ਬਾਘਾਪੁਰਾਣਾ (ਰਾਕੇਸ਼) : ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਡਵੀਜ਼ਨ ਬਾਘਾਪੁਰਾਣਾ ਨੇ ਐਕਸ਼ੀਅਨ ਦਫਤਰ ਬਾਘਾਪੁਰਾਣਾ ਵਿਖੇ ਅਰਥੀ ਫੂਕ ਮੁਜ਼ਾਹਰਾ ਕੀਤਾ। ਇਹ ਮੁਜ਼ਾਹਰਾ ਪੰਜਾਬ ਜੁਆਇੰਟ ਫੋਰਮ ਦੇ ਸੱਦੇ 'ਤੇ ਕੀਤਾ ਗਿਆ। ਰੋਸ ਪ੍ਰਦਸ਼ਨ ਕਰਦਿਆਂ ਡਵੀਜ਼ਨ ਪ੍ਰਧਾਨ ਜਸਵੀਰ ਸਿੰਘ ਬਰਾੜ ਨੇ ਦੱਸਿਆ ਕਿ ਪਾਵਰਕਾਮ ਮੈਨੇਜਮੈਂਟ ਬਿਜਲੀ ਕਾਮਿਆਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਹੀਂ ਕਰ ਰਹੀ, ਜਿਸ ਕਰਕੇ ਬਿਜਲੀ ਕਾਮਿਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਧਰਨਾਕਾਰੀਆਂ ਨੇ ਪਾਵਰਕਾਮ ਮੈਨੇਜਮੈਂਟ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਕਾਮਿਆਂ ਦੀਆਂ ਮੰਗਾਂ ਤੁਰੰਤ ਨਾ ਮੰਨੀਆਂ ਗਈਆਂ ਤਾਂ ਬਿਜਲੀ ਕਾਮੇ ਵੱਡੇ ਪੱਧਰ 'ਤੇ ਸੰਘਰਸ਼ ਲਈ ਮਜ਼ਬੂਰ ਹੋਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਜੁਆਇੰਟ ਫੋਰਮ ਦੇ ਸੱਦੇ 'ਤੇ ਅੱਜ ਤੋਂ 30 ਜੂਨ ਤੱਕ ਵਰਕ ਟੂ ਰੂਲ ਕੀਤਾ ਜਾ ਰਿਹਾ ਹੈ ਜੇਕਰ ਇਸ ਸਮੇਂ ਬਿਜਲੀ ਸਪਲਾਈ ਵਿਚ ਕੋਈ ਵਿਘਨ ਪਿਆ ਤਾਂ ਇਸ ਦੀ ਸਾਰੀ ਜ਼ਿੰਮੇਵਾਰੀ ਪਾਵਰਕਾਮ ਮੈਨੇਜਮੈਂਟ ਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਫੀਲਡ ਵਿਚ ਚੇਅਰਮੈਨ ਅਤੇ ਡਾਇਰੈਕਟਰਾਂ ਦੇ ਆਉਣ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਕੀਤੇ ਜਾਣਗੇ। ਇਸ ਮੌਕੇ ਪੰਜਾਬ ਆਗੂ ਨਛੱਤਰ ਸਿੰਘ ਰਣੀਆਂ, ਅਵਤਾਰ ਸਿੰਘ ਘੋਲੀਆ, ਮੁਨੀਸ਼ ਕੁਮਾਰ ਕੋਹਲੀ, ਕਰਮਜੀਤ ਸਿੰਘ, ਬਲਵਿੰਦਰ ਸਿੰਘ ਰਾਜਿਆਣਾ, ਦਲਜੀਤ ਸਿੰਘ, ਸੁਖਵਿੰਦਰ ਸਿੰਘ, ਪਰਮਜੀਤ ਸਿੰਘ ਬਰਾੜ, ਸੁਖਪ੍ਰੀਤ ਸਿੰਘ ਅਤੇ ਸੰਤੋਖ਼ ਸ਼ਰਮਾ ਸਮੇਤ ਬਿਜਲੀ ਕਾਮੇ ਹਾਜ਼ਰ ਸਨ।
'ਕੋਰੋਨਾ' ਮੁਕਤ ਹੋਇਆ ਪਿੰਡ ਨੰਗਲੀ (ਜਲਾਲਪੁਰ), ਸਾਰੇ ਮਰੀਜ਼ ਠੀਕ ਹੋ ਕੇ ਪਰਤੇ ਘਰ
NEXT STORY