ਪਟਿਆਲਾ (ਜੋਸਨ) - ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਤੇ ਸਾਬਕਾ ਸੀਨੀਅਰ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਆਖਿਆ ਕਿ ਪੰਜਾਬ ਦੇ ਲੋਕਾਂ ਨੂੰ ਅਮਰਿੰਦਰ ਸਰਕਾਰ ਦੀਆਂ ਕੋਝੀਆਂ ਚਾਲਾਂ ਦੀ ਸਮਝ ਪੈ ਗਈ ਹੈ ਕਿ ਕਾਂਗਰਸ ਨੇ ਨਿਰੇ ਝੂਠ ਦਾ ਸਹਾਰਾ ਲੈ ਕੇ ਆਪਣੀ ਸਰਕਾਰ ਬਣਾਈ ਹੈ। ਇਸ ਕਾਰਨ ਇਹ ਸਰਕਾਰ ਥੋੜ੍ਹੇ ਸਮੇਂ ਵਿਚ ਹੀ ਪੰਜਾਬ ਦੇ ਲੋਕਾਂ ਦੇ ਮਨਾਂ ਤੋਂ ਉਤਰ ਗਈ ਹੈ। ਉਹ ਅੱਜ ਇਥੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ ਵੱਲੋਂ ਰੱਖੇ ਗਏ ਇਕ ਸਨਮਾਨ ਸਮਾਰੋਹ ਤੋਂ ਬਾਅਦ ਗੱਲਬਾਤ ਕਰ ਰਹੇ ਸਨ। ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਵਿਚ ਸਾਬਕਾ ਸੀਨੀਅਰ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਸਨਮਾਨ ਵੀ ਕੀਤਾ ਗਿਆ। ਇਸ ਸਮੇਂ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ 5 ਮਹੀਨਿਆਂ ਵਿਚ ਹੀ ਪੰਜਾਬ ਦੇ ਲੋਕ ਮੁੜ ਬਾਦਲ ਸਰਕਾਰ ਨੂੰ ਯਾਦ ਕਰਨ ਲੱਗ ਪਏ ਹਨ। ਕਾਂਗਰਸ ਸਰਕਾਰ ਨੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਇਸ ਮੌਕੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ ਨੇ ਕਿਹਾ ਕਿ ਪੰਜਾਬ ਦੀ ਅਕਾਲੀ ਸਰਕਾਰ ਨੇ ਕਦੇ ਵੀ ਖਜ਼ਾਨਾ ਖਾਲੀ ਨਹੀਂ ਹੋਣ ਦਿੱਤਾ ਪਰ ਕਾਂਗਰਸ ਸਰਕਾਰ ਲੋਕਾਂ ਨਾਲ ਵਾਅਦੇ ਪੂਰੇ ਕਰਨ ਦੀ ਥਾਂ ਖਜ਼ਾਨਾ ਖਾਲੀ ਹੋਣ ਦੀ ਰੱਟ ਲਾ ਰਹੀ ਹੈ। ਅਸਲ ਵਿਚ ਕਾਂਗਰਸ ਸਰਕਾਰ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ।
ਇਸ ਮੌਕੇ ਸਾਬਕਾ ਸਾਬਕਾ ਚੇਅਰਮੈਨ ਸੁਰਿਦੰਰ ਸਿੰਘ ਪਹਿਲਵਾਨ, ਰਾਜੂ ਖੰਨਾ ਹਲਕਾ ਇੰਚਾਰਜ, ਕਬੀਰ ਦਾਸ ਹਲਕਾ ਇੰਚਾਰਜ, ਸਤਵਿੰਦਰ ਸਿੰਘ ਟੌਹੜਾ ਐੱਸ. ਜੀ. ਪੀ. ਸੀ. ਮੈਂਬਰ, ਰਣਧੀਰ ਸਿੰਘ ਰੱਖੜਾ ਦਿਹਾਤੀ ਪ੍ਰਧਾਨ, ਸਰਪੰਚ ਇੰਦਰਜੀਤ ਰੱਖੜਾ, ਚੇਅਰਮੈਨ ਭੁਪਿਦੰਰ ਸਿੰਘ ਡਕਾਲਾ, ਐਡਵੋਕੇਟ ਮਨਬੀਰ ਵਿਰਕ, ਜਥੇਦਾਰ ਪਵਿੱਤਰ ਸਿੰਘ ਡਕਾਲਾ, ਗੋਸਾ ਢੀਂਡਸਾ, ਜਸਪਾਲ ਸਿੰਘ ਬਿੱਟੂ ਚੱਠਾ, ਮਾਲਵਿੰਦਰ ਸਿੰਘ ਝਿੱਲ, ਹਰਵਿੰਦਰ ਸਿੰਘ ਬੱਬੂ, ਰਜਿੰਦਰ ਸਿੰਘ ਵਿਰਕ ਤੇ ਪਰਮਜੀਤ ਸਿੰਘ ਪੰਮਾ ਆਦਿ ਹਾਜ਼ਰ ਸਨ।
ਐੱਸ. ਆਈ. ਟੀ. ਦੀ ਤਰਜ਼ 'ਤੇ ਸੀ. ਬੀ. ਆਈ. ਵੀ ਬਣੀ ਸਲੋਅ ਇਨਵੈਸਟੀਗੇਸ਼ਨ ਏਜੰਸੀ
NEXT STORY