ਤਰਨਤਾਰਨ (ਰਮਨ) : ਥਾਣਾ ਸਿਟੀ ਪੱਟੀ ਦੀ ਪੁਲਸ ਅਤੇ ਸੀ. ਆਈ. ਏ. ਸਟਾਫ ਦੀ ਟੀਮ ਨਾਲ ਹੋਏ ਮੁਕਾਬਲੇ ਦੌਰਾਨ ਇਕ ਬਦਮਾਸ਼ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪੁਲਸ ਨੇ ਮੌਕੇ ਤੋਂ ਇਕ 9 ਐੱਮ. ਐੱਮ. ਪਿਸਤੌਲ ਅਤੇ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਸਰਹਾਲੀ ਮੰਡ ਇਲਾਕੇ ’ਚ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਜਦੋਂ ਇਕ ਮੋਟਰਸਾਈਕਲ ਸਵਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਸ ਨੇ ਪੁਲਸ ਟੀਮ ’ਤੇ ਸਿੱਧੀ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਸ ਵਲੋਂ ਕੀਤੀ ਜਵਾਬੀ ਕਾਰਵਾਈ ਵਿਚ ਮੁਲਜ਼ਮ ਦੀ ਲੱਤ ’ਚ ਗੋਲੀ ਲੱਗੀ ਅਤੇ ਉਹ ਜ਼ਖ਼ਮੀ ਹੋ ਗਿਆ। ਐੱਸ. ਐੱਸ. ਪੀ. ਲਾਂਬਾ ਅਨੁਸਾਰ ਫੜੇ ਗਏ ਮੁਲਜ਼ਮ ਦੀ ਪਛਾਣ ਗੁਰਮੀਤ ਸਿੰਘ ਉਰਫ਼ ਮਣੀ ਪੁੱਤਰ ਮੁਖਤਿਆਰ ਸਿੰਘ, ਵਾਸੀ ਪਿੰਡ ਨਦੋਹਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਨਗਰ ਨਿਗਮ ਨੇ ਕਾਰਾਬਾਰਾ ਰੋਡ 'ਤੇ ਛੇ ਗੈਰ-ਕਾਨੂੰਨੀ ਦੁਕਾਨਾਂ ਕੀਤੀਆਂ ਸੀਲ
ਇਹ ਮੁਲਜ਼ਮ ਵਿਦੇਸ਼ ਬੈਠੇ ਗੈਂਗਸਟਰਾਂ ਦੇ ਇਸ਼ਾਰੇ ’ਤੇ ਫਿਰੌਤੀਆਂ ਮੰਗਣ ਅਤੇ ਫਾਇਰਿੰਗ ਕਰਨ ਦੀਆਂ 7 ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ। ਇਸ ਨੇ ਪਿੰਡ ਨਦੋਹਰ ਦੀਆਂ ਬਹਿਕਾਂ, ਅਕਾਲ ਮੈਡੀਕਲ ਸਟੋਰ ਪੱਟੀ, ਸਰਹਾਲੀ ਮੰਡ ਦੇ ਇਕ ਫੌਜੀ ਦੇ ਘਰ, ਪਿੰਡ ਠੱਕਰਪੁਰਾ ਅਤੇ ਰੱਤੋਕੇ ਆਦਿ ਥਾਵਾਂ ’ਤੇ ਗੋਲੀਬਾਰੀ ਕੀਤੀ ਸੀ। ਮੁਲਜ਼ਮ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਮੁਕੱਦਮੇ ਦਰਜ ਹਨ। ਪੁਲਸ ਨੇ ਤਾਜ਼ਾ ਮਾਮਲਾ ਦਰਜ ਕਰ ਕੇ ਅਗਲੇਰੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਅਪਣਾਓ ਟਿਕਾਊ ਬਦਲ, ਵਾਤਾਵਰਨ ਤੇ ਮਿੱਟੀ ਦੀ ਸਿਹਤ ਬਚਾਉਣਾ ਜ਼ਰੂਰੀ: ਮਾਹਿਰ
NEXT STORY