ਫਿਰੋਜ਼ਪੁਰ (ਸੰਨੀ ਚੋਪੜਾ) : ਫਿਰੋਜ਼ਪੁਰ 'ਚ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੀਤੇ ਗਏ ਵਾਧੇ ਤੋਂ ਬਾਅਦ ਆਮ ਲੋਕਾਂ 'ਤੇ ਮਹਿੰਗਾਈ ਦਾ ਸਪੱਸ਼ਟ ਅਸਰ ਦੇਖਣ ਨੂੰ ਮਿਲ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੈਟਰੋਲ ਦੀ ਕੀਮਤ 'ਚ 2 ਰੁਪਏ 97 ਪੈਸੇ ਅਤੇ ਡੀਜ਼ਲ ਦੀ ਕੀਮਤ 'ਚ 2 ਰੁਪਏ 94 ਪੈਸੇ ਦਾ ਵਾਧਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪੈਨਸ਼ਨਰਾਂ ਲਈ ਬੇਹੱਦ ਜ਼ਰੂਰੀ ਖ਼ਬਰ, ਇਹ ਕੰਮ ਨਾ ਕੀਤਾ ਤਾਂ ਬੰਦ ਹੋ ਜਾਵੇਗੀ...
ਪੈਟਰੋਲ ਪੰਪਾਂ 'ਤੇ ਪਹੁੰਚੇ ਲੋਕਾਂ ਦਾ ਕਹਿਣਾ ਹੈ ਕਿ ਅੰਤਰਰਾਸ਼ਟਰੀ ਹਾਲਾਤ ਅਤੇ ਕੱਚੇ ਤੇਲ ਦੀਆਂ ਵੱਧਦੀਆਂ ਕੀਮਤਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪਹਿਲਾਂ ਹੀ ਅੰਦਾਜ਼ਾ ਸੀ ਕਿ ਰੇਟ ਵੱਧ ਸਕਦੇ ਹਨ। ਲੋਕਾਂ ਅਨੁਸਾਰ ਵਿਸ਼ਵ ਪੱਧਰ 'ਤੇ ਜਾਰੀ ਤਣਾਅ ਕਾਰਨ ਅੰਤਰਰਾਸ਼ਟਰੀ ਬਾਜ਼ਾਰ 'ਚ ਤੇਲ ਦੀਆਂ ਕੀਮਤਾਂ ਪ੍ਰਭਾਵਿਤ ਹੋਈਆਂ ਹਨ, ਜਿਸ ਦਾ ਅਸਰ ਹੁਣ ਭਾਰਤ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ।
ਇਹ ਵੀ ਪੜ੍ਹੋ : ਬੁੱਧਵਾਰ ਨੂੰ ਨਹੀਂ ਚੱਲਣਗੀਆਂ ਗੱਡੀਆਂ! ਪੈਟਰੋਲ-ਡੀਜ਼ਲ ਬਚਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ (ਵੀਡੀਓ)
ਇਸ ਵਾਧੇ ਕਾਰਨ ਵਾਹਨ ਚਾਲਕਾਂ, ਕਿਸਾਨਾਂ ਅਤੇ ਟਰਾਂਸਪੋਰਟ ਕਾਰੋਬਾਰ ਨਾਲ ਜੁੜੇ ਲੋਕਾਂ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਲਗਾਤਾਰ ਵੱਧ ਰਹੀਆਂ ਕੀਮਤਾਂ ਕਾਰਨ ਉਨ੍ਹਾਂ ਦਾ ਘਰੇਲੂ ਬਜਟ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਲੋਕਾਂ ਨੂੰ ਡਰ ਹੈ ਕਿ ਜੇਕਰ ਆਉਣ ਵਾਲੇ ਦਿਨਾਂ 'ਚ ਅੰਤਰਰਾਸ਼ਟਰੀ ਹਾਲਾਤ 'ਚ ਸੁਧਾਰ ਨਾ ਹੋਇਆ ਤਾਂ ਤੇਲ ਦੀਆਂ ਕੀਮਤਾਂ 'ਚ ਹੋਰ ਵਾਧਾ ਹੋ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ ਵਿਚ ਪੈਟ੍ਰੋਲ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਹਾਹਾਕਾਰ! ਫ਼ੈਸਲਾ ਵਾਪਸ ਲੈਣ ਦੀ ਉੱਠੀ ਮੰਗ
NEXT STORY