ਚੰਡੀਗੜ੍ਹ : ਬਿਹਾਰ 'ਚ 'ਦਿਮਾਗੀ ਬੁਖਾਰ' ਕਾਰਨ ਵੱਡੀ ਗਿਣਤੀ 'ਚ ਹੋਈ ਬੱਚਿਆਂ ਦੀ ਮੌਤ ਤੋਂ ਬਾਅਦ ਪੰਜਾਬ ਸਰਕਾਰ ਵੀ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ ਅਤੇ ਇਸ ਨਾਲ ਨਜਿੱਠਣ ਦੀਆਂ ਤਿਆਰੀਆਂ 'ਚ ਲੱਗ ਗਈ ਹੈ। ਸਰਕਾਰ ਵਲੋਂ ਇਸ ਸਬੰਧੀ ਜਲਦੀ ਹੀ ਸਰਕੂਲਰ ਤੇ ਅਲਰਟ ਜਾਰੀ ਕੀਤਾ ਜਾਵੇਗਾ ਤਾਂ ਜੋ ਇਸ ਬੀਮਾਰੀ ਸਬੰਧੀ ਪੰਜਾਬ ਦੇ ਲੋਕ ਵੀ ਚੌਕੰਨੇ ਰਹਿ ਸਕਣ।
ਇਸ ਬਾਰੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਲੋਕਾਂ ਦਾ ਟਰੇਨਾਂ ਜਾਂ ਬੱਸਾਂ 'ਚ ਆਉਣਾ-ਜਾਣਾ ਲੱਗਾ ਰਹਿੰਦਾ ਹੈ, ਇਸ ਨਾਲ ਬਿਹਾਰ ਤੋਂ ਇਹ ਵਾਇਰਸ ਪੰਜਾਬ 'ਚ ਵੀ ਆ ਸਕਦਾ ਹੈ ਅਤੇ ਇਸ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਐਂਬੂਲੈਂਸ ਸੇਵਾ ਲਈ ਵੀ ਸਿਹਤ ਮੰਤਰਾਲੇ ਵਲੋਂ ਇਕ ਨਵਾਂ ਬਦਲ ਲੱਭਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਲਦੀ ਹੀ ਜੀ. ਪੀ. ਐੱਸ. ਸਿਸਟਮ ਇੰਸਟਾਲ ਕਰਨ ਤੋਂ ਬਾਅਦ ਇਕ 'ਮੋਬਾਇਲ ਐਪ' ਲਿਆਉਣ ਦੀ ਤਿਆਰੀ 'ਚ ਜੁੱਟ ਗਈ ਹੈ।
ਕੈਪਟਨ ਨੇ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਰੋਕਣ ਲਈ ਦਿੱਤੇ ਸਖਤੀ ਕਰਨ ਦੇ ਹੁਕਮ
NEXT STORY