ਮੋਹਾਲੀ (ਵੈੱਬ ਡੈਸਕ, ਅਨਿਲ ਸ਼ਰਮਾ) : ਮੋਹਾਲੀ ਦੇ ਸੋਹਾਣਾ ਵਿਖੇ ਗੋਲੀਆਂ ਮਾਰ ਕੇ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦਾ ਕਤਲ ਕਰਨ ਵਾਲੇ ਸ਼ੂਟਰ ਦਾ ਪੁਲਸ ਵਲੋਂ ਐਨਕਾਊਂਟਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਐੱਸ. ਏ. ਐੱਸ. ਨਗਰ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਕਨਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਲਾਚੌਰੀਆ ਕਤਲਕਾਂਡ ਦੇ ਸ਼ੂਟਰ ਦਾ ਮੋਹਾਲੀ ਦੇ ਲਾਲੜੂ ਵਿਖੇ ਐਨਕਾਊਂਟਰ ਕੀਤਾ।
ਇਹ ਵੀ ਪੜ੍ਹੋ : ਪੰਜਾਬ 'ਚ 18-19 ਤਾਰੀਖ਼ ਲਈ ਹੋ ਗਿਆ ਵੱਡਾ ਐਲਾਨ, ਸੂਬੇ ਦੇ ਸਾਰੇ ਜ਼ਿਲ੍ਹਿਆਂ 'ਚ...
ਸ਼ੂਟਰ ਦੀ ਪਛਾਣ ਨੌਸ਼ਹਿਰਾ ਪੰਨੂਆਂ, ਤਰਨਤਾਰਨ ਦੇ ਰਹਿਣ ਵਾਲੇ ਹਰਪਿੰਦਰ ਉਰਫ਼ ਮਿੱਡ਼ੂ ਵਜੋਂ ਹੋਈ ਹੈ। ਮੁਲਜ਼ਮ ਨੂੰ ਪੁਲਸ ਟੀਮ ਨਾਲ ਹੋਏ ਮੁਕਾਬਲੇ ਦੌਰਾਨ ਕਾਬੂ ਕੀਤਾ ਗਿਆ। ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਕਤ ਮੁਲਜ਼ਮ ਦੀ ਹਸਪਤਾਲ 'ਚ ਮੌਤ ਹੋ ਗਈ ਹੈ ਪਰ ਖ਼ਬਰ ਲਿਖੇ ਜਾਣ ਤੱਕ ਅਜੇ ਉਸ ਦੀ ਮੌਤ ਦੀ ਪੁਸ਼ਟੀ ਨਹੀਂ ਹੋ ਸਕੀ।
ਇਹ ਵੀ ਪੜ੍ਹੋ : Election Results Live : ਪੰਜਾਬ 'ਚ ਚੋਣ ਨਤੀਜਿਆਂ ਦੌਰਾਨ ਕਿਹੜੀ ਪਾਰਟੀ ਚੱਲ ਰਹੀ ਅੱਗੇ, ਪੜ੍ਹੋ ਤਾਜ਼ਾ ਅਪਡੇਟ
ਇਸ ਮੁਕਾਬਲੇ ਦੌਰਾਨ 2 ਪੁਲਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ, ਜਿਨ੍ਹਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਕਈ ਘਿਨਾਉਣੇ ਅਪਰਾਧਾਂ 'ਚ ਸ਼ਾਮਲ ਹੈ ਅਤੇ ਉਸ ਦਾ ਗੰਭੀਰ ਅਪਰਾਧਿਕ ਪਿਛੋਕੜ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਪ੍ਰੀਤ ਸੇਖੋਂ ਦੀ ਪਤਨੀ ਨੇ ਫੇਰਤਾ ਹੂੰਝਾ, ਆਪਣੇ ਪਿੰਡ ਵੀ ਨਹੀਂ ਬਚਾਅ ਸਕੇ 'ਆਪ' ਵਿਧਾਇਕ (ਵੀਡੀਓ)
NEXT STORY