ਨਵਾਂਸ਼ਹਿਰ (ਬ੍ਰਹਮਪੁਰੀ, ਮਨੋਰੰਜਨ)- ਵਾਹਨ ਚਾਲਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼ਹਿਰ ਨਵਾਂਸ਼ਹਿਰ ਵਿਚੋਂ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਓਵਰਲੋਡਡ ਹੈਵੀ ਵਾਹਨਾਂ (ਬੱਜਰੀ, ਸੀਮਿੰਟ, ਰੇਤ, ਮਿੱਟੀ, ਸਰੀਆ, ਓਵਰਲੋਡਡ ਤੂੜੀ/ਫੱਕ ਵਾਲੀਆਂ ਟਰਾਲੀਆਂ/ਟਰੱਕ, ਕਮਰਸ਼ੀਅਲ ਤੌਰ 'ਤੇ ਜਾਣ ਵਾਲਾ ਸਾਮਾਨ ਆਦਿ) ਨੂੰ ਲੰਘਣ/ਦਾਖ਼ਲ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਟਰਾਲੇ ਦੀਆਂ ਬਰੇਕਾਂ ਫੇਲ੍ਹ ਹੋਣ ਕਾਰਨ ਵਾਪਰਿਆ ਵੱਡਾ ਹਾਦਸਾ, ਮਚਿਆ ਚੀਕ-ਚਿਹਾੜਾ
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਹੈ ਕਿ ਜ਼ਿਲ੍ਹੇ ਵਿਚੋਂ ਗੜ੍ਹਸ਼ੰਕਰ-ਨਵਾਂਸ਼ਹਿਰ ਰੋਡ ਤੋਂ ਰੋਜ਼ਾਨਾ ਦਿਨ ਅਤੇ ਰਾਤ ਸਮੇਂ ਓਵਰਲੋਡਡ ਵਾਹਨਾਂ ਦਾ ਆਉਣਾ-ਜਾਣਾ ਲੱਗਿਆ ਰਹਿੰਦਾ ਹੈ, ਜਿਸ ਕਾਰਨ ਸਵੇਰ ਸਮੇਂ ਸਕੂਲ ਜਾ ਰਹੇ ਬੱਚਿਆਂ ਅਤੇ ਦਫ਼ਤਰ ਜਾ ਰਹੇ ਮੁਲਾਜ਼ਮਾਂ/ਆਮ ਵਿਅਕਤੀਆਂ ਨੂੰ ਕਾਫ਼ੀ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਰੋਜ਼ਾਨਾ ਕੋਈ ਨਾ ਕੋਈ ਵੱਡਾ ਹਾਦਸਾ ਵਾਪਰ ਜਾਂਦਾ ਹੈ। ਜਿਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋ ਸਕਦਾ ਹੈ ਅਤੇ ਟ੍ਰੈਫਿਕ ਸਮੱਸਿਆ ਬਣੀ ਰਹਿੰਦੀ ਹੈ। ਇਸ ਲਈ ਰੋਜ਼ਾਨਾ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਣ ਲਈ, ਪਬਲਿਕ ਦੇ ਜਾਨ ਅਤੇ ਮਾਲ ਨੂੰ ਨੁਕਸਾਨ ਤੋਂ ਬਚਾਉਣ ਅਤੇ ਸ਼ਹਿਰ ਵਿਚ ਟ੍ਰੈਫਿਕ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਉਕਤ ਹੁਕਮ ਲਾਗੂ ਕੀਤਾ ਗਿਆ ਹੈ। ਇਹ ਹੁਕਮ 8 ਜੁਲਾਈ 2025 ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ : ਪੰਜਾਬ 'ਚ Alert! 4 ਦਿਨਾਂ ਲਈ ਮੌਸਮ ਸਬੰਧੀ ਹੋ ਗਈ ਵੱਡੀ ਭਵਿੱਖਬਾਣੀ, ਆਵੇਗਾ ਤੂਫ਼ਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗਊਆਂ ਤੇ ਬਲਦ ਬੁੱਚੜਖਾਨੇ ਲਿਜਾ ਰਹੇ ਪੰਜਾਬ ਪੁਲਸ ਦੇ ਮੁਲਾਜ਼ਮ ਸਮੇਤ 3 ਗ੍ਰਿਫ਼ਤਾਰ
NEXT STORY