Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    1:23:43 PM

  • patwaris went on collective leave

    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ...

  • punjab police sho

    ਪੰਜਾਬ ਪੁਲਸ ਦੇ SHO 'ਤੇ ਜਬਰ-ਜ਼ਿਨਾਹ ਦਾ ਮਾਮਲਾ...

  • powercom takes major action on employees amid strike

    ਹੜਤਾਲ ਵਿਚਾਲੇ ਮੁਲਾਜ਼ਮਾਂ 'ਤੇ ਪਾਵਰਕਾਮ ਦਾ ਵੱਡਾ...

  • gangster joban billa reaches punjab after being deported from indonesia

    ਇੰਡੋਨੇਸ਼ੀਆ ਤੋਂ ਡਿਪੋਰਟ ਹੋ ਕੇ ਪੰਜਾਬ ਪੁੱਜਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ICP ਅਟਾਰੀ 'ਤੇ 11 ਸਾਲ ਬਾਅਦ ਵੀ ਨਹੀਂ ਲੱਗਿਆ ਟਰੱਕ ਸਕੈਨਰ, ਗ੍ਰਹਿ ਮੰਤਰੀ ਸ਼ਾਹ ਅੱਗੇ ਵਪਾਰੀ ਚੁੱਕਣਗੇ ਮੁੱਦਾ

PUNJAB News Punjabi(ਪੰਜਾਬ)

ICP ਅਟਾਰੀ 'ਤੇ 11 ਸਾਲ ਬਾਅਦ ਵੀ ਨਹੀਂ ਲੱਗਿਆ ਟਰੱਕ ਸਕੈਨਰ, ਗ੍ਰਹਿ ਮੰਤਰੀ ਸ਼ਾਹ ਅੱਗੇ ਵਪਾਰੀ ਚੁੱਕਣਗੇ ਮੁੱਦਾ

  • Edited By Anuradha,
  • Updated: 25 Sep, 2023 04:22 PM
Amritsar
even after 11 years the truck scanner is not installed at icp atari
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਨੀਰਜ) : 13 ਅਪ੍ਰੈਲ 2012 ਨੂੰ ਉਸ ਸਮੇਂ ਦੇ ਮੌਜੂਦਾ ਗ੍ਰਹਿ ਮੰਤਰੀ ਪੀ. ਚਿਦਾਂਬਰਮ ਵੱਲੋਂ 150 ਕਰੋੜ ਦੀ ਲਾਗਤ ਨਾਲ ਤਿਆਰ ਹੋਏ ਆਈ. ਸੀ. ਪੀ. ਅਟਾਰੀ ਦਾ ਉਦਘਾਟਨ ਕੀਤਾ ਗਿਆ ਸੀ ਪਰ 11 ਸਾਲ ਬੀਤਣ ਮਗਰੋਂ ਵੀ ਆਈ. ਸੀ. ਪੀ. ’ਤੇ ਫੁੱਲ ਬਾਡੀ ਟਰੱਕ ਸਕੈਨਰ ਨਹੀਂ ਲੱਗ ਸਕਿਆ ਹੈ। ਪਾਕਿਸਤਾਨੀ ਸਮੱਗਲਰਾਂ ਨੇ ਟਰੱਕ ਸਕੈਨਰ ਨਾ ਹੋਣ ਦਾ ਪੂਰਾ ਫਾਇਦਾ ਉਠਾਉਣ ਦਾ ਕਈ ਵਾਰ ਯਤਨ ਕੀਤਾ ਹੈ।

