ਕਪੂਰਥਲਾ (ਮਹਾਜਨ/ਭੂਸ਼ਣ) - ਕਪੂਰਥਲਾ ਸ਼ਹਿਰ ’ਚ ਦਿਨ ਦਿਹਾੜੇ ਹੋਈ ਫਾਇਰਿੰਗ ਦੇ ਇਸ ਡਰਾਉਣੇ ਘਟਨਾਕ੍ਰਮ ਨੇ ਕਾਰੋਬਾਰੀ ਜਗਤ ’ਚ ਭਾਰੀ ਖੌਫ ਪੈਦਾ ਕਰ ਦਿੱਤਾ ਹੈ। ਇਹ ਗੱਲਾਂ ਭਾਜਪਾ ਜ਼ਿਲ੍ਹਾ ਕਪੂਰਥਲਾ ਦੇ ਇੰਚਾਰਜ ਹਨੀ ਕੰਬੋਜ ਨੇ ਕਹੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਢਿੱਲੇ ਰਵੱਈਏ ਅਤੇ ਅਪਰਾਧੀਆਂ ਨਾਲ ਨਜਿੱਠਣ ਲਈ ਪੁਲਸ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਅਜਿਹੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ ਤੇ ਆਮ ਲੋਕਾਂ ਦਾ ਪੁਲਸ ਤੋਂ ਭਰੋਸਾ ਵੀ ਉੱਠਦਾ ਨਜ਼ਰ ਆ ਰਿਹਾ ਹੈ। ਜੇਕਰ ਪੰਜਾਬ ਦੇ ਹਾਲਾਤ ਸੁਧਾਰਨ ਲਈ ਯਤਨ ਨਾ ਕੀਤੇ ਗਏ ਤਾਂ ਸੂਬੇ ਨੂੰ ਅਪਰਾਧੀਆਂ ਦੇ ਚੰਗੁਲ ਤੋਂ ਕੋਈ ਨਹੀਂ ਬਚਾ ਸਕੇਗਾ। ਜਿਸ ਕਾਰਨ ਵਪਾਰ ਜਗਤ ਨੂੰ ਪੰਜਾਬ ਤੋਂ ਰਵਾਨਾ ਹੋਣ ਲਈ ਮਜਬੂਰ ਹੋਣਾ ਪਵੇਗਾ।
ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਉਹ ਦ੍ਰਿੜ ਇੱਛਾ ਸ਼ਕਤੀ ਦਾ ਸਬੂਤ ਦਿੰਦੇ ਹੋਏ ਅਜਿਹੀਆਂ ਖਤਰਨਾਕ ਘਟਨਾਵਾਂ ਨੂੰ ਰੋਕਣ ਲਈ ਤਨਦੇਹੀ ਨਾਲ ਯਤਨ ਕਰਨ ਤੇ ਸੂਬੇ ਭਰ ’ਚ ਇਮਾਨਦਾਰ ਤੇ ਸਖ਼ਤ ਪੁਲਸ ਅਧਿਕਾਰੀਆਂ ਦੀ ਤਾਇਨਾਤੀ ਕਰਕੇ ਅਜਿਹੇ ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਤਾਂ ਜੋ ਲੋਕਾਂ ’ਚ ਫੈ ਲੇ ਡਰ ਨੂੰ ਦੂਰ ਕੀਤਾ ਜਾ ਸਕੇ।
ਤੜਕਸਾਰ ਮੋਬਾਈਲ ਸ਼ੋਅਰੂਮ ‘ਤੇ ਹੋਈ ਫਾਇਰਿੰਗ ਮਾਮਲੇ 'ਚ ਰੈੱਡ ਅਲਰਟ ਦੇ ਬਾਵਜੂਦ ਮੁਲਜ਼ਮ ਹੋਏ ਫਰਾਰ
NEXT STORY