ਜਲੰਧਰ (ਸੋਨੂੰ, ਮ੍ਰਿਦੁਲ)- ਨੌਜਵਾਨਾਂ ਨੂੰ ਅਮਰੀਕਾ ਤੋਂ ਡਿਪੋਰਟ ਕਰਨ ਦੇ ਮਾਮਲੇ ਈ. ਡੀ. ਨੇ ਪੰਜਾਬ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਫਰਜ਼ੀ ਟ੍ਰੈਵਲ ਏਜੰਟਾਂ 'ਤੇ ਈ. ਡੀ. ਵੱਲੋਂ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਫਰਜ਼ੀ ਟਰੈਵਲ ਏਜੰਟਾਂ ਖ਼ਿਲਾਫ਼ ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਜਾਂਚ ਹੋਰ ਤੇਜ਼ ਕਰ ਦਿੱਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਜਲੰਧਰ ਜ਼ੋਨ ਟੀਮ ਨੇ ਡੌਂਕੀ ਰੂਟ ਮਾਮਲੇ ਵਿੱਚ ਪੰਜਾਬ, ਹਰਿਆਣਾ ਅਤੇ ਦਿੱਲੀ ਵਿਚ 13 ਵਪਾਰਕ ਅਤੇ ਰਿਹਾਇਸ਼ੀ ਸਥਾਨਾਂ 'ਤੇ ਛਾਪੇਮਾਰੀ ਕੀਤੀ। ਈ. ਡੀ. ਨੇ ਇਹ ਜਾਂਚ ਫਰਵਰੀ 2025 ਵਿੱਚ 330 ਭਾਰਤੀਆਂ ਨੂੰ ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤੇ ਜਾਣ ਤੋਂ ਬਾਅਦ ਦਰਜ ਐੱਫ਼. ਆਈ. ਆਰ. ਦੇ ਆਧਾਰ 'ਤੇ ਸ਼ੁਰੂ ਕੀਤੀ ਸੀ। ਇਨ੍ਹਾਂ ਭਾਰਤੀਆਂ ਨੂੰ ਅਮਰੀਕੀ ਫ਼ੌਜੀ ਕਾਰਗੋ ਜਹਾਜ਼ ਰਾਹੀਂ ਵਾਪਸ ਭੇਜਿਆ ਗਿਆ ਸੀ।
ਇਹ ਵੀ ਪੜ੍ਹੋ: ਰਾਣਾ ਬਲਾਚੌਰੀਆ ਦਾ ਕਤਲ ਸਿਰਫ਼ ਟਰੇਲਰ! ਅਜੇ 35 ਹੋਰ...,ਗੈਂਗਸਟਰ ਡੋਨੀ ਬੱਲ ਦਾ ਵੱਡਾ ਖ਼ੁਲਾਸਾ

ਜਾਂਚ ਵਿਚ ਸਾਹਮਣੇ ਆਇਆ ਕਿ ਇਨ੍ਹਾਂ ਵਿਅਕਤੀਆਂ ਨੂੰ ਡੌਂਕੀ ਰੂਟ ਰਾਹੀਂ ਗੈਰ-ਕਾਨੂੰਨੀ ਤੌਰ 'ਤੇ ਅਮਰੀਕਾ ਭੇਜਿਆ ਗਿਆ ਸੀ। ਇਸ ਕਾਰਵਾਈ ਦੇ ਪਿੱਛੇ ਟ੍ਰੈਵਲ ਏਜੰਟਾਂ, ਵਿਚੋਲਿਆਂ, ਡੌਂਕਰਾਂ, ਵਿਦੇਸ਼ਾਂ ਵਿੱਚ ਸਹਿਯੋਗੀਆਂ, ਹਵਾਲਾ ਸੰਚਾਲਕਾਂ ਅਤੇ ਰਿਹਾਇਸ਼ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਵਾਲੇ ਲੋਕਾਂ ਦਾ ਇਕ ਪੂਰਾ ਨੈੱਟਵਰਕ ਕੰਮ ਕਰ ਰਿਹਾ ਸੀ।
ਇਹ ਵੀ ਪੜ੍ਹੋ: ਸੰਘਣੀ ਧੁੰਦ ਕਾਰਨ ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ! ਭਿਆਨਕ ਮੰਜ਼ਰ ਵੇਖ ਸਹਿਮੇ ਲੋਕ

ਈ. ਡੀ. ਵੱਲੋਂ ਪਹਿਲਾਂ ਕੀਤੀਆਂ ਗਈਆਂ ਦੋ ਛਾਪੇਮਾਰੀਆਂ ਅਤੇ ਜਾਂਚ ਦੌਰਾਨ ਮਿਲੇ ਸਬੂਤਾਂ ਤੋਂ ਇਸ ਨੈੱਟਵਰਕ ਵਿੱਚ ਸ਼ਾਮਲ ਦੂਜੇ ਅਤੇ ਤੀਜੇ ਦਰਜੇ ਦੇ ਵਿਅਕਤੀਆਂ ਦੇ ਨਾਵਾਂ ਦਾ ਖ਼ੁਲਾਸਾ ਹੋਇਆ ਹੈ, ਜਿਨ੍ਹਾਂ ਨੂੰ ਹੁਣ ਇਸ ਕਾਰਵਾਈ ਵਿੱਚ ਸ਼ਾਮਲ ਕੀਤਾ ਗਿਆ ਹੈ। ਅੱਜ ਦੇ ਛਾਪਿਆਂ ਵਿੱਚ ਜਿਨ੍ਹਾਂ ਵਿਅਕਤੀਆਂ ਅਤੇ ਸੰਸਥਾਵਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਉਨ੍ਹਾਂ ਵਿੱਚ ਰਿਚੀ ਟਰੈਵਲਜ਼ (ਜਲੰਧਰ), ਤਰੁਣ ਖੋਸਲਾ (ਦਿੱਲੀ) ਅਤੇ ਬਲਵਾਨ ਸ਼ਰਮਾ (ਪਾਣੀਪਤ) ਸ਼ਾਮਲ ਹਨ। ਹਾਲ ਹੀ ਵਿੱਚ ਈ. ਡੀ. ਨੇ ਡੌਂਕੀ ਦੇ ਰਸਤੇ ਰਾਹੀਂ ਗੈਰ-ਕਾਨੂੰਨੀ ਪੈਸੇ ਭੇਜਣ ਵਿੱਚ ਸ਼ਾਮਲ ਵਿਅਕਤੀਆਂ ਦੀਆਂ 5.41 ਕਰੋੜ ਰੁਪਏ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਹਨ। ਇਸ ਵੇਲੇ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਹੋਏ ਵਪਾਰ ਮੰਡਲ ਦੇ ਉੱਪ ਪ੍ਰਧਾਨ ਦੇ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ, ਨੌਕਰਾਣੀ ਨਾਲ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਦੇਸ਼ ਤੋਂ ਆਈ ਮੰਦਭਾਗੀ ਖ਼ਬਰ: ਸੜਕ ਹਾਦਸੇ 'ਚ 3 ਪੰਜਾਬੀਆਂ ਦੀ ਮੌਤ
NEXT STORY