ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਇੰਗਲੈਂਡ ਵਿਚ ਵਰਕ ਪਰਮਿਟ ਦਾ ਝਾਂਸਾ ਦੇ ਕੇ ਇਕ ਵਿਅਕਤੀ ਨਾਲ 9 ਲੱਖ ਰੁਪਏ ਦੀ ਠੱਗੀ ਕਰਨ ਵਾਲੀ ਔਰਤ ਟਰੈਵਲ ਏਜੰਟ ਖਿਲਾਫ ਟਾਂਡਾ ਪੁਲਸ਼ ਨੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਭਾਰਤ ਨੇ ਖਿੱਚੀ ਜੰਗ ਦੀ ਤਿਆਰੀ! ਅੰਡਰਗ੍ਰਾਊਂਡ ਹਮਲੇ ਲਈ...
ਪੁਲਸ ਨੇ ਇਹ ਮਾਮਲਾ ਐੱਸ.ਐੱਸ.ਪੀ ਹੁਸ਼ਿਆਰਪੁਰ ਨੂੰ ਦਿੱਤੀ ਗਈ ਦਰਖਾਸਤ ਉਪਰੰਤ ਧੋਖਾਧੜੀ ਦਾ ਸ਼ਿਕਾਰ ਹੋਏ ਹਰਮਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਰਾਮਪੁਰ ਸੀਕਰੀ ਤੇ ਦੇ ਆਧਾਰ 'ਤੇ ਟਰੈਵਲ ਏਜੰਟ ਸਾਖਸ਼ੀ ਸ਼ਰਮਾ ਪਤਨੀ ਸਾਜਨ ਮਲਹੋਤਰਾ ਵਾਸੀ ਪੁਰਾਣਾ ਹਸਪਤਾਲ ਕਪੂਰਥਲਾ ਦੇ ਖ਼ਿਲਾਫ਼ ਦਰਜ ਕੀਤਾ। ਐੱਸ.ਐੱਸ.ਪੀ ਹੁਸ਼ਿਆਰਪੁਰ ਨੂੰ ਦਿੱਤੀ ਗਈ ਦਰਖਾਸਤ ਵਿਚ ਬਲਵੀਰ ਸਿੰਘ ਨੇ ਦੱਸਿਆ ਕਿ ਉਕਤ ਟਰੈਵਲ ਏਜੰਟ ਨੇ ਉਸ ਨੂੰ ਵਿਦੇਸ਼ ਇੰਗਲੈਂਡ ਵਿਚ ਵਰਕ ਪਰਮਿਟ ਦਾ ਝਾਂਸਾ ਦੇ ਕੇ 9 ਲੱਖ ਰੁਪਏ ਲਏ ਸਨ ਨਾ ਹੀ ਤਾਂ ਉਕਤ ਏਜੰਟ ਨੇ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਹੁਣ ਪੈਸੇ ਵਾਪਸ ਕਰ ਰਿਹਾ ਹੈ। ਇਸ ਸਬੰਧੀ ਟਾਂਡਾ ਪੁਲਸ ਨੇ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੈਦਲ ਜਾ ਰਹੇ ਵਿਅਕਤੀ ਤੋਂ 16 ਹਜ਼ਾਰ ਰੁਪਏ ਤੇ ਮੋਬਾਈਲ ਫ਼ੋਨ ਖੋਹਿਆ
NEXT STORY