ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)— ਖੇਤੀ ਕਾਨੂੰਨਾਂ ਖ਼ਿਲਾਫ਼ ਕੇਂਦਰ ਸਰਕਾਰ ਵਿਰੁੱਧ ਪਿਛਲੇ ਲੰਬੇ ਸਮੇਂ ਤੋਂ ਕਿਸਾਨ ਅੰਦੋਲਨ ਕਰ ਰਹੇ ਕਿਸਾਨਾਂ ਦੀ ਮਦਦ ਲਈ ਹੁਣ ਸਾਬਕਾ ਫ਼ੌਜੀਆਂ ਨੇ ਵੀ ਮੈਦਾਨ 'ਚ ਨਿਤਰਨ ਦਾ ਫ਼ੈਸਲਾ ਕੀਤਾ ਹੈ। ਐਕਸ ਸਰਵਿਸਮੈਨ ਵੈੱਲਫੇਅਰ ਸੁਸਾਇਟੀ ਸੁਸਾਇਟੀ ਦੀ ਪਿੰਡ ਖੁਣਖੁਣ ਕਲਾਂ ਵਿਖੇ ਹੋਈ ਅਹਿਮ ਮੀਟਿੰਗ ਦੌਰਾਨ ਸੁਸਾਇਟੀ ਦੇ ਸਮੂਹ ਮੈਂਬਰਾਂ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਹੁੰਕਾਰ ਭਰੀ ਹੈ ਅਤੇ ਸਰਕਾਰ ਨੂੰ ਜਲਦ ਤੋਂ ਜਲਦ ਕਿਸਾਨ ਮਾਰੂ ਕਾਨੂੰਨ ਨੂੰ ਵਾਪਸ ਲੈਣ ਦੀ ਮੰਗ ਕੀਤੀ।
ਇਹ ਵੀ ਪੜ੍ਹੋ: ਜਲੰਧਰ: ਨਸ਼ੇ 'ਚ ਟੱਲੀ ਨੌਜਵਾਨਾਂ ਦਾ ਸਪਾ ਸੈਂਟਰ 'ਚ ਹੰਗਾਮਾ, ਜਨਾਨੀ ਨਾਲ ਵੀ ਕੀਤਾ ਗ਼ਲਤ ਸਲੂਕ
ਸੁਸਾਇਟੀ ਦੇ ਪ੍ਰਧਾਨ ਸੂਬੇਦਾਰ ਸਵਰਨ ਸਿੰਘ ਦੀ ਅਗਵਾਈ 'ਚ ਹੋਈ ਇਸ ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਆਪਣਾ ਅੜੀਅਲ ਵਤੀਰਾ ਛੱਡ ਕੇ ਹੱਡ ਚੀਰਵੀਂ ਠੰਢ 'ਚ ਸੜਕਾਂ 'ਤੇ ਦਿਨ-ਰਾਤ ਬਤੀਤ ਕਰ ਰਹੇ ਅਤੇ ਘਰੋਂ-ਬੇਘਰ ਹੋਏ ਕਿਸਾਨਾਂ ਦੀ ਗੱਲ ਸਾਕਾਰਾਤਮਕ ਤਰੀਕੇ ਨਾਲ ਸੁਣਨੀ ਚਾਹੀਦੀ ਹੈ।
ਇਹ ਵੀ ਪੜ੍ਹੋ: ਆਦਮਪੁਰ ਤੋਂ ਮੁੰਬਈ ਜਾਣ ਵਾਲੀ ਫਲਾਈਟ ਦਾ ਦਿਨ ਤੇ ਸਮਾਂ ਬਦਲਿਆ, ਹਫ਼ਤੇ 'ਚ 4 ਦਿਨ ਭਰੇਗੀ ਉਡਾਣ
