ਲੁਧਿਆਣਾ (ਰਾਜ/ਅਨਿਲ) : ਪੰਜਾਬ ਪੁਲਸ ਦੀ ਲੁਧਿਆਣਾ ਵਿਚ ਵੱਡੀ ਕਾਰਵਾਈ ਸਾਹਮਣੇ ਆਈ ਹੈ। ਲਾਡੋਵਾਲ ਟੋਲ ਪਲਾਜ਼ਾ ਨੇੜੇ ਪੰਜਾਬ ਪੁਲਸ ਅਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ ਦੀ ਖਬਰ ਹੈ। ਪੁਲਸ ਵੱਲੋਂ ਦੋ ਅੱਤਵਾਦੀਆਂ ਦਾ ਐਨਕਾਊਂਟਰ ਕੀਤਾ ਦੱਸਿਆ ਜਾ ਰਿਹਾ ਹੈ, ਜਿਨ੍ਹਾਂ ਵਿਚੋਂ ਇਕ ਦੀ ਮੌਤ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਦੌਰਾਨ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਮੌਕੇ ਉੱਤੇ ਪਹੁੰਚ ਗਏ ਹਨ।

ਮਿਲੀ ਜਾਣਕਾਰੀ ਮੁਤਾਬਕ ਪਹਿਲਾਂ ਪੁਲਸ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਇਹ ਮੁਕਾਬਲਾ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਉੱਤੇ ਲਾਡੋਵਾਲ ਟੋਲ ਪਲਾਜ਼ਾ ਦੇ ਨੇੜੇ ਹੋਇਆ। ਪੁਲਸ ਦੀ ਗੋਲੀਬਾਰੀ ਵਿਚ ਦੋ ਅੱਤਵਾਦੀ ਜ਼ਖਮੀ ਹੋਏ ਸਨ। ਜਿਨ੍ਹਾਂ ਵਿਚੋਂ ਇਕ ਮੌਤ ਹੋਣ ਦੀ ਵੀ ਸੂਚਨਾ ਹੈ।
ਪੁਲਸ ਨੇ ਮੌਕੇ ਤੋਂ 2 ਹੈਂਡ ਗ੍ਰਨੇਡ ਤੇ 4 ਪਿਸਤੌਲ ਤੇ 50 ਤੋਂ ਜ਼ਿਆਦਾ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਮੁਕਾਬਲੇ ਦਾ ਪਤਾ ਲੱਗਦੇ ਹੀ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਮੌਕੇ ਉੱਤੇ ਪਹੁੰਚ ਗਏ ਹਨ। ਉਨ੍ਹਾਂ ਨੇ ਕਿਹਾ ਕਿ ਇਹ ਟੈਰਰ ਮਾਡਿਊਲ ਸੀ। ਜੋ ਪਾਕਿਸਤਾਨ ਆਈਐੱਸਆਈ ਦੇ ਸਪੋਰਟ ਨਾਲ ਚੱਲ ਰਿਹਾ ਸੀ। ਉਨ੍ਹਾਂ ਨੇ ਕੋਈ ਵੱਡੀ ਵਾਰਦਾਤ ਕਰਨੀ ਸੀ। ਹਾਲਾਂਕਿ ਪੁਲਸ ਕਮਿਸ਼ਨਰ ਨੇ ਕਿਹਾ ਕਿ ਅਜੇ ਇਸ ਬਾਰੇ ਵਿਚ ਕੁਝ ਨਹੀਂ ਕਿਹਾ ਜਾ ਸਕਦਾ।

ਗੁਰੂ ਵਿਹਾਰ ਵਿਚ ਅਣਪਛਾਤੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
NEXT STORY