ਅਬੋਹਰ (ਸੁਨੀਲ)- ਅਬੋਹਰ-ਮਲੋਟ ਰੋਡ ’ਤੇ ਸਥਿਤ ਪਿੰਡ ਬੱਲੂਆਣਾ ਦੇ ਗੁਰਦੁਆਰਾ ਸ੍ਰੀ ਟਿੱਬੀ ਸਾਹਿਬ ਵਿਖੇ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਸੇਵਾਦਾਰ ਦੀ ਪਾਣੀ ਦੇ ਟੱਬ ਵਿਚ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕ ਮੂਲ ਤੌਰ ’ਤੇ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ।
ਜਾਣਕਾਰੀ ਅਨੁਸਾਰ ਰੇਸ਼ਮ ਸਿੰਘ (35) ਪੁੱਤਰ ਹਰਭਜਨ ਸਿੰਘ ਬੱਲੂਆਣਾ ਦੇ ਗੁਰਦੁਆਰਾ ਸ੍ਰੀ ਟਿੱਬੀ ਸਾਹਿਬ ਵਿਖੇ ਲੰਬੇ ਸਮੇਂ ਤੋਂ ਤਬਲਾ ਵਾਦਕ ਵਜੋਂ ਸੇਵਾ ਨਿਭਾਅ ਰਿਹਾ ਸੀ ਅਤੇ ਲੰਬੇ ਸਮੇਂ ਤੋਂ ਮਿਰਗੀ ਦੇ ਦੌਰੇ ਤੋਂ ਪੀੜਤ ਸੀ। ਜਦੋਂ ਰੇਸ਼ਮ ਸਿੰਘ ਬਾਥਰੂਮ ’ਚ ਨਹਾ ਰਿਹਾ ਸੀ ਤਾਂ ਉਸ ਨੂੰ ਅਚਾਨਕ ਮਿਰਗੀ ਦਾ ਦੌਰਾ ਪੈ ਗਿਆ ਅਤੇ ਉਹ ਟੱਬ ’ਚ ਡਿੱਗ ਗਿਆ।
ਇਹ ਵੀ ਪੜ੍ਹੋ- ਕੇਂਦਰ ਤੇ ਕਿਸਾਨਾਂ ਵਿਚਾਲੇ ਮੀਟਿੰਗ ਹੋਈ ਖ਼ਤਮ, ਖਨੌਰੀ ਤੋਂ ਹੋ ਗਿਆ ਵੱਡਾ ਐਲਾਨ
ਕੁਝ ਸਮੇਂ ਬਾਅਦ ਪਤਾ ਲੱਗਣ ’ਤੇ ਗੁਰਦੁਆਰਾ ਸਾਹਿਬ ਦੇ ਸੇਵਕਾਂ ਨੇ ਉਸ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਦਰ ਪੁਲਸ ਨੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਸਤਨਾਮ ਸਿੰਘ ਦੇ ਬਿਆਨ ਦਰਜ ਕਰ ਕੇ ਲਾਸ਼ ਨੂੰ ਮੁਰਦਾਘਰ ’ਚ ਰੱਖ ਦਿੱਤਾ ਹੈ।
ਇਹ ਵੀ ਪੜ੍ਹੋ- ਹੱਸਦੇ-ਖੇਡਦੇ ਬੱਚੇ ਦੀਆਂ ਨਿਕਲ ਗਈਆਂ ਚੀਕਾਂ, ਸੁਣ ਬਾਹਰ ਆਈ ਮਾਂ ਨੇ ਵੀ ਹਾਲ ਦੇਖ ਛੱਡੇ ਹੱਥ-ਪੈਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਦੇਸ਼ 'ਚ 2 ਬੇਗੁਨਾਹ ਪੰਜਾਬੀ ਕਤਲ ਦੇ ਮਾਮਲੇ 'ਚ ਹੋਏ ਗ੍ਰਿਫ਼ਤਾਰ, ਮੰਤਰੀ ਧਾਲੀਵਾਲ ਨੇ ਇੰਝ ਕਰਵਾਏ ਰਿਹਾਅ
NEXT STORY