ਇਸ ਸਮੇਂ ਪ੍ਰਧਾਨ ਸੂਬੇਦਾਰ ਸਵਰਨ ਸਿੰਘ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਜਾਰੀ ਕਿਸਾਨ ਅੰਦੋਲਨ ਤਹਿਤ ਲੋਕਾਂ ਨੂੰ ਇਸ ਕਾਨੂੰਨ ਖ਼ਿਲਾਫ਼ ਜਾਗਰੂਕ ਕਰਨ ਲਈ ਸੋਸਾਇਟੀ ਵੱਲੋਂ ਵਿਸ਼ੇਸ਼ ਤੌਰ ਤੇ ਮੁਹਿੰਮ ਚਲਾਈ ਜਾਵੇਗੀ। ਮੀਟਿੰਗ ਵਿੱਚ ''ਵਨ ਰੈਂਕ ਵਨ ਪੈਨਸ਼ਨ'' ਦੇ ਮੁੱਦੇ ਤੋਂ ਇਲਾਵਾ ਸਾਬਕਾ ਫ਼ੌਜੀਆਂ ਨੇ ਆਪਣੀਆਂ ਹੋਰਨਾਂ ਮੰਗਾਂ ਪ੍ਰਤੀ ਵੀ ਵਿਚਾਰ ਵਟਾਂਦਾਰ ਵਿਚਾਰ-ਵਟਾਂਦਰਾ ਕਰਨ ਦੇ ਨਾਲ-ਨਾਲ'' ''ਜੈ ਜਵਾਨ ਜੈ ਕਿਸਾਨ'' ਦੇ ਨਾਅਰੇ ਨੂੰ ਵੀ ਬੁਲੰਦ ਕੀਤਾ। ਮੀਟਿੰਗ ਦੌਰਾਨ ਨਾਇਬ ਸੂਬੇਦਾਰ ਕੁਲਵਿੰਦਰ ਸਿੰਘ,ਨਾਇਬ ਸੂਬੇਦਾਰ ਸੁਰਜੀਤ ਸਿੰਘ, ਸੂਬੇਦਾਰ ਹਰਭਜਨ ਸਿੰਘ, ਨਾਇਬ ਸੂਬੇਦਾਰ ਬਲਦੇਵ ਸਿੰਘ,ਸਾਰਜੈਂਟ ਗੁਰਮੀਤ ਸਿੰਘ, ਨਾਇਬ ਜਸਪਾਲ ਸਿੰਘ, ਨਾਇਬ ਸੂਬੇਦਾਰ ਸੁਖਵਿੰਦਰ ਸਿੰਘ ਨਾਇਬ ਸਿੰਘ, ਨਾਇਬ ਸੂਬੇਦਾਰ ਬਹਾਦਰ ਸਿੰਘ,ਸੂਬੇਦਾਰ ਨਿਰਮਲ ਸਿੰਘ, ਹੌਲਦਾਰ ਜਰਨੈਲ ਸਿੰਘ, ਹੌਲਦਾਰ ਜੋਧ ਸਿੰਘ, ਹੌਲਦਾਰ ਨਰਿੰਦਰ ਸਿੰਘ, ਸਾਰਜੈਂਟ ਗੁਰਮੀਤ ਸਿੰਘ ਆਦਿ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਚਿਹਰੇ ਦਾ ਰੁੱਖ਼ਾਪਣ ਦੂਰ ਕਰਨ ਲਈ ਲਾਹੇਵੰਦ ਹੁੰਦੀ ਹੈ ਬਾਦਾਮ ਤੇਲ ਦੀ ਕ੍ਰੀਮ, ਜਾਣੋ ਬਣਾਉਣ ਦਾ ਤਰੀਕਾ
ਮਾਛੀਵਾੜਾ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ, 8 ਕਰੋੜ ਦੀ ਲਾਗਤ ਵਾਲਾ ਸੜਕੀ ਪ੍ਰਾਜੈਕਟ ਸ਼ੁਰੂ
NEXT STORY