ਇਸ ਵਾਰ 532 ਕਿਲੋ ਹੈਰੋਇਨ ਤੇ ਮਿਕਸਡ ਨਾਰਕੋਟਿਕਸ ਭੇਜਿਆ ਗਿਆ ਤਾਂ ਦੂਜੀ ਵਾਰ 107 ਕਿਲੋ ਹੈਰੋਇਨ ਵੀ ਭੇਜੀ ਗਈ। ਇੰਨਾ ਸਭ ਕੁਝ ਹੋਣ ਦੇ ਬਾਅਦ ਵੀ ਟਰੱਕ ਸਕੈਨਰ ਦਾ ਕੋਈ ਪਤਾ ਨਹੀਂ ਹੈ, ਜਦਕਿ ਕਸਟਮ ਵਿਭਾਗ ਸਹਿਤ ਆਈ. ਸੀ. ਪੀ. ’ਤੇ ਦਰਾਮਦ-ਬਰਾਮਦ ਕਰਨ ਵਾਲੇ ਵਪਾਰੀਆਂ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਕਿ ਆਈ.ਸੀ.ਪੀ. ’ਤੇ ਟਰੱਕ ਸਕੈਨਰ ਲਗਾਇਆ ਜਾਵੇ। ਇਸ ਬਾਰੇ ਦਿ ਫੈੱਡਰੇਸ਼ਨ ਆਫ ਕਰਿਆਨਾ ਐਂਡ ਡ੍ਰਾਈਫਰੂਟ ਕਮਰਸ਼ੀਅਲ ਐਸੋਸੀਏਸ਼ਨ ਦੇ ਪ੍ਰਧਾਨ ਤੇ ਭਾਜਪਾ ਵਪਾਰ ਸੈੱਲ ਦੇ ਉਪ ਪ੍ਰਧਾਨ ਅਨਿਲ ਮਹਿਰਾ ਵੱਲੋਂ ਪੰਜਾਬ ਭਾਜਪਾ ਇੰਚਾਰਜ ਸੁਨੀਲ ਜਾਖੜ ਦੇ ਸਾਹਮਣੇ ਆਈ.ਸੀ.ਪੀ. ਦੇ ਟਰੱਕ ਸਕੈਨਰ ਤੇ ਹੋਰ ਸਮੱਸਿਆਵਾਂ ਦਾ ਮੁੱਦਾ ਚੁੱਕਿਆ ਗਿਆ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ਦੌਰਾਨ ਵੀ ਇਹ ਮੁੱਦਾ ਉਨ੍ਹਾਂ ਦੇ ਸਾਹਮਣੇ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ-  ਪੰਜਾਬ 'ਤੇ ਵਧਿਆ ਟੀ.ਬੀ. ਦਾ ਖ਼ਤਰਾ, ਮਰੀਜ਼ਾਂ ਦੀ ਗਿਣਤੀ ਹੋਈ 50,000 ਤੋਂ ਪਾਰ

21 ਕਰੋੜ ਦੀ ਲਾਗਤ ਨਾਲ ਤਿਆਰ ਟਰੱਕ ਸਕੈਨਰ ਖਰਾਬ
ਆਈ.ਸੀ.ਪੀ. ’ਤੇ ਰਸਮੀ ਕਾਰਵਾਈ ਪੂਰੀ ਕਰਨ ਲਈ ਐੱਲ.ਪੀ.ਏ.ਆਈ. ਵੱਲੋਂ 21 ਕਰੋੜ ਰੁਪਏ ਦੀ ਲਾਗਤ ਨਾਲ ਇਕ ਟਰੱਕ ਸਕੈਨਰ ਲਗਾਇਆ ਗਿਆ ਸੀ ਪਰ ਇਹ ਸਕੈਨਰ ਕਦੇ ਵੀ ਸਹੀ ਤਰੀਕੇ ਨਾਲ ਕੰਮ ਨਹੀਂ ਕਰ ਸਕਿਆ। ਕਸਟਮ ਵਿਭਾਗ ਵੱਲੋਂ ਕਈ ਵਾਰ ਇਸ ਸਕੈਨਰ ਦਾ ਇਸਤੇਮਾਲ ਕਰਨ ਦਾ ਯਤਨ ਕੀਤਾ ਗਿਆ ਪਰ ਸਕੈਨਰ ਆਪਣਾ ਕੰਮ ਕਰਨ ’ਚ ਅਸਫ਼ਲ ਸਾਬਿਤ ਹੋਇਆ। ਇੰਨਾ ਹੀ ਨਹੀਂ, ਇਸ ਸਕੈਨਰ ਨੂੰ ਲਗਾਉਣ ਵਾਲੀ ਪ੍ਰਾਈਵੇਟ ਕੰਪਨੀ ਦੀ ਪੇਮੈਂਟ ਵੀ ਰੋਕ ਦਿੱਤੀ ਗਈ ਪਰ ਸਕੈਨਰ ਦਾ ਮਾਮਲਾ ਉੱਥੇ ਦਾ ਉੱਥੇ ਹੀ ਖੜ੍ਹਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ 22 ਸਾਲਾ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਪੇਕੇ ਪਰਿਵਾਰ ਨੇ ਕਿਹਾ- ਸਾਡੀ ਧੀ ਦਾ ਕਤਲ ਹੋਇਆ

