ਚੰਡੀਗੜ੍ਹ (ਅੰਕੁਰ ) : ਜਿੱਥੇ ਇਕ ਪਾਸੇ ਕਾਂਗਰਸ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਜਲੰਧਰ ਲੋਕ ਸਭਾ ਸੀਟ ਤੋਂ ਚੋਣ ਲੜਨ ਦੀ ਚਰਚਾ ਜ਼ੋਰਾਂ 'ਤੇ ਹੈ, ਉੱਥੇ ਹੀ ਦੂਜੇ ਪਾਸੇ ਪਿਛਲੇ ਦਿਨੀਂ ਭਾਜਪਾ ’ਚ ਸ਼ਾਮਲ ਹੋਏ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਚੰਨੀ ਖ਼ਿਲਾਫ਼ ਦਿੱਤੇ ਬਿਆਨ ਨੇ ਸਿਆਸੀ ਮਾਹੌਲ ਨੂੰ ਹੋਰ ਗਰਮਾ ਦਿੱਤਾ ਹੈ।
ਬਿੱਟੂ ਨੇ ਕਿਹਾ ਕਿ 5 ਫਰਵਰੀ 2022 ਨੂੰ ਫ਼ਿਰੋਜ਼ਪੁਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਪਿੱਛੇ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸ਼ਰਾਰਤ ਸੀ। ਚੰਨੀ ਨੇ ਹੀ 15-20 ਜਣੇ ਭੇਜ ਕੇ ਪ੍ਰਧਾਨ ਮੰਤਰੀ ਦੇ ਕਾਫ਼ਲੇ ਨੂੰ ਫ਼ਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਦੇ ਫਲਾਈਓਵਰ 'ਤੇ ਰੁਕਵਾਇਆ ਸੀ।
ਇਹ ਵੀ ਪੜ੍ਹੋ- CM ਮਾਨ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਲਿਖੀ ਚਿੱਠੀ, ਅਰਵਿੰਦ ਕੇਜਰੀਵਾਲ ਨੂੰ ਮਿਲਣ ਦੀ ਮੰਗੀ ਇਜਾਜ਼ਤ
ਰਵਨੀਤ ਬਿੱਟੂ ਦੇ ਇਸ ਬਿਆਨ ਤੋਂ ਥੋੜ੍ਹੀ ਦੇਰ ਬਾਅਦ ਹੀ ਚੰਨੀ ਦਾ ਬਿਆਨ ਵੀ ਸਾਹਮਣੇ ਆ ਗਿਆ ਹੈ, ਜਿਸ ’ਚ ਉਨ੍ਹਾਂ ਕਿਹਾ ਕਿ ਜਦੋਂ ਕੋਈ ਔਰਤ ਆਪਣੇ ਪਹਿਲੇ ਪਤੀ ਨੂੰ ਛੱਡ ਕੇ ਦੂਜੇ ਕੋਲ ਜਾਂਦੀ ਹੈ ਤਾਂ ਉਹ ਉਸ ਨੂੰ ਖ਼ੁਸ਼ ਕਰਨ ਲਈ ਬਹੁਤ ਕੁਝ ਕਰਦੀ ਹੈ। ਇਸੇ ਤਰ੍ਹਾਂ ਹੁਣ ਬਿੱਟੂ ਭਾਜਪਾ ਨੂੰ ਖ਼ੁਸ਼ ਕਰਨ ਲਈ ਬਹੁਤ ਕੁਝ ਕਹਿ ਰਿਹਾ ਹੈ, ਮੈਂ ਇਸ ’ਚ ਦਖ਼ਲ ਨਹੀਂ ਦੇਣਾ ਚਾਹੁੰਦਾ।
ਜ਼ਿਕਰਯੋਗ ਹੈ ਕਿ ਕਾਂਗਰਸ ਵੱਲੋਂ ਚਰਨਜੀਤ ਸਿੰਘ ਚੰਨੀ ਦੇ ਜਲੰਧਰ ਲੋਕ ਸਭਾ ਸੀਟ ਤੋਂ ਚੋਣ ਲੜਨ ਦੀ ਚਰਚਾ ਨੂੰ ਲੈ ਕੇ ਫਿਲੌਰ ਹਲਕੇ ਤੋਂ ਇੱਕ ਨੇਤਾ ਨੇ ਚੰਨੀ ਨੂੰ ਬਾਹਰੀ ਵਿਅਕਤੀ ਕਿਹਾ ਹੈ। ਦਰਅਸਲ ਬੀਤੇ ਦਿਨ ਚੰਨੀ ਦੇ ਜਨਮ ਦਿਨ 'ਤੇ ਉਨ੍ਹਾਂ ਦਾ ਕੇਕ ਆਦਮਪੁਰ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕੱਟਿਆ ਸੀ।
ਇਹ ਵੀ ਪੜ੍ਹੋ- 6 ਮਹੀਨੇ ਜੇਲ੍ਹ 'ਚ ਰਹਿਣ ਤੋਂ ਬਾਅਦ ਜ਼ਮਾਨਤ 'ਤੇ ਬਾਹਰ ਆਏ AAP ਆਗੂ ਸੰਜੈ ਸਿੰਘ, ਕੀਤੀ ਵੱਡੀ ਪ੍ਰੈੱਸ ਕਾਨਫਰੰਸ
ਕੇਕ 'ਤੇ ''ਸਾਡਾ ਚੰਨੀ ਜਲੰਧਰ'' ਲਿਖਿਆ ਹੋਇਆ ਸੀ, ਜਿਸ 'ਤੇ ਇਕ ਸੀਨੀਅਰ ਨੇਤਾ ਨੇ ਕਿਹਾ ਕਿ ਚੰਨੀ ਸਾਹਿਬ ਨੂੰ ਮੇਰੇ ਵੱਲੋਂ ਜਨਮ ਦਿਨ ਦੀਆਂ ਮੁਬਾਰਕਾਂ ਪਰ ਪਾਰਟੀ ਕੇਕ ’ਤੇ ਜਲੰਧਰ ਲਿਖਿਆ ਹੋਣ ਕਰਕੇ ਟਿਕਟਾਂ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਜਲੰਧਰ ’ਚ ਕਾਂਗਰਸੀ ਆਗੂਆਂ ਦੀ ਕੋਈ ਕਮੀ ਨਹੀਂ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚਾਹ-ਸਮੋਸੇ ਤੋਂ ਲੈ ਕੇ ਹੈਲੀਕਾਪਟਰ ਦੇ ਕਿਰਾਏ ਤੱਕ ਦੀ ਚੋਣ ਵਿਭਾਗ ਨੇ ਤੈਅ ਕੀਤੀ ਹੱਦ, ਜਾਣੋ ਕੀ ਹੈ ਪੂਰਾ ਰੇਟ ਚਾਰਟ
NEXT STORY