ਲੁਧਿਆਣਾ (ਵਿੱਕੀ) : ਪੰਜਾਬ ਦੇ ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ (ਸੈਕੰਡਰੀ) ਨੇ ਸਾਰੇ ਏਡਿਡ ਸਕੂਲ ਪ੍ਰਬੰਧਕਾਂ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਏਡਿਡ ਸਕੂਲਾਂ ’ਚ ਕੰਮ ਕਰਦੇ ਮੁਲਾਜ਼ਮਾਂ ਨੂੰ ਹਰ ਮਹੀਨੇ ਦੀ 7 ਤਰੀਕ ਤੱਕ ਤਨਖਾਹ ਦਾ ਭੁਗਤਾਨ ਯਕੀਨੀ ਬਣਾਇਆ ਜਾਵੇ। ਇਹ ਨਿਰਦੇਸ਼ ‘ਐਜੂਕੇਸ਼ਨ ਐਂਡ ਫਾਰ ਪ੍ਰਾਈਵੇਟਲੀ ਮੈਨੇਜਡ ਇੰਪਲਾਈਜ਼’ ਦੇ ਅਨੁਛੇਦ 67 (ਮੋਡ ਆਫ ਪੇਮੈਂਟ) ਤਹਿਤ ਜਾਰੀ ਕੀਤੇ ਗਏ ਹਨ, ਜਿਸ ਵਿਚ ਇਹ ਸਕੂਲ ਪ੍ਰਬੰਧਕਾਂ ਦੀ ਜ਼ਿੰਮੇਵਾਰੀ ਹੁੰਦੀ ਹੈ ਕਿ ਉਹ ਆਪਣੇ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹ ਦੇਣ। ਹਾਲਾਂਕਿ ਵਿਭਾਗ ਵੱਲੋਂ ਕੀਤੀ ਗਈ ਜਾਂਚ ਵਿਚ ਇਹ ਪਾਇਆ ਗਿਆ ਕਿ ਕਈ ਸਕੂਲ ਪ੍ਰਬੰਧਕਾਂ ਵੱਲੋਂ ਮੁਲਾਜ਼ਮਾਂ ਨੂੰ ਤਨਖਾਹ ਸਮੇਂ ’ਤੇ ਨਹੀਂ ਦਿੱਤੀ ਜਾ ਰਹੀ, ਜਿਸ ਨਾਲ ਉਨ੍ਹਾਂ ਨੂੰ ਵਿੱਤੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਰੋਡਵੇਜ਼ ਦੀ ਬੱਸ 'ਤੇ ਵੱਡਾ ਹਮਲਾ, ਸਵਾਰੀਆਂ ਦੇ ਸੁੱਕੇ ਸਾਹ
ਡੀ. ਪੀ. ਆਈ. ਦਫਤਰ ਵੱਲੋਂ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਮੌਜੂਦਾ ’ਚ ਏਡਿਡ ਮੁਲਾਜ਼ਮਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦੇ ਸੋਧੇ ਹੋਏ ਤਨਖਾਹ ਭੱਤੇ ਦੇ ਮੁਤਾਬਕ ਹੀ ਤਨਖਾਹ ਦਿੱਤੀ ਜਾਵੇ। ਇਸ ਤੋਂ ਬਾਅਦ ਜ਼ਰੂਰੀ ਦਸਤਾਵੇਜ਼ਾਂ ਨੂੰ ਸਬੰਧਤ ਅਧਿਕਾਰੀਆਂ ਤੋਂ ਤਸਦੀਕ ਕਰਵਾ ਕੇ ਵਿਭਾਗ ਤੋਂ ਰਿਇੰਬਰਸਮੈਂਟ (ਪ੍ਰਤੀਪੂਰਤੀ) ਦਾ ਦਾਅਵਾ ਕੀਤਾ ਜਾਵੇ। ਇਹ ਫ਼ੈਸਲਾ ਏਡਿਡ ਸਕੂਲ ਮੁਲਾਜ਼ਮਾਂ ਦੇ ਹਿੱਤ ਵਿਚ ਇਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ, ਜਿਸ ਨਾਲ ਉਨ੍ਹਾਂ ਦੀ ਆਰਥਿਕ ਸਥਿਰਤਾ ਯਕੀਨੀ ਹੋਵੇਗੀ ਅਤੇ ਉਨ੍ਹਾਂ ਨੂੰ ਤਨਖਾਹ ਸਬੰਧੀ ਪ੍ਰੇਸ਼ਾਨੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਨੂੰ ਸਰਕਾਰ ਦਾ ਤੋਹਫ਼ਾ, ਲਿਆ ਗਿਆ ਇਹ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Rose Day 'ਤੇ ਪੰਜਾਬ ਪੁਲਸ ਦੀ 'ਚੇਤਾਵਨੀ'
NEXT STORY