ਲੁਧਿਆਣਾ (ਪੰਕਜ) : ਸੂਬੇ ਭਰ ਦੇ ਸਾਰੇ ਸੇਵਾ ਕੇਂਦਰਾਂ ਦੇ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਬਿਗੁਲ ਵਜਾਉਣ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਸੋਮਵਾਰ 16 ਮਈ ਨੂੰ ਪੰਜਾਬ ਭਰ ਦੇ ਸੇਵਾ ਕੇਂਦਰਾਂ ਦੇ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਜਾਣਗੇ। ਪੰਜਾਬ ਭਰ ਦੇ ਸੇਵਾ ਕੇਂਦਰਾਂ ’ਚ ਤਾਇਨਾਤ ਸਮੂਹ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 16 ਮਈ ਨੂੰ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਕਰਮਚਾਰੀਆਂ ਦੀਆਂ ਮੰਗਾਂ ਹਨ ਕਿ ਉਨ੍ਹਾਂ ਦੀ ਤਨਖ਼ਾਹ ਨੂੰ 20,000 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ ਅਤੇ ਇਸ ਤੋਂ ਇਲਾਵਾ ਕੋਰੋਨਾ ਦੌਰਾਨ, ਜੋ ਤਨਖ਼ਾਹ ਰੋਕੀ ਗਈ ਸੀ, ਉਸ ਨੂੰ ਵੀ ਜਾਰੀ ਕੀਤੀ ਜਾਵੇ।
ਇਹ ਵੀ ਪੜ੍ਹੋ : ਜਾਖੜ ਦੇ ਅਸਤੀਫ਼ੇ ਨੂੰ ਲੈ ਕੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਕਾਂਗਰਸ ’ਤੇ ਤਿੱਖੇ ਨਿਸ਼ਾਨੇ
ਇਸ ਦੇ ਨਾਲ ਹੀ ਸਾਰੇ ਕਰਮਚਾਰੀਆਂ ਨੂੰ ਹੈਲਥ ਪਾਲਿਸੀ ’ਚ ਸ਼ਾਮਲ ਕੀਤਾ ਜਾਵੇ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਦੂਰ-ਦੁਰਾਡੇ ਦੇ ਸੇਵਾ ਕੇਂਦਰਾਂ ’ਚ ਤਾਇਨਾਤ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦੀ ਤਨਖਾਹ ਆਉਣ-ਜਾਣ ’ਚ ਹੀ ਖਰਚ ਹੋ ਜਾਂਦੀ ਹੈ। ਇਸ ਲਈ ਇਨ੍ਹਾਂ ਸਾਰੇ ਕਰਮਚਾਰੀਆਂ ਨੂੰ ਨਜ਼ਦੀਕੀ ਸੇਵਾ ਕੇਂਦਰਾਂ ’ਚ ਹੀ ਤਾਇਨਾਤ ਰਹਿਣ ਦਿੱਤਾ ਜਾਵੇ, ਤਾਂ ਕਿ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਇਨ੍ਹਾਂ ਸਾਰੀਆਂ ਮੰਗਾਂ ਨੂੰ ਲੈ ਕੇ ਇਹ ਕਰਮਚਾਰੀ 16 ਮਈ ਨੂੰ ਇਕ ਰੋਜ਼ਾ ਹੜਤਾਲ ਕਰਨ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਹੁਣ 1 ਜੂਨ ਤੋਂ ਹੋਣਗੀਆਂ ਗਰਮੀਆਂ ਦੀਆਂ ਛੁੱਟੀਆਂ
JP ਨੱਢਾ ਦਾ ਵੱਡਾ ਬਿਆਨ, ਕਿਹਾ-ਪੰਜਾਬ ’ਚ ਆਉਣ ਵਾਲੀਆਂ ਚੋਣਾਂ ’ਚ ਖਿੜੇਗਾ ‘ਕਮਲ’
NEXT STORY