ਚੰਡੀਗੜ੍ਹ (ਬਿਊਰੋ) : ਸੂਬੇ 'ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਕੌਂਸਲ ਜ਼ੀਰਕਪੁਰ ਵਿਖੇ ਪਹਿਲਾਂ ਤਾਇਨਾਤ ਰਹੇ ਕਾਰਜਕਾਰੀ ਅਫ਼ਸਰ (ਈ. ਓ.) ਗਿਰੀਸ਼ ਵਰਮਾ ਵਿਰੁੱਧ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿਚ ਮੌਜੂਦਾ ਸਮੇਂ ਈ. ਓ. ਭਿੱਵੀਵਿੰਡ ਅੰਮ੍ਰਿਤਸਰ ਵਿਖੇ ਤਾਇਨਾਤ ਗਿਰੀਸ਼ ਵਰਮਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਭਲਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਬਿਊਰੋ ਨੂੰ ਵਰਮਾ ਦੀਆਂ 10 ਵੱਖ-ਵੱਖ ਜਾਇਦਾਦਾਂ ਦਾ ਪਤਾ ਲੱਗਾ ਹੈ, ਜਿਨ੍ਹਾਂ ਨੂੰ ਈ. ਓ. ਵੱਲੋਂ ਆਪਣੇ ਨਾਂ ਤੋਂ ਇਲਾਵਾ ਆਪਣੀ ਪਤਨੀ ਸੰਗੀਤਾ ਵਰਮਾ ਅਤੇ ਪੁੱਤਰ ਵਿਕਾਸ ਵਰਮਾ ਦੇ ਨਾਂ ’ਤੇ ਖਰੀਦਿਆ ਗਿਆ ਹੈ। ਇਸ ਤੋਂ ਇਲਾਵਾ ਉਸ ਨੇ ਆਪਣੇ ਪੁੱਤਰ ਦੇ ਨਾਂ ’ਤੇ 2 ਪ੍ਰਾਪਰਟੀ ਡਿਵੈਲਪਰ ਫਰਮਾਂ ’ਚ 1 ਕਰੋੜ 32 ਲੱਖ ਰੁਪਏ ਦਾ ਨਿਵੇਸ਼ ਵੀ ਕੀਤਾ ਹੋਇਆ ਸੀ।
ਇਹ ਵੀ ਪੜ੍ਹੋ : PCA ਪ੍ਰਧਾਨ ਵਿਰੁੱਧ ਦੋਸ਼ਾਂ ਦੀ ਸੁਤੰਤਰ ਜਾਂਚ CBI ਤੋਂ ਕਰਵਾਈ ਜਾਵੇ, ਮਜੀਠੀਆ ਦੀ BCCI ਨੂੰ ਅਪੀਲ
ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਉਨ੍ਹਾਂ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕਰੇਗਾ, ਜਿਨ੍ਹਾਂ ਨੇ ਗਿਰੀਸ਼ ਵਰਮਾ ਦੇ ਪਰਿਵਾਰਕ ਮੈਂਬਰਾਂ ਦੇ ਖਾਤਿਆਂ ਵਿਚ ਵੱਡੀਆਂ ਰਕਮਾਂ ਟਰਾਂਸਫਰ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਬਿਊਰੋ ਵੱਲੋਂ ਅਗਲੀ ਜਾਂਚ ਦੌਰਾਨ ਮੁਲਜ਼ਮਾਂ ਵੱਲੋਂ ਇਕੱਤਰ ਕੀਤੀ ਹੋਰ ਗੁਪਤ ਚੱਲ/ਅਚੱਲ ਜਾਇਦਾਦ ਸਮੇਤ ਉੱਚ ਸਰਕਾਰੀ ਅਧਿਕਾਰੀਆਂ ਤੇ ਕਾਰੋਬਾਰੀਆਂ ਨਾਲ ਉਸ ਦੇ ਸਬੰਧਾਂ ਦਾ ਪਤਾ ਲਗਾਇਆ ਜਾਵੇਗਾ ਤਾਂ ਜੋ ਮੁਲਜ਼ਮਾਂ ਵੱਲੋਂ ਉਸ ਦੀ ਤਾਇਨਾਤੀ ਦੌਰਾਨ ਵੱਖ-ਵੱਖ ਥਾਵਾਂ 'ਤੇ ਕੀਤੇ ਨਿਵੇਸ਼ਾਂ ਦੀ ਜਾਂਚ ਕੀਤੀ ਜਾ ਸਕੇ।
