ਸਮਰਾਲਾ (ਗਰਗ, ਬੰਗੜ, ਵਿਪਨ, ਵਰਮਾ ਸਚਦੇਵਾ) : ਸਮਰਾਲਾ ਬਾਈਪਾਸ ਪਿੰਡ ਬੌਂਦਲੀ ਦੇ ਬੰਦ ਪਏ ਇੱਟਾਂ ਦੇ ਭੱਠੇ ਕੋਲ ਅੱਜ ਸਵੇਰੇ ਤੜਕੇ 3 ਵਜੇ ਸਮਰਾਲਾ ਪੁਲਸ ਵੱਲੋਂ ਐਨਕਾਊਂਟਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇੱਕ ਲੁੱਟ-ਖੋਹ ਦੇ ਮਾਮਲੇ 'ਚ ਪੁਲਸ ਨੇ ਬੀਤੀ ਰਾਤ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੋਸ਼ੀਆਂ ਨੂੰ ਜਦੋਂ ਘਟਨਾ 'ਚ ਵਰਤੇ ਰਿਵਾਲਵਰ ਦੀ ਬਰਾਮਦਗੀ ਕਰਵਾਉਣ ਲਈ ਲਿਜਾਇਆ ਗਿਆ ਤਾਂ ਦੋਸ਼ੀਆਂ ਦੀ ਸਮਰਾਲਾ ਪੁਲਸ ਦੇ ਐੱਸ. ਐੱਚ. ਓ. ਨਾਲ ਝੜਪ ਹੋ ਗਈ। ਇਸ ਦੌਰਾਨ ਦੋਸ਼ੀਆਂ ਵੱਲੋਂ ਬਰਾਮਦਗੀ ਕਰਵਾਈ ਗਈ ਰਿਵਾਲਵਰ ਪੁਲਸ ਦੇ ਐੱਸ. ਐੱਚ. ਓ. ਕੋਲੋਂ ਖੋਹਣ ਦੀ ਕੋਸ਼ਿਸ਼ ਕੀਤੀ ਗਈ। ਮੌਕੇ 'ਤੇ ਦੋਸ਼ੀ ਸਤਨਾਮ ਸਿੰਘ ਦੇ ਪੈਰ 'ਤੇ ਗੋਲੀ ਲੱਗ ਗਈ ਅਤੇ ਦੋਹਾਂ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ। ਇਸ ਝੜਪ ਦੌਰਾਨ ਸਮਰਾਲਾ ਪੁਲਸ ਦੇ ਐੱਸ. ਐੱਚ. ਓ. ਦੇ ਵੀ ਸੱਟਾਂ ਲੱਗੀਆਂ ਹਨ। ਜ਼ਖਮੀ ਦੋਸ਼ੀ ਨੂੰ ਸਮਰਾਲਾ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਨਵੀਆਂ ਪਾਬੰਦੀਆਂ ਲਾਗੂ! ਇਸ ਤਾਰੀਖ਼ ਤੱਕ ਜਾਰੀ ਰਹਿਣਗੇ ਹੁਕਮ
ਜਾਣੋ ਕੀ ਹੈ ਪੂਰਾ ਮਾਮਲਾ
ਇਸ ਸਬੰਧੀ ਸੀਨੀਅਰ ਪੁਲਸ ਅਧਿਕਾਰੀ ਪਵਨਜੀਤ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਕੁੱਝ ਦਿਨ ਪਹਿਲਾਂ ਸਮਰਾਲਾ ਦੇ ਪਿੰਡ ਦਿਆਲਪੁਰਾ ਕੋਲ ਮੋਟਰਸਾਈਕਲ ਸਵਾਰ 2 ਅਣਪਛਾਤੇ ਲੁਟੇਰਿਆਂ ਨੇ ਤਿੰਨ ਪਰਵਾਸੀ ਮਜ਼ਦੂਰਾਂ 'ਤੇ ਗੋਲੀਆਂ ਚਲਾਈਆਂ ਅਤੇ ਉਨ੍ਹਾਂ ਕੋਲੋਂ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ ਸਨ। ਇਸ ਦੌਰਾਨ ਇੱਕ ਪਰਵਾਸੀ ਮਜ਼ਦੂਰ ਗੋਲੀ ਲੱਗਣ ਕਾਰਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਸੀ, ਜਿਸ ਨੂੰ ਚੰਡੀਗੜ੍ਹ ਦੇ ਹਸਪਤਾਲ 'ਚ ਰੈਫ਼ਰ ਕਰ ਦਿੱਤਾ ਗਿਆ ਸੀ। ਇਸ ਸਬੰਧੀ ਸਮਰਾਲਾ ਪੁਲਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਵੱਲੋਂ ਦੋਸ਼ੀਆਂ ਨੂੰ ਫੜ੍ਹਨ ਲਈ ਕੁੱਝ ਟੀਮਾਂ ਬਣਾਈਆਂ ਗਈਆਂ ਸਨ।
ਇਹ ਵੀ ਪੜ੍ਹੋ : ਪੁਲਸ ਮੁਲਾਜ਼ਮਾਂ ਨੂੰ ਲੈ ਕੇ ਸਾਹਮਣੇ ਆਈ ਅਹਿਮ ਗੱਲ! ਹੁਣ ਪੁੱਛਿਆ ਜਾਵੇਗਾ ਕਾਰਨ
ਇਸ ਸਬੰਧ 'ਚ ਪੁਲਸ ਵੱਲੋਂ ਬੀਤੀ ਰਾਤ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਕ ਦੋਸ਼ੀ ਸੋਹਾਣਾ ਦੀ ਛੱਪੜੀ ਦਾ ਰਹਿਣ ਵਾਲਾ ਹੈ ਅਤੇ ਇੱਕ ਅੰਮ੍ਰਿਤਸਰ ਦੇ ਕੋਲ ਦਾ ਵਾਸੀ ਹੈ। ਅੱਜ ਸਵੇਰੇ ਤੜਕੇ 3 ਵਜੇ ਸਮਰਾਲਾ ਪੁਲਸ ਦੇ ਐੱਸ. ਐੱਚ. ਓ. ਪਵਿੱਤਰ ਸਿੰਘ ਜਦੋਂ ਘਟਨਾ 'ਚ ਵਰਤੇ ਰਿਵਾਲਵਰ ਦੀ ਬਰਾਮਦਗੀ ਕਰਵਾਉਣ ਲਈ ਦੋਸ਼ੀਆਂ ਨੂੰ ਲੈ ਕੇ ਗਏ ਤਾਂ ਦੋਸ਼ੀਆਂ ਵੱਲੋਂ ਰਿਵਾਲਵਰ ਦੀ ਬਰਮਦਗੀ ਕਰਵਾਉਣ ਤੋਂ ਬਾਅਦ ਐੱਸ. ਐੱਚ. ਓ. ਤੋਂ ਇਹ ਰਿਵਾਲਵਰ ਖੋਹਣ ਦੀ ਕੋਸ਼ਿਸ਼ ਕੀਤੀ ਗਈ। ਪੁਲਸ ਨਾਲ ਮੁਕਾਬਲੇ ਦੌਰਾਨ ਦੌਰਾਨ ਗੋਲੀ ਦੋਸ਼ੀ ਸਤਨਾਮ ਸਿੰਘ ਦੇ ਪੈਰ 'ਤੇ ਲੱਗ ਗਈ। ਇਸ ਘਟਨਾ ਬਾਰੇ ਜਦੋਂ ਪੁਲਸ ਜ਼ਿਲ੍ਹਾ ਖੰਨਾ ਨੂੰ ਪਤਾ ਲੱਗਿਆ ਤਾਂ ਸੀਨੀਅਰ ਅਧਿਕਾਰੀਆਂ ਸਮੇਤ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ 'ਚ ਜੁੱਟ ਗਈ। ਪੁਲਸ ਨੇ ਇਹ ਵੀ ਦੱਸਿਆ ਕਿ ਜਿਸ ਸਮੇਂ ਦੋਸ਼ੀਆਂ ਨੇ ਘਟਨਾ ਨੂੰ ਅੰਜਾਮ ਦਿੱਤਾ, ਉਸ ਸਮੇਂ ਇਹ ਭੰਗ ਦੇ ਨਸ਼ੇ ਵਿੱਚ ਸੀ ਅਤੇ ਨਿਹੰਗ ਦੇ ਬਾਣੇ ਵਿੱਚ ਰਹਿ ਕੇ ਇਹ ਘਟਨਾ ਨੂੰ ਅੰਜਾਮ ਦਿੰਦੇ ਸੀ। ਫਿਲਹਾਲ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ ਨਗਰ ਨਿਗਮ ’ਚ ਤਾਇਨਾਤ SE ਕਮੀਸ਼ਨ ਮੰਗਣ ਦੇ ਦੋਸ਼ ’ਚ ਗ੍ਰਿਫ਼ਤਾਰ
NEXT STORY