ਵੈੱਬ ਡੈਸਕ : ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਈਰਾਨ 'ਤੇ ਅਮਰੀਕਾ-ਇਜ਼ਰਾਈਲ ਦੇ ਹਮਲਿਆਂ ਅਤੇ ਖੇਤਰ ਵਿੱਚ ਹੋ ਰਹੀਆਂ ਜਵਾਬੀ ਕਾਰਵਾਈਆਂ ਤੋਂ ਬਾਅਦ ਪੈਦਾ ਹੋਏ ਖਾੜੀ ਸੰਕਟ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਕਿਹਾ ਕਿ ਯੂ.ਏ.ਈ., ਬਹਿਰੀਨ, ਕੁਵੈਤ, ਕਤਰ, ਸਾਊਦੀ ਅਰਬ ਅਤੇ ਓਮਾਨ ਵਰਗੇ ਦੇਸ਼ਾਂ 'ਚ ਹਜ਼ਾਰਾਂ ਦੀ ਗਿਣਤੀ 'ਚ ਭਾਰਤੀ, ਖਾਸ ਕਰਕੇ ਪੰਜਾਬੀ ਕੰਮ ਅਤੇ ਯਾਤਰਾ ਲਈ ਮੌਜੂਦ ਹਨ, ਜਿਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਰਾਸ਼ਟਰੀ ਤਰਜੀਹ ਹੋਣੀ ਚਾਹੀਦੀ ਹੈ।
ਬਾਜਵਾ ਨੇ ਭਾਰਤੀ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਹੈ ਕਿ ਉਹ ਤੁਰੰਤ ਡਿਪਲੋਮੈਟਿਕ ਚੈਨਲਾਂ ਨੂੰ ਸਰਗਰਮ ਕਰਨ, ਐਮਰਜੈਂਸੀ ਹੈਲਪਲਾਈਨ ਸਥਾਪਤ ਕਰਨ ਅਤੇ ਭਾਰਤੀਆਂ ਨੂੰ ਸੁਰੱਖਿਅਤ ਕੱਢਣ ਲਈ ਨਿਕਾਸੀ ਯੋਜਨਾਵਾਂ (Evacuation Plans) ਤਿਆਰ ਕਰਨ।
ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ 'ਤੇ ਦਬਾਅ ਬਣਾਉਣ ਅਤੇ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਇੱਕ ਸਮਰਪਿਤ ਸਹਾਇਤਾ ਪ੍ਰਣਾਲੀ ਤਿਆਰ ਕਰਨ। ਬਾਜਵਾ ਨੇ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਦੀਆਂ ਜਾਨਾਂ ਨੂੰ ਅਨਿਸ਼ਚਿਤਤਾ ਵਿੱਚ ਨਹੀਂ ਛੱਡਿਆ ਜਾ ਸਕਦਾ ਅਤੇ ਹਰ ਭਾਰਤੀ ਨੂੰ ਸੁਰੱਖਿਅਤ ਘਰ ਵਾਪਸ ਲਿਆਂਦਾ ਜਾਣਾ ਚਾਹੀਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜੈਕਾਰਿਆਂ ਦੀ ਗੂੰਜ 'ਚ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਲਾ-ਮਹੱਲਾ ਦਾ ਪਹਿਲਾ ਪੜਾਅ ਸੰਪੰਨ
NEXT STORY