ਚੰਡੀਗੜ੍ਹ (ਬਿਊਰੋ) - ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਵਲੋਂ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ। ਹਰਪਾਲ ਚੀਮਾ ਨੇ ਰੁਜ਼ਗਾਰ ਦੇ ਮੁੱਦੇ ਦੇ ਸਬੰਧ ’ਚ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਨੂੰ ਤੁਰੰਤ ਰੁਜ਼ਗਾਰ ਦੇਣ ਦੀ ਮੰਗ ਨੂੰ ਲੈ ਕੇ ਪੱਤਰ ਲਿਖਿਆ। ਚੀਮਾ ਨੇ ਕਿਹਾ ਕਿ ਪੰਜਾਬ ਅੰਦਰ ਬੇਰੁਜ਼ਗਾਰੀ ਚਰਮ ਸੀਮਾ ’ਤੇ ਪਹੁੰਚ ਚੁੱਕੀ ਹੈ। ਕੌਮੀ ਬੇਰੁਜ਼ਗਾਰੀ ਦਰ 4.8 ਫੀਸਦੀ ਦੇ ਮੁਕਾਬਲੇ ਪੰਜਾਬ ਵਿੱਚ 7.3 ਫੀਸਦੀ ’ਤੇ ਪਹੁੰਚ ਗਈ ਹੈ।
ਪੜ੍ਹੋ ਇਹ ਵੀ ਖ਼ਬਰ - ਕੇਜਰੀਵਾਲ ਦੀਆਂ ਮੁਸ਼ਕਲਾਂ ਵਧੀਆਂ, ਬਠਿੰਡਾ 'ਚ ਦਰਜ ਹੋਇਆ ਮਾਣਹਾਨੀ ਦਾ ਮਾਮਲਾ
ਚੀਮਾ ਨੇ ਕਿਹਾ ਕਿ ਕਾਂਗਰਸ ਆਪਣੇ ਪੌਣੇ 5 ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿੱਚ ਪੂਰੀ ਤਰ੍ਹਾਂ ਫੇਲ ਰਹੀ ਹੈ। ਪੰਜਾਬ ਦੀ ਕਾਂਗਰਸ ਸਰਕਾਰ ਨੇ ਨੌਜਵਾਨ ਪੀੜ੍ਹੀ ਨੂੰ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਜੋ ਮਹਿਜ਼ ਹਵਾ ਰਿਹਾ ਹੈ। ਪੰਜਾਬ ਦੀ ਸਰਕਾਰ ਨੇ ਨਾ ਹੀ ਨੌਜਵਾਨਾਂ ਨੂੰ ਨੌਕਰੀ ਦਿੱਤੀ ਅਤੇ ਨਾ ਹੀ ਕਿਸੇ ਨੂੰ ਬੇਰੁਜ਼ਗਾਰੀ ਭੱਤਾ ਦਿੱਤਾ।
ਪੜ੍ਹੋ ਇਹ ਵੀ ਖ਼ਬਰ - ਰੈਸਟੋਰੈਂਟ ਮਾਲਕ ਨੇ ਜ਼ਹਿਰ ਨਿਗਲ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼, ਸੁਸਾਇਡ ਨੋਟ ’ਚ ਹੋਇਆ ਇਹ ਖ਼ੁਲਾਸਾ
ਚੀਮਾ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਨੌਕਰੀਆਂ ਕੱਢੀਆਂ ਸਨ, ਉਨ੍ਹਾਂ ’ਤੇ ਵੱਡੇ ਪੱਧਰ ’ਤੇ ਬਾਹਰੀ ਸੂਬਿਆਂ ਦੇ ਨੌਜਵਾਨ ਕਾਬਜ਼ ਹੋ ਗਏ। ਇਸ ਦਾ ਕਾਰਨ ਇਹ ਹੈ ਕਿ ਸੱਤਾਧਾਰੀ ਕਾਂਗਰਸ ਕੋਲ ਪੰਜਾਬ ਦੇ ਬੇਰੁਜ਼ਗਾਰਾਂ ਬਾਰੇ ਨਾ ਸਪੱਸ਼ਟ ਨੀਤੀ ਹੈ ਅਤੇ ਨਾ ਹੀ ਸਾਫ਼ ਨੀਅਤ ਹੈ। ਚੀਮਾ ਨੇ ਕਿਹਾ ਕਿ ਅਫਸੋਸ ਇਸ ਗੱਲ ਦਾ ਹੈ ਕਿ ਬਾਦਲ ਸਰਕਾਰ ਦੀ ਤਰ੍ਹਾਂ ਕਾਂਗਰਸ ਸਰਕਾਰ ਵੀ ਪੰਜਾਬ ਵਿਰੋਧੀ ਅਤੇ ਨੌਜਵਾਨ ਵਿਰੋਧੀ ਨੀਤੀ ’ਤੇ ਚੱਲ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਮੰਗੇਤਰ ਦਾ ਖ਼ੌਫਨਾਕ ਕਾਰਾ: ਜਿਸ ਘਰ ਜਾਣੀ ਸੀ ਡੋਲੀ, ਉਸੇ ਘਰ ਦੀ ਜ਼ਮੀਨ ’ਚੋਂ ਦੱਬੀ ਹੋਈ ਮਿਲੀ ਲਾਪਤਾ ਕੁੜੀ ਦੀ ਲਾਸ਼
ਦੀਵਾਲੀ 'ਤੇ ਚੰਨੀ ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ, 3 ਰੁਪਏ ਸਸਤੀ ਹੋਈ ਬਿਜਲੀ
NEXT STORY