਧਰਮਕੋਟ- 65.10, ਫਰੀਦਕੋਟ- 62.49, ਗਿੱਦੜਬਾਹਾ- 69.98, ਜੈਤੋ- 66.25, ਕੋਟਕਪੁਰਾ- 64.47, ਮੋਗਾ- 56.98, ਨਿਹਾਲ ਸਿੰਘ ਵਾਲਾ- 59.28 ਅਤੇ ਰਾਮਪੁਰਾ ਪੌਲ 64.40 ਫ਼ੀਸਦੀ ਵੋਟਿੰਗ ਪੋਲ ਕੀਤੀ ਗਈ ਹੈ।
ਮੁਕਾਬਲਾ ਬਣਿਆ ਦਿਲਚਸਪ
ਇਸ ਹਲਕੇ 'ਚ ਇਸ ਵਾਰ ਕਾਂਗਰਸ ਨੇ ਮੌਜੂਦਾ ਐੱਮ. ਪੀ. ਮੁਹੰਮਦ ਸਦੀਕ ਦੀ ਟਿਕਟ ਕੱਟ ਕੇ ਅਮਰਜੀਤ ਕੌਰ ਸਾਹੋਕੇ ਨੂੰ ਮੈਦਾਨ 'ਚ ਉਤਾਰਿਆ ਹੈ। ਬੀਬੀ ਸਾਹੋਕੇ ਪਹਿਲਾਂ ਅਕਾਲੀ ਦਲ 'ਚ ਰਹਿ ਚੁੱਕੇ ਹਨ ਤੇ ਮੋਗਾ ਜ਼ਿਲ੍ਹੇ ਨਾਲ ਸਬੰਧਿਤ ਹਨ ਜਦਕਿ ਆਮ ਆਦਮੀ ਪਾਰਟੀ ਨੇ ਪੰਜਾਬੀ ਫ਼ਿਲਮ ਦੇ ਇੰਡਸਟਰੀ ਦੇ ਉੱਘੇ ਅਦਾਕਾਰ ਕਰਮਜੀਤ ਅਨਮੋਲ ਨੂੰ ਮੈਦਾਨ 'ਚ ਉਤਾਰਿਆ ਹੈ। ਇਸ ਤੋਂ ਇਲਾਵਾ ਭਾਜਪਾ ਨੇ ਮਸ਼ਹੂਰ ਗਾਇਕ ਹੰਸ ਰਾਜ ਹੰਸ, ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਰਾਜਵਿੰਦਰ ਸਿੰਘ ਧਰਮਕੋਟ ਅਤੇ ਬਸਪਾ ਨੇ ਗੁਰਬਖ਼ਸ਼ ਸਿੰਘ 'ਤੇ ਦਾਅ ਖੇਡਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=88
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸੁਸ਼ੀਲ ਰਿੰਕੂ ਨੇ ਕਬੂਲੀ ਹਾਰ, ਲਾਈਵ ਹੋ ਕੇ ਜਨਤਾ ਦਾ ਕੀਤਾ ਧੰਨਵਾਦ ਤੇ ਚੰਨੀ ਨੂੰ ਦਿੱਤੀ ਵਧਾਈ
NEXT STORY