ਤਰਨਤਾਰਨ (ਵੈੱਬ ਡੈਸਕ/ਮਨਦੀਪ ਸੋਢੀ): ਐਂਟੀ-ਗੈਂਗਸਟਰ ਟਾਸਕ ਫੋਰਸ, ਪੰਜਾਬ ਅਤੇ ਤਰਨਤਾਰਨ ਪੁਲਸ ਵੱਲੋਂ ਸਾਂਝੇ ਆਪ੍ਰੇਸ਼ਨ ਵਿਚ 2 ਮੁਲਜ਼ਮਾਂ ਨੂੰ ਐਨਕਾਊਂਟਰ ਮਗਰੋਂ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਯੁਵਰਾਜ ਉਰਫ ਜੱਗੂ ਅਤੇ ਮਹਿਕਪ੍ਰੀਤ ਉਰਫ ਮਹਿਕ ਵਜੋਂ ਹੋਈ ਹੈ। ਇਹ ਦੋਵੇਂ ਅੱਤਵਾਦੀ ਲੰਡਾ ਹਰੀਕੇ ਅਤੇ ਗੈਂਗਸਟਰ ਸੱਤਾ ਨੌਸ਼ਹਿਰਾ ਦੇ ਦੋ ਮੁੱਖ ਸਾਥੀ ਹਨ।
ਇਹ ਖ਼ਬਰ ਵੀ ਪੜ੍ਹੋ - ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, 1 ਮਈ ਤੋਂ...
ਜਾਣਕਾਰੀ ਮੁਤਾਬਕ ਤਰਨਤਾਰਨ ਦੇ ਪਿੰਡ ਜਵੰਦਾ ਨੇੜੇ ਦੋਹਾਂ ਮੁਲਜ਼ਮਾਂ ਵੱਲੋਂ ਪੁਲਸ ਪਾਰਟੀ 'ਤੇ ਫ਼ਾਇਰਿੰਗ ਕਰ ਦਿੱਤੀ ਗਈ। ਪੁਲਸ ਵੱਲੋਂ ਵੀ ਜਵਾਬੀ ਫ਼ਾਇਰਿੰਗ ਕੀਤੀ ਗਈ, ਜਿਸ ਵਿਚ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ। ਪੁਲਸ ਵੱਲੋਂ ਉਨ੍ਹਾਂ ਨੂੰ ਤਰਨਤਾਰਨ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ। ਮੁਲਜ਼ਮਾਂ ਕੋਲੋਂ ਇਕ ਗਲਾਕ 9MM ਅਤੇ ਇਕ PX30 .30 ਕੈਲੀਬਰ ਪਿਸਤੌਲ ਜ਼ਿੰਦਾ ਕਾਰਤੂਸਾਂ ਦੇ ਨਾਲ ਬਰਾਮਦ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਬਾਲੀਵੁੱਡ ਅਦਾਕਾਰ ਸੰਨੀ ਦਿਓਲ 'ਤੇ ਜਲੰਧਰ 'ਚ FIR, ਜਾਣੋ ਪੂਰਾ ਮਾਮਲਾ
ਪੁਲਸ ਮੁਤਾਬਕ ਦੋਹਾਂ ਨੂੰ ਪੰਜਾਬ ਵਿਚ ਟਾਰਗੇਟ ਕਿਲਿੰਗਜ਼ ਨੂੰ ਅੰਜਾਮ ਦੇਣ ਲਈ ਵਿਦੇਸ਼ੀ ਹੈਂਡਲਰਾਂ ਵੱਲੋਂ ਨਿਰਦੇਸ਼ਿਤ ਕੀਤਾ ਜਾ ਰਿਹਾ ਸੀ। ਦੋਵਾਂ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਵਿਚ ਸਨਸਨੀਖੇਜ਼ ਅਪਰਾਧਾਂ ਨੂੰ ਰੋਕਿਆ ਗਿਆ ਹੈ। ਪੰਜਾਬ ਪੁਲਸ ਸੰਗਠਿਤ ਅਪਰਾਧ ਨੂੰ ਖਤਮ ਕਰਨ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, 1 ਮਈ ਤੋਂ...
NEXT STORY