ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਮੰਡੀ ਬੋਰਡ ਦੇ ਮੁਹਾਲੀ ਸਥਿਤ ਹੈੱਡਕੁਆਰਟਰ ਵਿਖੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਤਾਂ ਕਿ ਇਕ ਅਪ੍ਰੈਲ ਤੋਂ ਸ਼ੁਰੂ ਹੋਏ ਹਾੜ੍ਹੀ ਦੇ ਮੰਡੀਕਰਨ ਸੀਜ਼ਨ ਦੌਰਾਨ ਖਰੀਦ ਕਾਰਜਾਂ ਸਬੰਧੀ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਫੌਰੀ ਹੱਲ ਕੱਢਿਆ ਜਾ ਸਕੇ। ਮੰਡੀ ਬੋਰਡ ਨੇ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਮੱਸਿਆਵਾਂ ਨੂੰ ਤੁਰੰਤ ਸੁਲਝਾਉਣ ਲਈ ਸੰਪਰਕ ਨੰਬਰ ਵੀ ਜਾਰੀ ਕੀਤੇ ਹਨ। ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਣਕ ਦੀ ਨਿਰਵਿਘਨ ਖਰੀਦ ਲਈ ਢੁੱਕਵੇਂ ਬੰਦੋਬਸਤ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ ਅਤੇ ਇਸ ਸਬੰਧ ਵਿਚ ਡਿਪਟੀ ਕਮਿਸ਼ਨਰਾਂ ਅਤੇ ਖਰੀਦ ਏਜੰਸੀਆਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ।
ਇਹ ਵੀ ਪੜ੍ਹੋ : ‘ਆਪ’ ਵਿਧਾਇਕ ਬਰਿੰਦਰ ਗੋਇਲ ਐਡਵੋਕੇਟ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਬੁਲਾਰੇ ਨੇ ਦੱਸਿਆ ਕਿ ਮੰਡੀ ਬੋਰਡ ਅਤੇ ਫੂਡ ਤੇ ਸਿਵਲ ਸਪਲਾਈਜ਼ ਵਿਭਾਗ ਦੇ ਕਰਮਚਾਰੀ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕੰਟਰੋਲ ਰੂਮ ਵਿਚ ਹਾਜ਼ਰ ਰਹਿਣਗੇ ਤਾਂ ਕਿ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕੋਈ ਪ੍ਰੇਸ਼ਾਨੀ ਆਉਣ ਉੱਤੇ ਤੁਰੰਤ ਸੁਲਝਾਇਆ ਜਾ ਸਕੇ। ਬੁਲਾਰੇ ਨੇ ਅੱਗੇ ਦੱਸਿਆ ਕਿ ਕਿਸਾਨ ਤੇ ਆੜ੍ਹਤੀ ਸੰਪਰਕ ਨੰਬਰ 0172-5101659, 5101643, 5101605 ਅਤੇ 5101650 ਉੱਤੇ ਰਾਬਤਾ ਕਾਇਮ ਕਰ ਸਕਦੇ ਹਨ।
ਬਾਲ ਸੁਧਾਰ ਘਰ ਫਰੀਦਕੋਟ ’ਚੋਂ 2 ਨਾਬਾਲਗ ਹਵਾਲਾਤੀ ਫਰਾਰ
NEXT STORY