ਮੋਗਾ (ਆਜ਼ਾਦ) : ਕੋਟਕਪੂਰਾ ਬਾਈਪਾਸ ਦੇ ਰੇਲਵੇ ਫਾਟਕਾਂ ਦੇ ਨੇੜੇ ਇਕ ਖਾਲੀ ਪਲਾਟ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਮਿਲਣ ਦਾ ਪਤਾ ਲੱਗਾ ਹੈ, ਜਿਸ ਨੂੰ ਪੁਲਸ ਵੱਲੋਂ ਸਮਾਜ ਸੇਵਾ ਸੁਸਾਇਟੀ ਦੀ ਮਦਦ ਨਾਲ 72 ਘੰਟੇ ਲਈ ਪਛਾਣ ਵਾਸਤੇ ਸਿਵਲ ਹਸਪਤਾਲ ਮੋਗਾ ਰੱਖਿਆ ਗਿਆ ਹੈ। ਇਸ ਸੰਬੰਧ ਵਿਚ ਜਾਣਕਾਰੀ ਦਿੰਦਿਆਂ ਫੋਕਲ ਪੁਆਇੰਟ ਪੁਲਸ ਚੌਂਕੀ ਦੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਵਿਰਦੀ ਨੇ ਦੱਸਿਆ ਕਿ ਪਲਾਟ ਦੇ ਨੇੜੇ ਕੁਝ ਬੱਚੇ ਕ੍ਰਿਕਟ ਖੇਡ ਰਹੇ ਸਨ ਅਤੇ ਉਨ੍ਹਾਂ ਦੀ ਗੇਂਦ ਉਕਤ ਖਾਲੀ ਪਲਾਟ ਵਿਚ ਚਲੀ ਗਈ ਜਦੋਂ ਬੱਚੇ ਗੇਂਦ ਲੈਣ ਲਈ ਪਲਾਟ ਵਿਚ ਗਏ ਤਾਂ ਵੇਖਿਆ ਝਾੜੀਆ ਦੇ ਵਿਚ ਇਕ ਵਿਅਕਤੀ ਦੀ ਗਲੀ ਸੜੀ ਲਾਸ਼ ਪਈ ਹੈ, ਜਿਸ ਉਨ੍ਹਾਂ ਰੌਲਾ ਪਾ ਦਿੱਤਾ ਅਤੇ ਨਾਲ ਹੀ ਇਸ ਦੀ ਜਾਣਕਾਰੀ ਪੁਲਸ ਨੂੰ ਦਿੱਤੀ।
ਸਹਾਇਕ ਥਾਣੇਦਾਰ ਮਲਕੀਤ ਸਿੰਘ ਵਿਰਦੀ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ ’ਤੇ ਉਹ ਤੁਰੰਤ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਜਾਂਚ ਦੇ ਇਲਾਵਾ ਆਸ ਪਾਸ ਦਾ ਨਿਰੀਖਣ ਕੀਤਾ ਅਤੇ ਲੋਕਾਂ ਤੋਂ ਪੁੱਛ ਗਿੱਛ ਵੀ ਕੀਤੀ ਗਈ, ਲੇਕਿਨ ਉਸ ਦੇ ਕੋਲੋਂ ਕੋਈ ਵੀ ਪਛਾਣ ਪੱਤਰ ਨਹੀਂ ਮਿਲਿਆ, ਜਿਸ ਨਾਲ ਉਸਦੀ ਸ਼ਨਾਖਤ ਹੋ ਸਕੇ, ਜਿਸ ’ਤੇ ਉਨ੍ਹਾਂ ਤੁਰੰਤ ਸਮਾਜ ਸੇਵਾ ਸੁਸਾਇਟੀ ਨੂੰ ਸੂਚਿਤ ਕੀਤਾ। ਇਸ ਉਪਰੰਤ ਸਮਾਜ ਸੇਵਾ ਸੁਸਾਇਟੀ ਦੇ ਮੈਂਬਰ ਉਥੇ ਪੁੱਜੇ ਅਤੇ ਲਾਸ਼ ਨੂੰ ਐਬੂਲੈਂਸ ਰਾਹੀਂ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ। ਉਨ੍ਹਾਂ ਨੇ ਦੱਸਿਆ ਕਿ 72 ਘੰਟੇ ਬੀਤਣ ਦੇ ਬਾਅਦ ਜਾਂ ਪਛਾਣ ਹੋਣ ਉਪਰੰਤ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਦਿੱਲੀ ਧਮਾਕਾ ਮਾਮਲਾ : ਕੇਂਦਰੀ ਏਜੰਸੀਆਂ ਨੇ ਪੁੱਛਗਿੱਛ ਤੋਂ ਬਾਅਦ ਡਾ. ਭੱਟ ਨੂੰ ਪਠਾਨਕੋਟ ਵਾਪਸ ਭੇਜਿਆ
NEXT STORY