ਜਲੰਧਰ- ਜਲੰਧਰ ਵਿਖੇ ਐਨਕਾਊਂਟਰ ਹੋਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਦਿਹਾਤੀ ਦੇ ਥਾਣਾ ਆਦਮਪੁਰ ਦੇ ਪਿੰਡ ਡਰੋਲੀ ਵਿਚ ਬੀਤੀ ਰਾਤ ਪੁਲਸ ਵੱਲੋਂ ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਦੇ ਗੁਰਗੇ ਦਾ ਐਨਕਾਊਂਟਰ ਕੀਤਾ ਗਿਆ। ਪੁਲਸ ਨਾਲ ਹੋਏ ਮੁਕਾਬਲੇ ਦੌਰਾਨ ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਦਾ ਸਾਥੀ ਦਵਿੰਦਰ ਸਿੰਘ ਬਾਜਾ ਜ਼ਖ਼ਮੀ ਹੋ ਗਿਆ ਹੈ। ਉਸ ਨੂੰ ਜ਼ਖਮੀ ਹਾਲਤ ਵਿੱਚ ਆਦਮਪੁਰ ਦੇ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਗਿਆ ਹੈ। ਉਸ ਦੀ ਸੱਜੀ ਲੱਤ ਵਿੱਚ ਗੋਲ਼ੀ ਲੱਗੀ ਹੈ। ਪਿੰਡ ਦਮੁੰਡਾ (ਆਦਮਪੁਰ) ਦੇ ਰਹਿਣ ਵਾਲੇ ਸ਼ੂਟਰ ਬਾਜਾ ਨੇ 9 ਅਗਸਤ ਦੀ ਰਾਤ ਨੂੰ ਹੁਸ਼ਿਆਰਪੁਰ ਦੇ ਮਾਡਲ ਟਾਊਨ ਵਿੱਚ ਐੱਨ. ਆਰ. ਆਈ. ਸੋਸ਼ਲ ਮੀਡੀਆ ਇਨਫਲੂਐਂਸਰ ਸਿਮਰਨ ਸਿਕੰਦ ਉਰਫ਼ ਸੈਮ ਦੇ ਘਰ 'ਤੇ ਫਾਇਰਿੰਗ ਕੀਤੀ ਸੀ। ਪਾਕਿ ਡੌਨ ਭੱਟੀ ਨੇ ਗੋਲ਼ੀਬਾਰੀ ਦੀ ਜ਼ਿੰਮੇਵਾਰੀ ਲਈ ਸੀ।
ਇਹ ਵੀ ਪੜ੍ਹੋ: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਬਾਰੇ ਸਿੱਖਿਆ ਮੰਤਰੀ ਦਾ ਵੱਡਾ ਐਲਾਨ, ਜਾਣੋ ਕਦੋਂ ਖੁੱਲ੍ਹਣਗੇ ਸਕੂਲ
ਸ਼ਹਿਜ਼ਾਦ ਭੱਟੀ ਸੈਮ ਦੇ ਘਰ 'ਤੇ ਗ੍ਰਨੇਡ ਸੁੱਟਣ ਦੀ ਧਮਕੀ ਦੇ ਕੇ ਫਿਰੌਤੀ ਮੰਗ ਰਿਹਾ ਸੀ। ਇਸ ਤੋਂ ਪਹਿਲਾਂ 26 ਜੂਨ ਨੂੰ ਬਾਜਾ ਨੇ ਆਦਮਪੁਰ ਵਿੱਚ ਏ. ਐੱਸ. ਆਈ. ਸੁਖਵਿੰਦਰ ਸਿੰਘ ਦੇ ਪੁੱਤਰ ਹਰਮਨਪ੍ਰੀਤ ਸਿੰਘ ਨੂੰ ਗੋਲ਼ੀ ਮਾਰ ਦਿੱਤੀ ਸੀ। ਗੋਲ਼ੀ ਉਸ ਦੀ ਲੱਤ ਵਿੱਚ ਲੱਗੀ ਸੀ। ਪੁਲਸ ਨੇ ਬਾਜਾ ਦੇ ਸਾਥੀ ਪਰਮਿੰਦਰ ਸਿੰਘ ਨੂੰ ਫੜ ਲਿਆ ਸੀ ਪਰ ਬਾਜਾ ਖ਼ੁਦ ਫਰਾਰ ਸੀ। ਡੀ. ਐੱਸ. ਪੀ. ਕੁਲਵੰਤ ਸਿੰਘ ਨੇ ਮੁਕਾਬਲੇ ਦੀ ਪੁਸ਼ਟੀ ਕੀਤੀ ਹੈ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
ਥਾਣਾ ਆਦਮਪੁਰ ਦੇ ਇੰਚਾਰਜ ਰਵਿੰਦਰ ਪਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਾਕਿ ਡੌਨ ਭੱਟੀ ਦਾ ਸਾਥੀ ਦਵਿੰਦਰ ਸਿੰਘ ਬਾਜਾ ਆਦਮਪੁਰ ਇਲਾਕੇ ਵਿੱਚ ਆ ਰਿਹਾ ਹੈ। ਇਸ ਤੋਂ ਬਾਅਦ ਸ਼ਨੀਵਾਰ ਰਾਤ ਨੂੰ ਹੀ ਡੀ. ਐੱਸ. ਪੀ. ਇੰਦਰਜੀਤ ਸਿੰਘ ਸੈਣੀ ਅਤੇ ਕੁਲਵੰਤ ਸਿੰਘ ਦੀ ਨਿਗਰਾਨੀ ਹੇਠ ਐੱਸ. ਐੱਚ. ਓ. ਰਵਿੰਦਰ ਕੁਮਾਰ ਅਤੇ ਸੀ. ਆਈ. ਏ. ਸਟਾਫ਼ ਦੀ ਟੀਮ ਨੇ ਇਲਾਕੇ ਵਿੱਚ ਨਾਕਾਬੰਦੀ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਸੀ।
ਇਹ ਵੀ ਪੜ੍ਹੋ: ਭਾਖੜਾ ਡੈਮ ਤੋਂ ਲਗਾਤਾਰ ਛੱਡੇ ਜਾ ਰਹੇ ਪਾਣੀ ਨੂੰ ਲੈ ਕੇ ਆਈ ਵੱਡੀ ਅਪਡੇਟ, DC ਨੇ ਦਿੱਤਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਛੁੱਟੀਆਂ ਮਗਰੋਂ ਸਕੂਲ ਖੁੱਲ੍ਹਣ ਬਾਰੇ ਨਵੇਂ ਹੁਕਮ ਜਾਰੀ, ਨਾ ਮੰਨਣ 'ਤੇ ਹੋਵੇਗੀ ਕਾਰਵਾਈ
NEXT STORY