ਲੁਧਿਆਣਾ (ਗੌਤਮ): ਥਾਣਾ ਸਦਰ ਅਧੀਨ ਪੈਂਦੇ ਪਿੰਡ ਮਹਿਮੂਦਪੁਰ 'ਚ ਸੀ.ਆਈ.ਏ.-1 ਟੀਮ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ਹੋ ਗਿਆ ਹੈ। ਇਸ ਦੌਰਾਨ ਦੋਹਾਂ ਪਾਸਿਓਂ ਹੋਈ ਫਾਇਰਿੰਗ ਹੋਈ ਵਿਚ ਦੋ ਪੁਲਸ ਮੁਲਾਜ਼ਮ ਅਤੇ ਇਕ ਨਸ਼ਾ ਤਸਕਰ ਜ਼ਖ਼ਮੀ ਹੋ ਗਿਆ ਹੈ। ਐਨਕਾਊਂਟਰ ਬਾਰੇ ਪਤਾ ਲੱਗਦਿਆਂ ਹੀ ਹੋਰ ਉੱਚ ਅਧਿਕਾਰੀਆਂ ਦੀਆਂ ਟੀਮਾਂ ਵੀ ਮੌਕੇ 'ਤੇ ਪਹੁੰਚ ਗਈਆਂ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਵਾਸੀ ਹੋ ਜਾਓ ਸਾਵਧਾਨ! ਜਾਰੀ ਹੋਈ Advisory, ਇਕ ਗਲਤੀ ਵੀ ਪੈ ਸਕਦੀ ਹੈ ਭਾਰੀ
ਜਾਣਕਾਰੀ ਮੁਤਾਬਕ ਸੀ.ਆਈ.ਏ. ਮੁਲਾਜ਼ਮ ਸੰਦੀਪ ਨੂੰ ਇਲਾਜ ਲਈ ਡੀ.ਐੱਮ.ਸੀ. ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਦੋਂ ਕਿ ਇਕ ਹੋਰ ਮੁਲਾਜ਼ਮ ਪ੍ਰੀਤਪਾਲ ਵੀ ਜ਼ਖ਼ਮੀ ਹੈ। ਜ਼ਖ਼ਮੀ ਨਸ਼ਾ ਤਸਕਰ ਦੀ ਪਛਾਣ ਰੋਹਿਤ ਵਜੋਂ ਹੋਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਪੁਲਸ ਨੇ ਉਸ ਦੇ ਸਾਥੀ ਨੂੰ ਵੀ ਕਾਬੂ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ ਬੇਹੱਦ ਅਹਿਮ ਖ਼ਬਰ
ਮੁੱਢਲੀ ਜਾਣਕਾਰੀ ਮੁਤਾਬਕ ਸੂਚਨਾ ਦੇ ਆਧਾਰ 'ਤੇ ਸੀਆਈਏ-1 ਦੀ ਟੀਮ ਪਿੰਡ ਮਹਿਮੂਦਪੁਰਾ ਵਿਖੇ ਨਸ਼ਾ ਤਸਕਰਾਂ 'ਤੇ ਛਾਪੇਮਾਰੀ ਕਰਨ ਗਈ ਸੀ। ਜਿਵੇਂ ਹੀ ਨਸ਼ਾ ਤਸਕਰਾਂ ਨੇ ਪੁਲਸ ਨੂੰ ਦੇਖਿਆ ਤਾਂ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਸ ਨੇ ਵੀ ਬਚਾਅ 'ਚ ਗੋਲ਼ੀਆਂ ਚਲਾਈਆਂ। ਥਾਣਾ ਸਦਰ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਸ ਜ਼ਿਲ੍ਹੇ 'ਚ 17 ਸਤੰਬਰ ਨੂੰ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਰਹੇਗੀ ਪਾਬੰਦੀ, ਹੁਕਮ ਹੋਏ ਜਾਰੀ
NEXT STORY