ਸਮੱਗਲਿੰਗ ਦੀ ਫਿਰਾਕ ’ਚ ਰਹਿੰਦਾ ਹੈ ਪਾਕਿਸਤਾਨ
ਪੁਲਵਾਮਾ ਹਮਲੇ ਤੋਂ ਬਾਅਦ ਕੇਂਦਰ ਸਰਕਾਰ ਨੇ ਪਾਕਿਸਤਾਨ ਨਾਲ ਦਰਾਮਦ-ਬਰਾਮਦ ਕਰਨ ’ਤੇ ਪਾਬੰਦੀ ਲਗਾ ਦਿੱਤੀ ਅਤੇ ਪਾਕਿਸਤਾਨ ਤੋਂ ਦਰਾਮਦ ਵਸਤਾਂ ’ਤੇ 200 ਫੀਸਦੀ ਡਿਊਟੀ ਲਗਾ ਦਿੱਤੀ ਗਈ ਪਰ ਦਰਾਮਦ-ਬਰਾਮਦ ਬੰਦ ਹੋਣ ਦੇ ਬਾਵਜੂਦ ਪਾਕਿਸਤਾਨੀ ਸਮੱਗਲਰ ਹੈਰੋਇਨ ਜਾਂ ਹੋਰ ਇਤਰਾਜ਼ਯੋਗ ਸਮੱਗਰੀ ਭੇਜਣ ਦੀ ਫਿਰਾਕ ’ਚ ਰਹਿੰਦੇ ਹਨ। ਅਫਗਾਨਿਸਤਾਨ ਤੋਂ ਦਰਾਮਦ ਵਸਤਾਂ ਨੂੰ ਵੀ ਸਮੱਗਲਿੰਗ ਲਈ ਕਈ ਵਾਰ ਇਸਤੇਮਾਲ ਕੀਤਾ ਜਾ ਚੁੱਕਾ ਹੈ ਅਤੇ ਅਫਗਾਨੀ ਵਸਤਾਂ ਨਾਲ ਵੀ ਕਈ ਵਾਰ ਹੈਰੋਇਨ ਤੇ ਹੋਰ ਇਤਰਾਜ਼ਯੋਗ ਸਮੱਗਰੀ ਫੜੀ ਜਾ ਚੁੱਕੀ ਹੈ।

ਕਸਟਮ ਵਿਭਾਗ ਨੂੰ ਕਰਨੀ ਪੈਂਦੀ ਹੈ ਮੈਨੂਅਲ ਰੈਮੇਜਿੰਗ
ਟਰੱਕ ਸਕੈਨਰ ਨਾ ਹੋਣ ਕਾਰਨ ਤੇ ਸਮੱਗਲਿੰਗ ਦਾ ਖਤਰਾ ਹੋਣ ਕਾਰਨ ਅਫ਼ਗਾਨਿਸਤਾਨ ਤੋਂ ਦਰਾਮਦ ਵਸਤਾਂ ਦੀ ਕਸਟਮ ਵਿਭਾਗ ਨੂੰ ਮੈਨੂਅਲੀ ਚੈਕਿੰਗ ਕਰਨੀ ਪੈ ਰਹੀ ਹੈ, ਜਿਸ ਵਿਚ ਕਾਫੀ ਸਮਾਂ ਬਰਬਾਦ ਹੁੰਦਾ ਹੈ ਅਤੇ ਵਪਾਰੀਆਂ ਨੂੰ ਵੀ ਨੁਕਸਾਨ ਸਹਿਣਾ ਪੈਂਦਾ ਹੈ, ਕਿਉਂਕਿ ਕਸਟਮ ਵਿਭਾਗ ਸਾਰੀਆਂ ਬੋਰੀਆਂ ਤੇ ਡੱਬਿਆਂ ਨੂੰ ਫਾੜ ਕੇ ਚੈਕਿੰਗ ਕਰਦਾ ਹੈ। ਸਕੈਨਰ ਦੇ ਸਬੰਧ ’ਚ ਖੁਦ ਕਸਟਮ ਵਿਭਾਗ ਨੇ ਵੀ ਕਈ ਵਾਰ ਕੇਂਦਰ ਸਰਕਾਰ ਨੂੰ ਲਿਖਤੀ ਰੂਪ ’ਚ ਪੱਤਰ ਲਿਖੇ ਹਨ ਅਤੇ ਨਵਾਂ ਟਰੱਕ ਸਕੈਨਰ ਲਗਾਉਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- ਪਾਸਪੋਰਟ ਬਣਵਾਉਣ ਵਾਲਿਆਂ ਲਈ ਵੱਡੀ ਖ਼ਬਰ: ਹੁਣ ਦਫ਼ਤਰ ਜਾਣ ਦੀ ਨਹੀਂ ਪਵੇਗੀ ਲੋੜ

