ਚੰਡੀਗੜ੍ਹ/ਲੁਧਿਆਣਾ/ਬਰਨਾਲਾ (ਵੈੱਬ ਡੈਸਕ)- ਨਸ਼ਾ ਛੁਡਾਊ ਕੇਂਦਰਾਂ ਨੂੰ ਲੈ ਕੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ) ਵੱਲੋਂ ਪੰਜਾਬ ਵਿਚ ਵੱਡੀ ਕਾਰਵਾਈ ਕੀਤੀ ਗਈ ਹੈ। ਦਰਅਸਲ ਨਸ਼ਾ ਛੁਡਾਊ ਕੇਂਦਰਾਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਈ. ਡੀ. ਵੱਲੋਂ ਪੰਜਾਬ ਵਿਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਲਿਆ ਗਿਆ ਵੱਡਾ ਫ਼ੈਸਲਾ

ਚੰਡੀਗੜ੍ਹ, ਲੁਧਿਆਣਾ ਅਤੇ ਬਰਨਾਲਾ ਵਿਚ ਈ. ਡੀ. ਵੱਲੋਂ ਰੇਡ ਕੀਤੀ ਗਈ ਹੈ। ਇਹ ਮਾਮਲਾ ਨਸ਼ਾ ਛੁਡਾਊ ਕੇਂਦਰਾਂ ਵਿਚ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਦਾ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਛਾਪੇਮਾਰੀ ਡਾ. ਅਮਿਤ ਬੰਸਲ ਖ਼ਿਲਾਫ਼ ਦਰਜ ਕੀਤੀ ਗਈ ਐੱਫ਼. ਆਈ. ਆਰ. ਦੇ ਆਧਾਰ 'ਤੇ ਕੀਤੀ ਗਈ ਗਈ ਹੈ। ਡਾ. ਅਮਿਤ ਬੰਸਲ 22 ਨਿੱਜੀ ਨਸ਼ਾ ਛੁਡਾਊ ਕੇਂਦਰ ਚਲਾ ਰਹੇ ਹਨ। ਉਥੇ ਹੀ ਮੁੰਬਈ ਵਿਚ ਵੀ ਈ. ਡੀ. ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਐਕਸਪੈਰੀਮੈਂਟਸ ਪਿੱਛੋਂ ਕੀ ਹਿੰਦੂ ਵੋਟ ਬੈਂਕ ਵੱਲ ਵਾਪਸ ਮੁੜਨ ਲੱਗੀ ਹੈ ਭਾਜਪਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੀ ਸਿਆਸਤ ਵਿਚ ਵੱਡੀ ਹਲਚਲ, ਇਸ ਵੱਡੇ ਆਗੂ ਨੇ ਛੱਡਿਆ ਅਕਾਲੀ ਦਲ
NEXT STORY