ਚੰਡੀਗੜ੍ਹ (ਭੁੱਲਰ) - ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਤਬਾਦਲਿਆਂ ਦਾ ਸਮਾਂ ਵਧਾਉਂਦਿਆਂ ਹੁਣ 2 ਜੁਲਾਈ ਤੱਕ ਆਮ ਤਬਾਦਲੇ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਅੱਜ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਤਬਾਦਲਿਆਂ ਦਾ ਸਮਾਂ 30 ਮਈ ਤੱਕ ਨਿਰਧਾਰਤ ਕੀਤਾ ਗਿਆ ਸੀ ਪਰ ਹੁਣ ਇਸ ਹੁਕਮ ਵਿਚ ਸੋਧ ਕਰਦਿਆਂ ਨਵਾਂ ਸਮਾਂ ਨਿਰਧਾਰਤ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵੱਲੋਂ ਇਸ ਸਬੰਧੀ ਸਮੂਹ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤ ਕਮਿਸ਼ਨਰਾਂ ਤੇ ਪ੍ਰਬੰਧਕੀ ਸਕੱਤਰਾਂ ਨੂੰ ਭੇਜੀਆਂ ਗਈਆਂ ਲਿਖਤੀ ਹਦਾਇਤਾਂ 'ਚ ਕਿਹਾ ਗਿਆ ਹੈ ਕਿ ਹੁਣ ਸਮੂਹ ਵਿਭਾਗਾਂ ਅਤੇ ਹੋਰ ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ 'ਚ 2 ਜੁਲਾਈ ਤੱਕ ਤਬਾਦਲੇ ਹੋਣਗੇ।
ਸਥਾਨਕ ਸਰਕਾਰਾਂ ਮੰਤਰੀ ਦੀ ਜਲੰਧਰ ਨਿਗਮ 'ਚ ਕਾਰਵਾਈ ਨਾਲ ਬਠਿੰਡਾ ਨਗਰ ਨਿਗਮ ਵਿਚ ਹੜਕੰਪ
NEXT STORY