ਵਪਾਰੀ ਹੁੰਦੇ ਹਨ ਪ੍ਰੇਸ਼ਾਨ
ਜਦੋਂ ਕਿਸੇ ਵਪਾਰੀ ਦੇ ਦਰਾਮਦ ਸਾਮਾਨ ’ਚ ਹੈਰੋਇਨ ਜਾਂ ਕੋਈ ਹੋਰ ਇਤਰਾਜ਼ਯੋਗ ਸਮੱਗਰੀ ਫੜੀ ਜਾਂਦੀ ਹੈ ਤਾਂ ਵਪਾਰੀ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਸੁਰੱਖਿਆ ਏਜੰਸੀਆਂ ਵੱਲੋਂ ਵਪਾਰੀਆਂ ਨਾਲ ਪੁੱਛਗਿੱਛ ਕੀਤੀ ਜਾਂਦੀ ਹੈ ਅਤੇ ਜਾਂਚ ’ਚ ਸ਼ਾਮਲ ਕੀਤਾ ਜਾਂਦਾ ਹੈ। ਅਜਿਹੇ ਹਾਲਾਤਾਂ ’ਚ ਵਪਾਰੀਆਂ ਨੂੰ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਜਦਕਿ ਵਪਾਰੀ ਦਾ ਸਮੱਗਲਿੰਗ ਨਾਲ ਕੋਈ ਲੈਣਾ-ਦੇਣਾ ਨਹੀਂ ਹੁੰਦਾ ਹੈ।

ਆਈ. ਸੀ. ਪੀ. ਦੇ ਮੁੱਖ ਮੁੱਦੇ
ਕਰੋੜਾਂ ਦੀ ਲਾਗਤ ਨਾਲ ਆਈ. ਸੀ. ਪੀ. ’ਤੇ ਜੋ ਟਰੱਕ ਸਕੈਨਰ ਲਗਾਇਆ ਗਿਆ ਹੈ, ਉਹ ਕੰਮ ਨਹੀਂ ਕਰਦਾ ਹੈ, ਜਿਸ ਨਾਲ ਸਮੱਗਲਿੰਗ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਆਈ. ਸੀ. ਪੀ. ’ਤੇ ਦਰਾਮਦ ਵਸਤਾਂ ਨੂੰ ਰੱਖਣ ਲਈ ਬਣਾਏ ਗਏ ਵੱਡੇ ਗੋਦਾਮਾਂ ’ਚ ਬਾਰਿਸ਼ ਦੇ ਦਿਨੀਂ ਪਾਣੀ ਟਪਕਦਾ ਹੈ, ਜਿਸ ਨਾਲ ਸਾਮਾਨ ਖਰਾਬ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਆਈ. ਸੀ. ਪੀ. ’ਤੇ ਕੰਮ ਕਰਨ ਵਾਲੇ ਸੀ. ਐੱਚ. ਏ. ਤੇ ਹੋਰ ਕਰਮਚਾਰੀਆਂ ਨੂੰ ਦਿੱਤੇ ਗਏ ਚੈਂਬਰ ਖ਼ਰਾਬ ਹਾਲਤ ’ਚ ਹਨ, ਉਨ੍ਹਾਂ ਦੀ ਰਿਪੇਅਰਿੰਗ ਨਹੀਂ ਕਰਵਾਈ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • ICP
  • Atari
  • Truck
  • Scanner
  • 11 Years
  • ਅਟਾਰੀ
  • ਟਰੱਕ
  • ਸਕੈਨਰ

