ਚੌਗਾਵਾਂ (ਹਰਜੀਤ) : ਪੁਲਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਬੋਪਰਾਏ ਬਾਜ ਸਿੰਘ ਵਿਖੇ ਇਕ ਨੌਜਵਾਨ ਮਨੀਪ੍ਰਿੰਸ ਸਿੰਘ ਵਾਸੀ ਅੱਡਾ ਨੂਰਦੀ ਜ਼ਿਲ੍ਹਾ ਤਰਨਤਾਰਨ ਦੀ ਪੁਲਸ ਨਾਲ ਝੜਪ ਹੋ ਗਈ। ਇਸ ਕਾਰਵਾਈ ਵਿਚ ਮਨੀ ਪ੍ਰਿੰਸ ਨੂੰ ਜ਼ਖਮੀ ਹੋ ਗਿਆ, ਜਿਸ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. ਡੀ. ਅਦਿਤਿਆ ਵਾਲੀਆ ਨੇ ਦੱਸਿਆ ਕਿ ਬੀਤੇ ਦਿਨੀਂ ਪੁਲਸ ਵੱਲੋਂ ਥਾਣਾ ਕੰਬੋ ਵਿਖੇ ਇਕ ਨੌਜਵਾਨ ਲਵਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ ਜਿਸ ਦੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਸ ਦਾ ਇੱਕ ਸਾਥੀ ਮਨੀਪ੍ਰਿੰਸ ਥਾਣਾ ਲੋਪੋਕੇ ਦੇ ਏਰੀਏ ਵਿਚ ਵਾਰਦਾਤ ਨੂੰ ਅੰਜਾਮ ਦੇਣ ਲਈ ਸਰਗਰਮ ਹੈ ਜਿਸ 'ਤੇ ਪੁਲਸ ਵੱਲੋਂ ਨਾਕਾਬੰਦੀ ਕੀਤੀ ਹੋਈ ਸੀ।
ਇਹ ਵੀ ਪੜ੍ਹੋ : ਕਾਰ ਨਹਿਰ 'ਚ ਡਿੱਗਣ ਨਾਲ ਪਤਨੀ ਅਤੇ ਬੱਚੀ ਦੀ ਮੌਤ, ਪਰਿਵਾਰ ਨੇ ਕਿਹਾ ਹਾਦਸਾ ਨੇ ਇਹ ਕਤਲ ਹੈ
ਇਸ ਦੌਰਾਨ ਪਿੰਡ ਬੋਪਰਾਏ ਬਾਜ ਸਿੰਘ ਵਿਖੇ ਪੁਲਸ ਨੂੰ ਇਕ ਚਿੱਟੇ ਰੰਗ ਦੀ ਡਿਜ਼ਾਇਰ ਗੱਡੀ ਆਉਂਦੀ ਦਿਖਾਈ ਦਿੱਤੀ ਜਿਸ ਵਿਚ ਮਨੀਪ੍ਰਿੰਸ ਸਿੰਘ ਸਵਾਰ ਸੀ ਜਦੋਂ ਪੁਲਸ ਵੱਲੋਂ ਇਸ ਨੂੰ ਰੋਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਸ ਨੇ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ ਜਿਸ ਦੌਰਾਨ ਉਸ ਦੀ ਗੱਡੀ ਸੜਕ ਤੋਂ ਹੇਠਾਂ ਉਤਰ ਗਈ ਅਤੇ ਗੱਡੀ ਵਿਚੋਂ ਨਿਕਲ ਕੇ ਮਨੀਪ੍ਰਿੰਸ ਨੇ ਪੁਲਸ ਤੇ ਤਿੰਨ ਗੋਲੀਆਂ ਚਲਾਈਆਂ। ਜਵਾਬੀ ਕਾਰਵਾਈ ਵਿਚ ਪੁਲਸ ਵੱਲੋਂ ਦੋ ਗੋਲੀਆਂ ਚਲਾਈਆਂ ਜਿਸ ਵਿਚੋਂ ਇੱਕ ਗੋਲੀ ਮਨੀਪ੍ਰਿੰਸ ਦੀ ਲੱਤ ਵਿਚ ਲੱਗੀ ਅਤੇ ਉਹ ਜ਼ਖਮੀ ਹੋ ਗਿਆ ਜ਼ਖਮੀ ਹਾਲਤ ਵਿਚ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਸ ਕੋਲੋਂ ਇਕ 32 ਬੋਰ ਪਿਸਤੌਲ ਸਵਿਫਟ ਗੱਡੀ ਅਤੇ ਤਿੰਨ ਮੋਬਾਇਲ ਬਰਾਮਦ ਹੋਏ ਹਨ।
ਇਹ ਵੀ ਪੜ੍ਹੋ : ਇਨ੍ਹਾਂ ਕੁਨੈਕਸ਼ਨਾਂ ਵਾਲਿਆਂ 'ਤੇ ਹੋਣ ਜਾ ਰਹੀ ਕਾਰਵਾਈ, 10 ਦਿਨਾਂ ਦਾ ਦਿੱਤਾ ਗਿਆ ਸਮਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ Red Alert, 16 ਜਨਵਰੀ ਤੱਕ ਹੋਈ ਵੱਡੀ ਭਵਿੱਖਬਾਣੀ
NEXT STORY