ਅੰਮ੍ਰਿਤਸਰ (ਵੈੱਬ ਡੈਸਕ, ਸਰਬਜੀਤ)-ਗੁਰੂ ਨਗਰੀ ਵਿਚ ਸੀਤ ਲਹਿਰ ਨੇ ਆਪਣਾ ਪੂਰਾ ਕਹਿਰ ਮਚਾਇਆ ਹੋਇਆ ਹੈ। ਇਸ ਵਾਰ ਠੰਡ ਨੇ ਪਿਛਲੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਇਸ ਦੌਰਾਨ ਧੁੰਦ 'ਚ ਘਿਰਿਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਨਮੋਹਕ ਦ੍ਰਿਸ਼ ਦੇਖਣ ਨੂੰ ਮਿਲ ਰਿਹਾ ਹੈ।
ਇਹ ਵੀ ਪੜ੍ਹੋ : ਗੁਰੂ ਨਗਰੀ ’ਚ ਸੀਤ ਲਹਿਰ ਦਾ ਕਹਿਰ, ਠੰਡ ਨੇ ਤੋੜਿਆ ਕਈ ਸਾਲਾਂ ਦਾ ਰਿਕਾਰਡ, ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ
ਦੂਰ-ਦਰਾਡੇ ਤੋਂ ਦਰਸ਼ਨ ਲਈ ਆਈਆਂ ਸੰਗਤਾਂ ਦੀ ਸ਼ਰਧਾ ਤੇ ਉਤਸ਼ਾਹ 'ਚ ਠੰਡ ਦਾ ਕੋਈ ਅਸਰ ਦੇਖਣ ਨੂੰ ਨਹੀਂ ਮਿਲਿਆ। ਹਾਲਾਂਕਿ ਧੁੰਦ ਕਾਰਨ ਲੋਕਾਂ ਦਾ ਸੜਕਾਂ ’ਤੇ ਤੁਰਨਾ ਮੁਸ਼ਕਲ ਹੋ ਗਿਆ ਹੈ, ਉੱਥੇ ਹੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂ ਆਮ ਦਿਨਾਂ ਵਾਂਗ ਹੀ ਗੁਰੂ ਘਰ ਦੇ ਦਰਸ਼ਨਾਂ ਲਈ ਪਹੁੰਚ ਰਹੇ ਹਨ।
ਇਹ ਵੀ ਪੜ੍ਹੋ : ਗ੍ਰੰਥੀ ਸਿੰਘਾਂ ਤੇ ਰਾਗੀ ਜਥਿਆਂ ਲਈ ਡਰੈਸ ਕੋਡ ਲਾਗੂ, SGPC ਨੇ ਜਾਰੀ ਕੀਤਾ ਆਦੇਸ਼
ਐਤਵਾਰ ਯਾਨੀ ਅੱਜ ਸੰਗਤਾਂ ਵੱਡੀ ਗਿਣਤੀ 'ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈਆਂ ਹਨ। ਹਰ ਕੋਈ ਦਰਬਾਰ ਸਾਹਿਬ ਦੇ ਮਨਮੋਹਕ ਦ੍ਰਿਸ਼ ਦੇਖ ਰਿਹਾ ਹੈ। ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਮੰਨਦੇ ਹਨ।
ਇਹ ਵੀ ਪੜ੍ਹੋ : ਟਰੈਵਲ ਏਜੰਟ ਦੀ ਗੱਡੀ 'ਤੇ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰੂ ਨਗਰੀ ’ਚ ਸੀਤ ਲਹਿਰ ਦਾ ਕਹਿਰ, ਠੰਡ ਨੇ ਤੋੜਿਆ ਕਈ ਸਾਲਾਂ ਦਾ ਰਿਕਾਰਡ, ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ
NEXT STORY