ਅੰਮ੍ਰਿਤਸਰ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਸ਼ਾਰਪ ਸ਼ੂਟਰਾਂ ਮਨਪ੍ਰੀਤ ਮਨੂੰ ਕੁੱਸਾ ਅਤੇ ਜਗਰੂਪ ਰੂਪਾ ਦਾ ਪੁਲਸ ਵਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭਕਨਾ ਵਿਖੇ ਐਨਕਾਊਂਟਰ ਕਰ ਦਿੱਤਾ ਗਿਆ ਹੈ। ਇਸ ਐਨਕਾਊਂਟਰ ’ਚ 3 ਪੁਲਸ ਕਰਮਚਾਰੀਆਂ ਸਣੇ ਇਕ ਪੱਤਰਕਾਰ ਜ਼ਖਮੀ ਹੋ ਗਿਆ ਹੈ। ਦੱਸ ਦੇਈਏ ਕਿ ਗੈਂਗਸਟਰ ਮਨੂੰ ਕੁੱਸਾ ਮੋਗਾ ਦੇ ਪਿੰਡ ਕੁੱਸਾ ਦਾ ਰਹਿਣ ਵਾਲਾ ਹੈ, ਜਦਕਿ ਜਗਰੂਪ ਸਿੰਘ ਉਰਫ ਰੂਪਾ ਤਰਨਤਾਰਨ ਦੇ ਪਿੰਡ ਪੱਟੀ ਦਾ ਰਹਿਣ ਵਾਲਾ ਹੈ। ਮੰਨੂ ਕੁੱਸਾ ‘ਤੇ ਦੋ ਕਤਲਾਂ ਦੇ ਕਥਿਤ ਦੋਸ਼ ਲੱਗੇ ਹਨ, ਜਿਨ੍ਹਾਂ ਦੇ ਤਸ਼ੱਦਦ ਤੋਂ ਨਾਰਾਜ਼ ਹੋ ਕੇ ਉਸ ਨੇ ਅਪਰਾਧ ਦੀ ਦੁਨੀਆ ਵਿੱਚ ਕਦਮ ਰੱਖਿਆ ਸੀ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ਐਨਕਾਊਂਟਰ ਜਾਰੀ, ਪੁਲਸ ਅਤੇ ਗੈਂਗਸਟਰਾਂ ’ਚ ਮੁੜ ਤੇਜ਼ ਹੋਈ ਫਾਇਰਿੰਗ
ਮਨੂੰ ਕੁੱਸਾ ਨੇ ਸਿੱਧੂ ਮੂਸੇਵਾਲਾ ’ਤੇ ਚਲਾਈ ਸੀ ਪਹਿਲੀ ਗੋਲੀ
ਸ਼ਾਰਪ ਸ਼ੂਟਰ ਅਤੇ ਗੈਂਗਸਟਰ ਮੰਨੂ ਕੁੱਸਾ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਬੈਠੇ ਗੋਲਡੀ ਬਰਾੜ ਦਾ ਕਰੀਬੀ ਹੈ। 29 ਮਈ ਨੂੰ ਮਨੂੰ ਨੇ ਮਾਨਸਾ ਦੇ ਜਵਾਹਰਕੇ ਵਿੱਚ ਸਿੱਧੂ ਮੂਸੇਵਾਲਾ ਨੂੰ ਏ.ਕੇ.47 ਰਾਹੀਂ ਪਹਿਲੀ ਗੋਲੀ ਮਾਰੀ ਸੀ। ਜਾਂਚ ’ਚ ਇਹ ਗੱਲ ਸਾਹਮਣੇ ਆਈ ਸੀ ਕਿ ਮੂਸੇਵਾਲਾ ਦੇ ਕਤਲ ਦੌਰਾਨ ਰੂਪਾ ਕੋਰੋਲਾ ਕਾਰ ਚਲਾ ਰਿਹਾ ਸੀ, ਜਿਸ ਦੇ ਨਾਲ ਵਾਲੀ ਸੀਟ ’ਤੇ ਮੰਨੂ ਬੈਠਾ ਸੀ। ਮਨੂੰ ਨੇ ਮੂਸੇਵਾਲਾ ਨੂੰ ਏ.ਕੇ.47 ਰਾਹੀਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆ ਸੀ। ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਦੋਵੇਂ ਪੰਜਾਬ ’ਚ ਹੀ ਘੁੰਮਦੇ ਰਹੇ।
