ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਅੱਜ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰੀ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਜ਼ੋਰਦਾਰ ਹਮਲਾ ਬੋਲਿਆ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰ ਨੂੰ ਘੇਰਦਿਆਂ ਤਿੱਖੇ ਬਿਆਨ ਦਿੱਤੇ। ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ.ਏ.) ਦੇ ਬਕਾਏ ਦੇ ਮੁੱਦੇ ’ਤੇ ਬਾਜਵਾ ਨੇ ਕਿਹਾ ਕਿ ਜਦੋਂ ਤੱਕ ਸੂਬੇ ਦੇ ਆਮ ਮੁਲਾਜ਼ਮਾਂ ਦੇ ਹੱਕੀ ਬਕਾਏ ਨਹੀਂ ਦਿੱਤੇ ਜਾਂਦੇ, ਉਦੋਂ ਤੱਕ ਸਾਰੇ ਆਗੂਆਂ, ਮੰਤਰੀਆਂ ਅਤੇ ਵੱਡੇ ਆਈ.ਏ.ਐੱਸ. ਅਤੇ ਆਈ.ਪੀ.ਐੱਸ. ਅਧਿਕਾਰੀਆਂ ਦੀਆਂ ਤਨਖਾਹਾਂ ਰੋਕ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਮੁਲਾਜ਼ਮ ਆਪਣਾ ਹੱਕ ਮੰਗ ਰਹੇ ਹਨ, ਲਿਹਾਜ਼ਾ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਹੱਕ ਮਿਲਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਇਮਾਰਤਾਂ ਵਾਲਿਆਂ ਨੂੰ ਜਾਰੀ ਹੋਣਗੇ ਚਾਲਾਨ, ਮੁਲਾਜ਼ਮਾਂ ਨੂੰ ਕਾਰਵਾਈ ਲਈ ਹੁਕਮ
ਇਸ ਲਈ ਉਨ੍ਹਾਂ ਨੇ ਸਰਕਾਰ ਨੂੰ ਤਜਵੀਜ਼ ਦਿੰਦਿਆਂ ਕਿਹਾ ਕਿ ਆਮ ਮੁਲਾਜ਼ਮਾਂ ਦੇ ਹੱਕੀ ਬਕਾਏ ਦੇਣ ਲਈ ਸਾਰੇ ਲੀਡਰਾਂ ਦੀਆਂ ਤਨਖਾਹਾਂ ਰੋਕੀਆਂ ਜਾਣ ਇਸ ਦਾਇਰੇ ਵਿਚ ਪੰਜਾਬ ਦੇ ਮੰਤਰੀਆਂ ਅਤੇ ਵੱਡੇ ਆਈ.ਏ.ਐੱਸ. ਅਤੇ ਆਈ.ਪੀ.ਐੱਸ. ਅਧਿਕਾਰੀਆਂ ਨੂੰ ਵੀ ਸ਼ਾਮਲ ਕੀਤਾ ਜਾਵੇ, ਜਦੋਂ ਮੁਲਾਜ਼ਮਾਂ ਦੇ ਡੀ. ਏ. ਭੁਗਤ ਜਾਣ ਫੇਰ ਸਾਰਿਆਂ ਦੀਆਂ ਤਨਖਾਹਾਂ ਜਾਰੀ ਕੀਤੀਆਂ ਜਾਣ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ, 2027 ਦੀਆਂ ਚੋਣਾਂ ਲੜਨ ਦਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਰਹੇ ਨੌਜਵਾਨ ਗੋਪੀ ਨਿੱਝਰ ਦਾ ਕਤਲ! ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ
NEXT STORY