ਇਹ ਵੀ ਪੜ੍ਹੋ : ਪਾਕਿ ਡਰੋਨ BSF ਲਈ ਬਣੇ ਦੋਹਰੀ ਚੁਣੌਤੀ, ਹੈਰੋਇਨ ਸਮੇਤ ਹਥਿਆਰਾਂ ਦੀ ਵੱਡੀ ਖੇਪ ਮੰਗਵਾ ਰਹੇ ਸਮੱਗਲਰ
ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਉਪਰੋਕਤ ਮੁਲਜ਼ਮ ਦੀਆਂ ਚੱਲ ਅਤੇ ਅਚੱਲ ਜਾਇਦਾਦਾਂ ਦੀ ਜਾਂਚ ਲਈ 1 ਅਪ੍ਰੈਲ 2008 ਤੋਂ 31 ਮਾਰਚ 2021 ਤੱਕ ਚੈੱਕ ਪੀਰੀਅਡ ਨਿਰਧਾਰਤ ਕੀਤਾ ਅਤੇ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਸ ਅਧਿਕਾਰੀ ਨੇ ਉਕਤ ਸਮੇਂ ਦੌਰਾਨ ਆਪਣੀ ਆਮਦਨ ਦੇ ਸਾਰੇ ਸਰੋਤਾਂ ਤੋਂ 7,95,76,097 ਰੁਪਏ ਪ੍ਰਾਪਤ ਕੀਤੇ ਅਤੇ ਇਸ ਸਮੇਂ ਦੌਰਾਨ ਉਸ ਨੇ 15,11,15,448 ਰੁਪਏ ਖਰਚ ਕੀਤੇ। ਇਸ ਤਰ੍ਹਾਂ ਇਹ ਪਾਇਆ ਗਿਆ ਕਿ ਉਸ ਨੇ 7,15,39,352 ਰੁਪਏ ਤੋਂ ਵੱਧ ਖਰਚ ਕੀਤੇ, ਜੋ ਕਿ ਇਸ ਦੀ ਆਮਦਨ ਦਾ 89.90 ਫ਼ੀਸਦੀ ਬਣਦਾ ਹੈ ਅਤੇ ਇਹ ਧਨ ਉਸ ਨੇ ਭ੍ਰਿਸ਼ਟਾਚਾਰ ਰਾਹੀਂ ਇਕੱਠਾ ਕੀਤਾ ਸੀ। ਇਸ ਪੜਤਾਲ ਦੇ ਆਧਾਰ ’ਤੇ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਬੀ), 13 (2) ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਐੱਸ.ਏ.ਐੱਸ. ਨਗਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਇਕ ਵਾਰ ਫਿਰ ਜੇਲ੍ਹ 'ਚੋਂ ਬਾਹਰ ਆਏਗਾ ਰਾਮ ਰਹੀਮ! ਪਹਿਲਾਂ ਵੀ ਮਿਲ ਚੁੱਕੀ ਹੈ 5 ਵਾਰ ਰਾਹਤ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਆਖ਼ਿਰ ਕਦੋਂ ਤਕ ਸ਼ਰਮਾਓਗੇ ਵਿਆਹੁਤਾ ਜੀਵਨ ’ਚ ਆਈ ਮਰਦਾਨਾ ਕਮਜ਼ੋਰੀ ਤੋਂ?
NEXT STORY