ਚੰਡੀਗੜ੍ਹ (ਵਿਨੇ) : ਪੰਜਾਬ 'ਚ ਮਾਨਸੂਨ ਤੋਂ ਪਹਿਲਾਂ ਇਕ ਵਾਰ ਫਿਰ ਤੋਂ ਸਾਰੀਆਂ ਜ਼ਰੂਰੀ ਤਿਆਰੀਆਂ ਦਾ ਜਾਇਜ਼ਾ ਲੈਣ ਦੇ ਹੁਕਮ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਹਨ। ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਖ਼ੁਦ ਇਸ ਸਬੰਧੀ ਜ਼ਿੰਮੇਵਾਰ ਵਿਭਾਗ ਦੇ ਅਧਿਕਾਰੀਆਂ ਦੇ ਨਾਲ-ਨਾਲ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ 'ਚ ਜ਼ਰੂਰੀ ਤਿਆਰੀਆਂ ਪੂਰੀਆਂ ਹੋਣ ਤੋਂ ਬਾਅਦ ਇਕ ਵਾਰ ਫਿਰ ਆਖ਼ਰੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਪਹਿਲਾਂ ਹੀ ਮਾਨਸੂਨ ਦੇ ਪੰਜਾਬ 'ਚ ਆਉਣ ਦੀ ਸੰਭਾਵਨਾ 25 ਜੂਨ ਨੂੰ ਜਤਾ ਚੁੱਕਾ ਹੈ ਪਰ ਪ੍ਰੀ-ਮਾਨਸੂਨ ਪਹਿਲਾਂ ਹੀ ਆਪਣਾ ਰੰਗ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਦਿਖਾਉਣਾ ਸ਼ੁਰੂ ਕਰ ਚੁੱਕਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ, ਮਾਨ ਸਰਕਾਰ ਨੇ ਜਾਰੀ ਕੀਤੇ ਹੁਕਮ
ਵਿਭਾਗੀ ਅਧਿਕਾਰੀਆਂ ਤੋਂ ਇਕੱਠੀ ਕੀਤੀ ਗਈ ਜਾਣਕਾਰੀ ਮੁਤਾਬਕ ਮੌਸਮ ਵਿਭਾਗ ਪੰਜਾਬ 'ਚ ਬੀਤੇ ਸਾਲ ਦੇ ਮੁਕਾਬਲੇ ਜ਼ਿਆਦਾ ਬਾਰਸ਼ ਦੀ ਸੰਭਾਵਨਾ ਜਤਾ ਚੁੱਕਾ ਹੈ। ਇਹ ਹੀ ਕਾਰਨ ਹੈ ਕਿ ਪੰਜਾਬ ਸਰਕਾਰ ਇਸ ਸਾਲ ਹੜ੍ਹ ਦੀ ਲਪੇਟ 'ਚ ਆਉਣ ਵਾਲੇ ਇਲਾਕਿਆਂ 'ਚ ਵਿਸ਼ੇਸ਼ ਪ੍ਰਬੰਧਾਂ 'ਤੇ ਜ਼ਿਆਦਾ ਧਿਆਨ ਦੇ ਰਹੀ ਹੈ। ਪੰਜਾਬ ਸਰਕਾਰ ਦੇ ਹੁਕਮਾਂ 'ਤੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਤਿਆਰੀਆਂ ਦਾ ਜਾਇਜ਼ਾ ਲੈਣਾ ਸ਼ੁਰੂ ਕਰ ਦਿੱਤਾ ਹੈ। ਅਧਿਕਾਰੀਆਂ ਨੂੰ ਇਹ ਯਕੀਨੀ ਕਰਨ ਲਈ ਕਿਹਾ ਗਿਆ ਹੈ ਕਿ ਹੜ੍ਹ ਕੰਟਰੋਲ ਉਪਾਵਾਂ ਨੂੰ ਮਜ਼ਬੂਤ ਕਰਨ, ਜਲ ਨਿਕਾਸੀ ਵਿਵਸਥਾ ਨੂੰ ਦਰੁੱਸਤ ਕਰਦੇ ਹੋਏ ਜ਼ਰੂਰੀ ਉਪਕਰਣਾਂ ਅਤੇ ਮੁਲਾਜ਼ਮਾਂ ਨੂੰ ਤਿਆਰ ਰੱਖਣ।
ਇਹ ਵੀ ਪੜ੍ਹੋ : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲੇ ਹੋ ਜਾਣ ALERT, 30 ਜੂਨ ਤੋਂ ਪਹਿਲਾਂ ਕਰ ਲਓ ਇਹ ਕੰਮ ਨਹੀਂ ਤਾਂ...
ਸਰਕਾਰ ਨੇ ਆਫ਼ਤ ਪ੍ਰਬੰਧਨ ਟੀਮਾਂ ਨੂੰ ਅਲਰਟ 'ਤੇ ਰੱਖਿਆ
ਕਿਸੇ ਵੀ ਆਫ਼ਤ ਵਾਲੇ ਹਾਲਾਤ ਨਾਲ ਨਜਿੱਠਣ ਲਈ ਸਰਕਾਰ ਨੇ ਆਫ਼ਤ ਪ੍ਰਬੰਧਨ ਟੀਮਾਂ ਨੂੰ ਵੀ ਅਲਰਟ 'ਤੇ ਰੱਖਿਆ ਹੈ ਤਾਂ ਜੋ ਲੋੜ ਪੈਣ 'ਤੇ ਹਾਲਾਤ ਨੂੰ ਸਮਾਂ ਰਹਿੰਦੇ ਸੰਭਾਲ ਕੇ ਲੋੜਵੰਦਾਂ ਦੀ ਮਦਦ ਕੀਤੀ ਜਾ ਸਕੇ। ਆਫ਼ਤ ਪ੍ਰਬੰਧਨ ਦੇ ਅਧਿਕਾਰੀ ਕਾਕਾ ਸਿੰਘ ਦਾ ਕਹਿਣਾ ਹੈ ਕਿ ਲੋਕਾਂ ਵਲੋਂ ਪਾਣੀ ਭਰਨ ਵਾਲੇ ਇਲਾਕਿਆਂ ਤੋਂ ਦੂਰੀ ਬਣਾ ਕੇ ਰੱਖੀ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੈਂਕੜੇ ਲੋਕਾਂ ਕੀਤਾ ਯੋਗ ਅਭਿਆਸ
NEXT STORY