ਪੜ੍ਹੋ ਇਹ ਵੀ ਖ਼ਬਰ: ਮੂਸੇਵਾਲਾ ਦੇ ਕਾਤਲ ਗੈਂਗਸਟਰਾਂ ਦੇ ਐਨਕਾਊਂਟਰ ਤੋਂ ਬਾਅਦ ADGP ਪ੍ਰਮੋਦ ਬਾਨ ਨੇ ਕੀਤੇ ਵੱਡੇ ਖ਼ੁਲਾਸੇ (ਵੀਡੀਓ)
ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਅਟਾਰੀ ਬਾਰਡਰ ਤੋਂ 10 ਕਿਲੋਮੀਟਰ ਦੂਰ ਹੁਸ਼ਿਆਰ ਨਗਰ 'ਚ ਲੁਕੇ ਹੋਏ ਸਨ। ਸੂਤਰਾਂ ਅਨੁਸਾਰ ਉਕਤ ਗੈਂਗਸਟਰ ਸਰਹੱਦ ਪਾਰ ਕਰਨ ਦੀ ਤਾਕ ਵਿੱਚ ਸਨ। ਇਸ ਗੱਲ ਦੀ ਗੁਪਤ ਸੂਚਨਾ ਮਿਲਣ ’ਤੇ ਸਵੇਰੇ ਹੀ ਪੰਜਾਬ ਪੁਲਸ ਨੇ ਉਨ੍ਹਾਂ ਨੂੰ ਆਪਣੇ ਘੇਰੇ ’ਚ ਲੈ ਲਿਆ ਅਤੇ ਐਨਕਾਊਂਟਰ ਦੌਰਾਨ 2 ਗੈਂਗਸਟਰਾਂ ਦੀ ਮੌਤ ਹੋ ਗਈ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਇੱਕ ਵੀਡੀਓ ਫੁਟੇਜ ਸਾਹਮਣੇ ਆਇਆ ਸੀ। ਇਸ 'ਚ ਮੂਸੇਵਾਲਾ ਕਤਲਕਾਂਡ 'ਚ ਸ਼ਾਮਲ ਸ਼ੂਟਰ ਮਨਪ੍ਰੀਤ ਕੁੱਸਾ ਉਰਫ ਮੰਨੂ ਅਤੇ ਜਗਰੂਪ ਰੂਪਾ ਨੂੰ ਚੋਰੀ ਦੇ ਬਾਈਕ 'ਤੇ ਤਰਨਤਾਰਨ ਵੱਲ ਜਾਂਦੇ ਦੇਖਿਆ ਗਿਆ। ਸੀਸੀਟੀਵੀ ਫੁਟੇਜ ਮੋਗਾ ਸ਼ਹਿਰ ਦਾ 21 ਜੂਨ ਦੀ ਸੀ। ਇਸ ਤੋਂ ਸਾਬਤ ਹੁੰਦਾ ਹੈ ਕਿ ਮੂਸੇਵਾਲਾ ਕਤਲੇਆਮ ਤੋਂ 24 ਦਿਨ ਬਾਅਦ ਵੀ ਇਹ ਦੋਵੇਂ ਸ਼ੂਟਰ ਪੰਜਾਬ ਵਿੱਚ ਘੁੰਮ ਰਹੇ ਸਨ।
ਪੜ੍ਹੋ ਇਹ ਵੀ ਖ਼ਬਰ: ਮਜੀਠਾ ’ਚ ਦਿਲ ਕੰਬਾਊ ਵਾਰਦਾਤ: ਬਹਿਸਬਾਜ਼ੀ ਰੋਕਣ ’ਤੇ ਮੁੰਡੇ ਨੂੰ ਦਾਤਰ ਮਾਰ ਕੇ ਉਤਾਰਿਆ ਮੌਤ ਦੇ ਘਾਟ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਆਪਣਾ ਜਵਾਬ
ਪੰਜਾਬ 'ਚ ਵੱਧ ਰਹੇ ਕੋਰੋਨਾ ਦੇ ਕੇਸਾਂ ਨੂੰ ਲੈ ਕੇ ਸੂਬਾ ਸਰਕਾਰ ਨੇ ਜਾਰੀ ਕੀਤੀਆਂ ਇਹ ਹਦਾਇਤਾਂ
NEXT STORY