ਚੰਡੀਗੜ੍ਹ (ਸ਼ੀਨਾ) : 'ਆਪਰੇਸ਼ਨ ਸਿੰਦੂਰ' ਤਹਿਤ ਪਾਕਿਸਤਾਨ ’ਚ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰਨ ਤੋਂ ਬਾਅਦ ਪੂਰਾ ਦੇਸ਼ ਹਾਈ ਅਲਰਟ 'ਤੇ ਹਨ। ਇਸ ਦੇ ਮੱਦੇਨਜ਼ਰ ਹੁਣ ਸ਼ਹਿਰ ’ਚ ਮੈਡੀਕਲ ਸਟਾਫ਼ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : 'ਆਪਰੇਸ਼ਨ ਸਿੰਦੂਰ' ਮਗਰੋਂ CM ਭਗਵੰਤ ਮਾਨ ਦਾ ਵੱਡਾ ਬਿਆਨ, 'ਸਾਨੂੰ ਭਾਰਤੀ ਫ਼ੌਜ 'ਤੇ ਮਾਣ'
ਸਿਹਤ ਵਿਭਾਗ ਨੇ ਹੁਕਮ ਜਾਰੀ ਕੀਤਾ ਹੈ ਕਿ ਏ. ਏ. ਐੱਮ.ਐੱਸ. ਤੇ ਯੂ. ਏ. ਏ. ਐੱਮ. ਐੱਸ. ’ਚ ਤਾਇਨਾਤ ਮੈਡੀਕਲ ਅਫ਼ਸਰ, ਇੰਚਾਰਜ ਤੇ ਮੁਲਾਜ਼ਮ ਅਗਲੇ ਹੁਕਮਾਂ ਤੱਕ ਲਗਾਤਾਰ ਸੇਵਾਵਾਂ ਦੇਣਗੇ। ਉਨ੍ਹਾਂ ਨੂੰ 24 ਘੰਟੇ ਐਮਰਜੈਂਸੀ ਡਿਊਟੀ ਲਈ ਤਿਆਰ ਰਹਿਣਾ ਪਵੇਗਾ।
ਇਹ ਵੀ ਪੜ੍ਹੋ : 'ਆਪਰੇਸ਼ਨ ਸਿੰਦੂਰ' ਮਗਰੋਂ ਪੰਜਾਬ ਦੇ ਕਿਸਾਨਾਂ ਨੂੰ ਖ਼ਾਸ ਅਪੀਲ, ਪੜ੍ਹੋ ਸੁਨੀਲ ਜਾਖੜ ਦਾ ਬਿਆਨ
ਜਦੋਂ ਵੀ ਬੁਲਾਇਆ ਜਾਵੇ ਤਾਂ ਤੁਰੰਤ ਡਿਊਟੀ ’ਤੇ ਆਉਣਾ ਹੋਵੇਗਾ। ਮੈਡੀਕਲ ਸਟਾਫ਼ ਨੂੰ ਫੋਨ ਬੰਦ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਜੇਕਰ ਵਿਭਾਗ ਤੋਂ ਕੋਈ ਕਾਲ ਆਉਂਦੀ ਹੈ ਤਾਂ ਤੁਰੰਤ ਜਵਾਬ ਦੇਣਾ ਪਵੇਗਾ। ਅਜਿਹਾ ਨਹੀਂ ਕਰਨ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਵੇਗਾ ਭਾਰੀ ਮੀਂਹ ਤੇ ਡਿੱਗੇਗੀ ਅਸਮਾਨੀ ਬਿਜਲੀ ! IMD ਨੇ 5 ਦਿਨਾਂ ਲਈ ਜਾਰੀ ਕੀਤਾ ਅਲਰਟ
NEXT STORY