ਚੰਡੀਗੜ੍ਹ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਇਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਦੇ ਬਲਾਕ ਸੰਮਤੀ ਦਫਤਰਾਂ ਵਿਚ ਤਾਇਨਾਤ ਅਮਲੇ ਦੀਆਂ ਬਦਲੀਆਂ ਵੀ ਸਰਕਾਰ ਵੱਲੋਂ ਕੀਤੀਆਂ ਜਾਂਦੀਆਂ ਹਨ। ਵਿਧਾਇਕ ਜੰਗੀ ਲਾਲ ਮਹਾਜਨ ਨੇ ਸਵਾਲ ਪੁੱਛਿਆ ਸੀ ਕਿ ਰਾਜ ਦੇ ਬਲਾਕ ਸੰਮਤੀਆਂ ਦੇ ਦਫ਼ਤਰਾਂ ਵਿਚ ਤਾਇਨਾਤ ਅਮਲੇ ਦੀ ਸਰਕਾਰ ਵੱਲੋਂ ਕਦੇ ਬਦਲੀ ਨਹੀਂ ਕੀਤੀ ਜਾਂਦੀ, ਜਿਸ ਕਾਰਨ ਇੱਥੇ ਰਿਸ਼ਵਤਖੋਰੀ ਨੂੰ ਬੜਾਵਾ ਮਿਲਦਾ ਹੈ। ਇਸ ਦੇ ਜਵਾਬ ਵਿਚ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਜਿਹੜੇ ਵੀ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਇੱਕੋ ਸੀਟ ‘ਤੇ ਬੈਠੇ ਹਨ ਉਨ੍ਹਾਂ ਦੇ ਫੇਰਬਦਲ ਲਈ ਜਲਦ ਗੌਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਸੂਬੇ ਭਰ ਵਿਚ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਦੋ ਦਰਜਨ ਤੋਂ ਵੱਧ ਮਾਮਲੇ ਦਰਜ, 7 ਗ੍ਰਿਫ਼ਤਾਰ

ਉਨ੍ਹਾਂ ਵਿਧਾਨ ਸਭਾ ਦੇ ਮੈਂਬਰਾਂ ਨੂੰ ਦੱਸਿਆ ਕਿ ਬਲਾਕ ਸੰਮਤੀਆਂ ਵਿਚ ਤਾਇਨਾਤ ਸੰਮਤੀ ਸਾਈਡ ਦੇ ਕਰਮਚਾਰੀਆਂ ਦੀ ਸਮਰੱਥ ਨਿਯੁਕਤੀ/ਸਜ਼ਾ ਅਥਾਰਟੀ ਸਬੰਧਤ ਸੰਮਤੀ ਹੁੰਦੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਜਿਵੇਂ ਕਿ ਸੁਪਰਡੰਟ ਗ੍ਰੇਡ 2, ਟੈਕਸ ਕੁਲੈਕਟਰ, ਪੰਚਾਇਤ ਸਕੱਤਰ ਅਤੇ ਪੰਚਾਇਤ ਅਫਸਰਾਂ ਦੀਆਂ ਬਦਲੀਆਂ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਦੇ ਪੱਧਰ ‘ਤੇ ਕੀਤੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਸੰਮਤੀ ਦੇ ਕਰਮਚਾਰੀਆਂ ਜਿਵੇਂ ਕਿ ਕਲਰਕ, ਸੇਵਾਦਾਰ ਅਤੇ ਡਰਾਇਵਰ ਆਦਿ ਦੀਆਂ ਅੰਤਰ ਜ਼ਿਲ੍ਹਾ ਬਦਲੀਆਂ ਦੇ ਕੇਸ ਵੀ ਸਰਕਾਰ ਪੱਧਰ ‘ਤੇ ਵਿਚਾਰੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਸੰਮਤੀ ਦੇ ਬਾਕੀ ਕਰਮਚਾਰੀਆਂ ਦੀਆਂ ਬਦਲੀਆਂ ਉਨ੍ਹਾਂ ਦੇ ਜ਼ਿਲੇ ਅੰਦਰ ਹੀ ਉਨ੍ਹਾਂ ਦੀ ਸਮਰੱਥ ਅਥਾਰਟੀ ਵੱਲੋਂ ਕੀਤੀਆਂ ਜਾਂਦੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ, ਸੜਕ 'ਤੇ ਵਿਛ ਗਈਆਂ ਲਾਸ਼ਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਐਕਸ਼ਨ ਮੋਡ ’ਚ ਆਏ ਗੁਰਦਾਸਪੁਰ ਦੇ ਨਵੇਂ ਐੱਸਐੱਸਪੀ
NEXT STORY