ਲੁਧਿਆਣਾ (ਜ.ਬ.) : ਜ਼ਿਲ੍ਹੇ ਦੇ ਸਿਹਤ ਅਧਿਕਾਰੀਆਂ ਮੁਤਾਬਕ ਸੰਭਾਵਿਤ ਤੀਜੀ ਲਹਿਰ ਤੋਂ ਬਚਾਅ ਲਈ ਟੈਸਟਿੰਗ ਅਤੇ ਟੀਕਾਕਰਨ ’ਤੇ ਜ਼ੋਰ ਦੇਣਾ ਪਵੇਗਾ। ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਜਾਰੀ ਹੁਕਮਾਂ ਮੁਤਾਬਕ ਪੰਜਾਬ ਦੇ ਸਰਹੱਦੀ ਐਂਟਰੀ ਗੇਟਾਂ, ਬੱਸ ਅੱਡਿਆਂ, ਸਕੂਲੀ ਵਿਦਿਆਰਥੀਆਂ, ਅਧਿਆਪਕਾਂ, ਹਸਪਤਾਲਾਂ ’ਚ ਦਾਖਲ ਮਰੀਜ਼ਾਂ, ਓ. ਪੀ. ਡੀ. ਵਿਚ ਆ ਰਹੇ ਮਰੀਜ਼ਾਂ, ਲੇਬਰ ਕਾਲੋਨੀਆਂ, ਉਦਯੋਗਿਕ ਲੇਬਰ, ਨਸ਼ਾ ਮੁਕਤੀ ਕੇਂਦਰਾਂ, ਜਿਮ ਅਤੇ ਰੈਸਟੋਰੈਂਟਾਂ ਵਿਚ ਕੰਮ ਕਰ ਰਹੇ ਮੁਲਾਜ਼ਮਾਂ ਲਈ ਕੋਰੋਨਾ ਦਾ ਟੈਸਟ ਜ਼ਰੂਰੀ ਹੈ। ਸਿਵਲ ਸਰਜਨ ਡਾ. ਕਿਰਨ ਆਲੂਵਾਲੀਆ ਨੇ ਲੋਕਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਚਾਹੇ ਅੱਜ ਕੋਰੋਨਾ ਦੇ ਕੇਸ ਘੱਟ ਹਨ ਪਰ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਕਾਰਨ ਕੋਰੋਨਾ ਦੇ ਕੇਸ ਫਿਰ ਵਧ ਸਕਦੇ ਹਨ। ਉਨ੍ਹਾਂ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦੇ ਉਨ੍ਹਾਂ ਮੁਲਾਜ਼ਮਾਂ ਨੂੰ ਸਹਿਯੋਗ ਦੇਣ ਜੋ ਕੋਵਿਡ ਦੇ ਟੈਸਟ ਲੈਂਦੇ ਹਨ ਤਾਂ ਕਿ ਜਾਂਚ ਤੋਂ ਬਾਅਦ ਪ੍ਰਭਾਵਿਤ ਵਿਅਕਤੀਆਂ ਨੂੰ ਲੋੜ ਮੁਤਾਬਕ ਆਈਸੋਲੇਟ ਕੀਤਾ ਜਾ ਸਕੇ ਅਤੇ ਜ਼ਰੂਰੀ ਇਲਾਜ ਦਿੱਤਾ ਜਾ ਸਕੇ। ਜ਼ਿਲ੍ਹਾ ਐਪੀਡੇਮਿਓਲਾਜਿਸਟ ਡਾ. ਰਮੇਸ਼ ਕੁਮਾਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਕਿਸੇ ਵੀ ਤਰ੍ਹਾ ਦੇ ਖਾਣ-ਪੀਣ ਦਾ ਸਮਾਨ ਵੇਚਣ ਵਾਲੇ, ਫਲ ਅਤੇ ਸਬਜ਼ੀ ਵੇਚਣ ਵਾਲੇ, ਸੈਲੂਨ ਮਾਲਕਾਂ ਅਤੇ ਮੁਲਾਜ਼ਮਾਂ ਲਈ ਇਹ ਜ਼ਰੂਰੀ ਹੈ ਕਿ ਉਹ ਆਪਣੇ ਇਲਾਕੇ ਵਿਚ ਟੀਮਾਂ ਤੋਂ ਕੋਰੋਨਾ ਟੈਸਟ ਕਰਵਾਉਣ। ਉਨ੍ਹਾਂ ਕਿਹਾ ਕਿ ਕੋਰੋਨਾ ਦਾ ਰੋਕਥਾਮ ਲਈ ਮਾਸਕ ਪਹਿਨਣਾ, ਸਮਾਜਿਕ ਦੂਰੀ ਰੱਖਣਾ, ਸਾਬਣ ਨਾਲ ਹੱਥ ਧੋਣਾ ਅਤੇ ਕੋਰੋਨਾ ਦਾ ਟੀਮਾ ਲਗਵਾਉਣਾ ਜ਼ਰੂਰੀ ਹੈ। ਡਾ. ਰਮੇਸ਼ ਨੇ ਕਿਹਾ ਕਿ ਜੇਕਰ ਸਾਰੇ ਕੋਵਿਡ ਸਾਵਧਾਨੀਅੲਾਂ ਦਾ ਪਾਲਣ ਕਰਨ ਤਾਂ ਸੰਭਾਵਿਤ ਕੋਰੋਨਾ ਦੀ ਤੀਜੀ ਲਹਿਰ ਤੋਂ ਬਚਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਐਲਾਨ, ਭਾਜਪਾ ਦੀ ਪੰਜਾਬ ’ਚ ਇਕ ਵੀ ਮੀਟਿੰਗ ਨਹੀਂ ਹੋਣ ਦੇਣਗੇ
ਐਕਟਿਵ ਮਰੀਜ਼ਾਂ ਦੀ ਗਿਣਤੀ 30, ਇਕ ਪਾਜ਼ੇਟਿਵ ਮਰੀਜ਼ ਆਇਆ ਸਾਹਮਣੇ
ਜ਼ਿਲ੍ਹੇ ਵਿਚ ਐਕਟਿਵ ਮਰੀਜ਼ਾਂ ਦੀ ਗਿਣਤੀ 30 ਰਹਿ ਗਈ ਹੈ। ਪਿਛਲੇ 24 ਘੰਟਿਆਂ ’ਚ ਕੋਰੋਨਾ ਦਾ ਇਕ ਪਾਜ਼ੇਟਿਵ ਮਰੀਜ਼ ਸਾਹਮਣੇ ਆਇਆ ਹੈ। ਹੁਣ ਤੱਕ ਮਹਾਨਗਰ ’ਚ 87,461 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ’ਚੋਂ 2097 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ, ਜਦੋਂਕਿ 85,334 ਠੀਕ ਹੋ ਚੁੱਕੇ ਹਨ।
4 ਮਰੀਜ਼ ਹੋਏ ਡਿਸਚਾਰਜ, 28 ਮਰੀਜ਼ ਹੋਮ ਆਈਸੋਲੇਸ਼ਨ ਵਿਚ, 4 ਹਸਪਤਾਲਾਂ ’ਚ ਦਾਖਲ
ਅੱਜ 4 ਮਰੀਜ਼ਾਂ ਨੂੰ ਕੋਰੋਨਾ ਮੁਕਤ ਹੋਣ ’ਤੇ ਡਿਸਚਾਰਜ ਕਰ ਦਿੱਤਾ ਗਿਆ, ਜਦੋਂਕਿ ਕਈ ਹੋਰ ਆਈਸੋਲੇਸ਼ਨ ਦਾ ਸਮਾਂ ਪੂਰਾ ਕਰਨ ਦੇ ਨੇੜੇ ਹਨ। ਸਿਹਤ ਅਧਿਕਾਰੀਆਂ ਮੁਤਾਬਕ 28 ਪਾਜ਼ੇਟਿਵ ਮਰੀਜ਼ ਆਈਸੋਲੇਸ਼ਨ ਵਿਚ ਰਹਿ ਰਹੇ ਹਨ, ਜਦੋਂਕਿ ਹਸਪਤਾਲਾਂ ’ਚ 4 ਮਰੀਜ਼ ਦਾਖਲ ਹਨ। ਇਨ੍ਹਾਂ ਵਿਚੋਂ ਦੋ ਦੂਜੇ ਜ਼ਿਲਿਆਂ ਦੇ ਰਹਿਣ ਵਾਲੇ ਹਨ।
ਇਹ ਵੀ ਪੜ੍ਹੋ : ਹਿੰਦੂ ਤੇ ਦਲਿਤ ਵਿਧਾਇਕ ਕੈਪਟਨ ਨਾਲ ਡਟੇ ਰਹੇ, ਸਿਰਫ ਜਾਟ-ਸਿੱਖ ਵਿਧਾਇਕਾਂ ’ਚ ਦਰਾਰ ਆਈ
