ਮੋਹਾਲੀ (ਸੰਦੀਪ, ਪਰਦੀਪ) : ਅੰਮ੍ਰਿਤਸਰ ਦੇ ਮਜੀਠਾ ਰੋਡ ਤੋਂ ਇਕ ਡਾਕਟਰ ਤੋਂ ਗੰਨ ਪੁਆਇੰਟ ’ਤੇ ਲੁੱਟੀ ਗਈ ਓਡੀ ਕਾਰ ਦੇ ਰੋਪੜ ਤੋਂ ਖਰੜ ਅਤੇ ਮੋਹਾਲੀ ਵਿਚ ਦਾਖ਼ਲ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਕ੍ਰਾਈਮ ਬ੍ਰਾਂਚ ਦੀ ਟੀਮ ਪੂਰੀ ਤਰ੍ਹਾਂ ਚੌਕਸ ਹੋ ਗਈ। ਕ੍ਰਾਈਮ ਬ੍ਰਾਂਚ ਦੀ ਟੀਮ ਨੇ ਪਹਿਲਾਂ ਖਰੜ ਵਿਚ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਨੂੰ ਦੇਖਦੇ ਹੀ ਕਾਰ ਵਿਚ ਸਵਾਰ ਨੌਜਵਾਨਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : CM ਭਗਵੰਤ ਮਾਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ
ਇਸ ਤੋਂ ਬਾਅਦ ਜਦੋਂ ਪੁਲਸ ਨੇ ਮੁਲਜ਼ਮਾਂ ਦਾ ਪਿੱਛਾ ਕਰਨਾ ਸ਼ੁਰੂ ਕੀਤਾ ਤਾਂ ਮੁਲਜ਼ਮ ਕਾਰ ਲੈ ਕੇ ਜੁਝਾਰਨਗਰ ਵਿਚ ਦਾਖ਼ਲ ਹੋ ਗਏ। ਇੱਥੇ ਜਦੋਂ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਮੁਲਜ਼ਮਾਂ ਨੂੰ ਪੂਰੀ ਤਰ੍ਹਾਂ ਘੇਰ ਲਿਆ ਤਾਂ ਮੁਲਜ਼ਮਾਂ ਨੇ ਫਿਰ ਤੋਂ ਪੁਲਸ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਖ਼ਾਸ ਖ਼ਬਰ, ਹੁਣ ਲੱਗਣਗੀਆਂ Extra ਕਲਾਸਾਂ
ਪੁਲਸ ਵਲੋਂ ਕੀਤੀ ਜਵਾਬੀ ਗੋਲੀਬਾਰੀ ਵਿਚ ਕਾਰ ਵਿਚ ਸਵਾਰ ਇਕ ਨੌਜਵਾਨ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਅਤੇ ਖ਼ੁਦ ਨੂੰ ਪੂਰੀ ਤਰ੍ਹਾਂ ਨਾਲ ਘਿਰਿਆ ਦੇਖ ਕੇ ਤਿੰਨੇ ਮੁਲਜ਼ਮ ਕਾਰ ਛੱਡ ਕੇ ਉਥੋਂ ਖੇਤਾਂ ਵਿਚ ਵੜ ਗਏ। ਕ੍ਰਾਈਮ ਬ੍ਰਾਂਚ ਦੀ ਟੀਮ ਨੇ ਕਾਰ ਦੀ ਜਾਂਚ ਕਰਨ ਤੋਂ ਬਾਅਦ ਇਸ ਨੂੰ ਕਬਜ਼ੇ ਵਿਚ ਲੈ ਲਿਆ, ਜਦੋਂ ਕਿ ਕ੍ਰਾਈਮ ਬ੍ਰਾਂਚ ਦੀਆਂ ਵੱਖ-ਵੱਖ ਟੀਮਾਂ ਮੁਲਜ਼ਮਾਂ ਦੀ ਭਾਲ ਵਿਚ ਜੁੱਟ ਗਈਆਂ ਹਨ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਖ਼ਾਸ ਖ਼ਬਰ, ਹੁਣ ਲੱਗਣਗੀਆਂ Extra ਕਲਾਸਾਂ
NEXT STORY