ਮਨਪ੍ਰੀਤ ਬਾਦਲ ਦੀ ਕੋਠੀ ’ਤੇ ਵਿਜੀਲੈਂਸ ਵਿਭਾਗ ਦੀ ਰੇਡ

NEXT STORY

Stories You May Like

  • 11 phones found in ferozepur central jail
    ਫਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਮਿਲੇ 11 ਫੋਨ, ਹਵਾਲਾਤੀਆਂ ਦੇ ਖਿਲਾਫ ਪਰਚਾ ਦਰਜ
  • ind vs eng teams playing 11 announced for the first odi
    IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ ਹੋਵੇਗਾ ਡੈਬਿਊ
  • toll plaza  toll tax  punjab vehicle
    ਪੰਜਾਬ ਦੇ ਟੋਲ ਪਲਾਜ਼ਿਆਂ 'ਤੇ ਨਹੀਂ ਲੱਗਿਆ ਟੈਕਸ, ਬਿਨਾਂ ਪਰਚੀ ਕਟਾਏ ਲੰਘੇ ਵਾਹਨ
  • indiscriminate firing at the shop of a renowned cloth merchant
    ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ
  • indian rupee falls by 11 paise against usd
    ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ 11 ਪੈਸੇ ਡਿੱਗਾ
  • firing case
    ਕੱਪੜਾ ਵਪਾਰੀ ਦੀ ਦੁਕਾਨ 'ਤੇ ਚੱਲੀ ਗੋਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
  • amit shah  west bengal  chief minister  law and order
    ਅਮਿਤ ਸ਼ਾਹ ਨੇ ਬੰਗਾਲ ਦੇ CM ਤੇ ਸੂਬੇ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ 'ਤੇ ਕੀਤੀ ਚਰਚਾ
  • business organizations announce
    ਵਪਾਰਕ ਜਥੇਬੰਦੀਆਂ ਦਾ ਐਲਾਨ : ਹੁਣ ਵਪਾਰੀ ਵੋਟਰ ਨਹੀਂ ਰਹਿਣਗੇ, ਖ਼ੁਦ ਬਣਨਗੇ ਉਮੀਦਵਾਰ
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
  • punjab school teacher
    ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ...
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • strike of electricity workers extended for 2 more days
      ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
    • hotel employee shot indiscriminately
      ਹੋਟਲ ਕਰਮਚਾਰੀ ’ਤੇ ਚੱਲੀਆਂ ਤਾਬੜਤੋੜ ਗੋਲੀਆਂ, 2 ਨਾਜਾਇਜ਼ ਪਿਸਤੌਲ ਤੇ ਜ਼ਿੰਦਾ...
    • it will rain for five days in punjab
      ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ ਤਾਰੀਖਾਂ ਨੂੰ ਭਾਰੀ ਤੋਂ ਬਹੁਤ...
    • shops will remain closed on the last sunday of every month
      ਭੁੱਚੋ ਮੰਡੀ ’ਚ ਹਰ ਮਹੀਨੇ ਦੇ ਆਖ਼ਰੀ ਐਤਵਾਰ ਦੁਕਾਨਾਂ ਰਹਿਣਗੀਆਂ ਬੰਦ
    • fire incident
      ਆਟਾ ਚੱਕੀ 'ਚ ਲੱਗੀ ਭਿਆਨਕ ਅੱਗ, ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਕਾਰਨ
    • punjab new trouble for those getting driving licenses
      ਪੰਜਾਬ : ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲਿਆਂ ਲਈ ਨਵੀਂ ਮੁਸੀਬਤ! ਪੈ ਗਿਆ ਵੱਡਾ...
    • fir registered against famous pollywood singer in mohali
      ਮਸ਼ਹੂਰ ਪਾਲੀਵੁੱਡ ਸਿੰਗਰ Dilpreet Dhillon ਵਿਰੁੱਧ ਮੋਹਾਲੀ 'ਚ FIR ਦਰਜ !
    • partap singh bajwa comes out in support of   angry   tiwari
      ‘ਰੁੱਸੇ ਹੋਏ’ ਤਿਵਾੜੀ ਦੇ ਹੱਕ ’ਚ ਆਏ ਪ੍ਰਤਾਪ ਸਿੰਘ ਬਾਜਵਾ, ਹਾਈਕਮਾਨ ਨੂੰ ਲੈ ਕੇ...
    • big news union minister ravneet bittu resigned
      ਵੱਡੀ ਖਬਰ : ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਦਿੱਤਾ ਅਸਤੀਫਾ
    • two cousins from faridkot district die after car falls into canal
      ਕਾਰ ਨਹਿਰ ’ਚ ਡਿੱਗਣ ਕਾਰਨ ਦੋ ਚਚੇਰੇ ਭਰਾਵਾਂ ਦੀ ਮੌਤ, ਗੱਡੀ 'ਚ ਮਿਲੀ ਨਾਜਾਇਜ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +