ਮਲੇਰਕੋਟਲਾ (ਜ਼ਹੂਰ)- ਪੰਜਾਬ ਦੀ ਸਿਆਸਤ 'ਚ ਵੱਡੇ ਬਦਲਾਅ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਮਲੇਰਕੋਟਲਾ ਦੀ ਸਿਆਸਤ 'ਚ ਵੱਡਾ ਧਮਾਕਾ ਹੋ ