ਤਰਨਤਾਰਨ, (ਆਹਲੂਵਾਲੀਆ)- ਪੰਜਾਬ ਤੇ ਯੂ. ਟੀ. ਮੁਲਾਜ਼ਮ ਸੰਘਰਸ਼ ਕਮੇਟੀ ਜ਼ਿਲਾ ਤਰਨਤਾਰਨ ਵੱਲੋਂ ਸੂਬਾ ਕਮੇਟੀ ਦੇ ਸੱਦੇ ’ਤੇ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਗਾਂਧੀ ਪਾਰਕ ’ਚ ਵੱਖ-ਵੱਖ ਵਿਭਾਗਾਂ ਦੇ ਬਹੁਤ ਸਾਰੇ ਮੈਂਬਰ ਸਾਥੀ ਇਕੱਠੇ ਹੋਏ ਅਤੇ ਸ਼ਹਿਰ ’ਚ ਰੋਸ ਪ੍ਰਦਰਸ਼ਨ ਕਰਨ ਉਪਰੰਤ ਐੱਸ. ਡੀ. ਐੱਮ. ਦਫਤਰ ਤਰਨਤਾਰਨ ਵਿਖੇ ਜ਼ਿਲਾ ਪ੍ਰਧਾਨ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਦੇ ਨਾਂ ਐੱਸ. ਡੀ. ਐੱਮ. ਨਿਤੀਸ਼ ਸਿੰਗਲਾ ਨੂੰ ਮੰਗ ਪੱਤਰ ਦਿੱਤਾ, ਜਿਨ੍ਹਾਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਨੂੰ ਜਲਦ ਭੇਜ ਦਿੱਤਾ ਜਾਵੇਗਾ।
ਇਸ ਦੌਰਾਨ ਸਾਥੀਆਂ ਨੂੰ ਸੰਬੋਧਨ ਕਰਦਿਆਂ ਆਗੂ ਸਰਬਜੀਤ ਸਿੰਘ, ਦਵਿੰਦਰ ਸਿੰਘ, ਸਰਵਨ ਸਿੰਘ, ਪ੍ਰੇਮ ਸਿੰਘ ਭੋਪਾਲ, ਰਮੇਸ਼ ਕੁਮਾਰ ਸ਼ੇਰਗਿੱਲ, ਨਿਰਮਲ ਸਿੰਘ, ਬਲਦੇਵ ਸਿੰਘ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਦਿਲਬਾਗ ਸਿੰਘ ਤੁਡ਼, ਰਾਜ ਸਿੰਘ ਆਦਿ ਨੇ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਦਾ ਬਕਾਇਆ ਡੀ. ਏ. ਦਿੱਤਾ ਜਾਵੇ, ਆਸ਼ਾ ਵਰਕਰ, ਮਿੱਡ-ਡੇ ਮੀਲ, ਅਾਂਗਣਵਾਡ਼ੀ ਵਰਕਰਾਂ ਦੇ ਮਾਣ ਭੱਤੇ ’ਚ ਵਾਧਾ ਕੀਤਾ ਜਾਵੇ, ਦਿਹਾਡ਼ੀਦਾਰ ਮੁਲਾਜ਼ਮ ਪੱਕੇ ਕੀਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਸਰਕਾਰ ਪੇ-ਕਮਿਸ਼ਨ ਦੀ ਰਿਪੋਰਟ ਜਲਦ ਜਾਰੀ ਕਰੇ, ਰੁਕੀਆਂ ਤਨਖਾਹਾਂ ਜਲਦ ਜਾਰੀ ਕੀਤੀਆਂ ਜਾਣ, ਡੋਪ ਟੈਸਟ ਬੰਦ ਕੀਤਾ ਜਾਵੇ, ਜਲ ਸਪਲਾਈ ਸਕੀਮਾਂ ਦਾ ਪੰਚਾਇਤੀਕਰਨ ਨਾ ਕੀਤਾ ਜਾਵੇ ਆਦ।
ਇਸ ਸਮੇਂ ਆਗੂ ਲਖਵਿੰਦਰ ਕੌਰ, ਪਰਮਜੀਤ ਕੌਰ, ਸਤਿਨਾਮ ਸਿੰਘ, ਸੁਭਾਸ਼ ਚੰਦਰ, ਆਗੂ ਪਰਮਜੀਤ ਸਿੰਘ ਤੇ ਬਲਜਿੰਦਰ ਸਿੰਘ ਨੇ ਦੱਸਿਆ ਕਿ 11 ਅਗਸਤ ਨੂੰ ਪਟਿਆਲੇ ਵਿਖੇ ਮੰਗਾਂ ਸਬੰਧੀ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਇਸ ਮੌਕੇ ਬੀਬੀ ਭੋਲੀ, ਮਿਲਖਾ ਸਿੰਘ, ਰਾਮ ਪ੍ਰਕਾਸ਼, ਤਰਸੇਮ ਸਿੰਘ, ਜਗਜੀਤ ਸਿੰਘ, ਰਮਨਜੀਤ ਕੌਰ ਚੁਤਾਲਾ, ਪਰਮਜੀਤ ਕੌਰ ਮੁਗਲਚੱਕ, ਕੁਲਦੀਪ ਕੌਰ, ਸੁਖਮਿੰਦਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।
ਲੁੱਟਾਂ-ਖੋਹਾਂ ਕਰਨ ਤੇ ਨਸ਼ਾ ਵੇਚਣ ਵਾਲੇ 7 ਕਾਬੂ, 1 ਫਰਾਰ
NEXT STORY