ਸੰਗਰੂਰ (ਹਨੀ ਕੋਹਲੀ) - ਸੰਗਰੂਰ ’ਚ ਅੱਜ ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਮੁਲਾਜ਼ਮਾਂ ਵਲੋਂ ਸਿਖਿਆ ਮੰਤਰੀ ਵਿਜੇਂਦਰ ਸਿੰਗਲਾ ਦੀ ਕੋਠੀ ਦਾ ਘੇਰਾਓ ਕੀਤਾ ਗਿਆ। ਇਸ ਮੌਕੇ ਸਿਖਿਆ ਮੰਤਰੀ ਦੀ ਕੋਠੀ ਦੇ ਬਾਹਰ ਵੱਡੀ ਗਿਣਤੀ ’ਚ ਪੁਲਸ ਫੋਰਸ ਤਾਇਨਾਤ ਕੀਤੀ ਗਈ, ਜਿਨ੍ਹਾਂ ਨੇ ਉਕਤ ਮੁਲਾਜ਼ਮਾਂ ਨੂੰ ਬੈਰੀਕੇਡ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ।
ਪੜ੍ਹੋ ਇਹ ਵੀ ਖਬਰ - ਬਟਾਲਾ ’ਚ ਨਿਹੰਗ ਸਿੰਘਾਂ ਦੀ ਪੁਰਾਣੀ ਰੰਜ਼ਿਸ਼ ਨੇ ਧਾਰਿਆ ਖੂਨੀ ਰੂਪ, ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ (ਤਸਵੀਰਾਂ)
ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸਿਖਿਆ ਮੰਤਰੀ ਦੀ ਕੋਠੀ ਵੱਲ ਵਧਦਿਆਂ ਬੇਰੁਜ਼ਗਾਰ ਅਧਿਆਪਕਾਂ ਨੇ ਪੁਲਸ ਵਲੋਂ ਲਗਾਏ ਬੈਰੀਕੇਡ ਤੋੜ ਦਿੱਤੇ ਅਤੇ ਸਿਖਿਆ ਮੰਤਰੀ ਦੀ ਕੋਠੀ ਮੂਹਰੇ ਡਟ ਗਏ। ਉਕਤ ਅਧਿਆਪਕਾਂ ਵਲੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਇਹ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ’ਚ ਵੱਡੀ ਗਿਣਤੀ ’ਚ ਅਧਿਆਪਕ ਪੁੱਜੇ ਹੋਏ ਹਨ।
ਪੜ੍ਹੋ ਇਹ ਵੀ ਖਬਰ - ਕੱਪੜੇ ਸੁੱਕਣੇ ਪਾਉਣ ਨੂੰ ਲੈ ਕੇ ਦੋ ਜਨਾਨੀਆਂ 'ਚ ਹੋਏ ਝਗੜੇ ਨੇ ਧਾਰਿਆ ਖ਼ੂਨੀ ਰੂਪ, 1 ਦੀ ਮੌਤ (ਤਸਵੀਰਾਂ)
ਵਿਦਿਆਰਥੀਆਂ ਦੀ ਉਡੀਕ ਖ਼ਤਮ, 'ਪੰਜਾਬ ਬੋਰਡ' ਵੱਲੋਂ 8ਵੀਂ ਤੇ 10ਵੀਂ ਦੇ ਨਤੀਜਿਆਂ ਦਾ ਐਲਾਨ
NEXT STORY