8227 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ
ਲਗਾਤਾਰ ਜਾਂਚ ਜਾਰੀ ਰੱਖਦੇ ਹੋਏ ਅੱਜ 8227 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ’ਚੋਂ 7875 ਸੈਂਪਲ ਸਿਹਤ ਵਿਭਾਗ ਵੱਲੋਂ, ਜਦੋਂਕਿ 852 ਨਿੱਜੀ ਹਸਪਤਾਲਾਂ ਅਤੇ ਲੈਬਜ਼ ਵੱਲੋਂ ਲਏ ਗਏ। ਸੈਂਪਲਾਂ ਦੀ ਰਿਪੋਰਟ ਕੱਲ ਤੱਕ ਆ ਜਾਣ ਦੀ ਉਮੀਦ ਹੈ।
ਡੇਂਗੂ ਦੇ 6 ਨਵੇਂ ਮਰੀਜ਼ਾਂ ਦੀ ਪੁਸ਼ਟੀ
ਜ਼ਿਲ੍ਹੇ ’ਚ ਡੇਂਗੂ ਦੇ 6ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ’ਚ ਡੇਂਗੂ ਦੇ 54 ਮਰੀਜ਼ ਸਾਹਮਣੇ ਆਏ, ਜਿਸ ਵਿੱਚੋਂ 6 ਮਰੀਜ਼ਾਂ ਕਿ ਜਾਂਚ ਵਿਚ ਡੇਂਗੂ ਦੀ ਪੁਸ਼ਟੀ ਹੋਈ ਹੈ। ਹੁਣ ਤੱਕ ਮਹਾਨਗਰ ਵਿਚ ਡੇਂਗੂ 31 ਮਰੀਜ਼ ਸਾਹਮਣੇ ਆ ਚੁੱਕੇ ਹਨ। ਜ਼ਿਲਾ ਐਪੀਡੇਮੀਓਲਾਜਿਸਟ ਡਾ. ਰਮੇਸ਼ ਭਗਤ ਨੇ ਦੱਸਿਆ ਕਿ ਸਥਾਨਕ ਹਸਪਤਾਲਾਂ ’ਚ ਡੇਂਗੂ ਦੇ 545 ਸ਼ੱਕੀ ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿਚ 57 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਿਸ ਵਿਚ 31 ਮਰੀਜ਼ ਜ਼ਿਲੇ ਦੇ ਰਹਿਣ ਵਾਲੇ ਹਨ, ਜਦਕਿ 21 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ। ਇਸ ਤੋਂ ਇਲਾਵਾ 5 ਪਾਜ਼ੇਟਿਵ ਮਰੀਜ਼ ਦੂਜੇ ਸੂਬਿਆਂ ਦੇ ਰਹਿਣ ਵਾਲੇ ਹਨ।
ਇਹ ਵੀ ਪੜ੍ਹੋ : ਕਿਸਾਨਾਂ ਵਲੋਂ ਅਕਸ਼ੈ ਕੁਮਾਰ ਦੀ ਫਿਲਮ ਦਾ ਵਿਰੋਧ, ਦਿੱਤੀ ਇਹ ਚਿਤਾਵਨੀ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਭਵਾਨੀਗੜ੍ਹ ’ਚ ਵਿਜੈਇੰਦਰ ਸਿੰਗਲਾ ਦਾ ਜ਼ਬਰਦਸਤ ਵਿਰੋਧ, ਪ੍ਰਦਰਸ਼ਨਕਾਰੀ ਅਧਿਆਪਕਾਂ ਨੂੰ ਥਾਣੇ ’ਚ ਡੱਕਿਆ
NEXT STORY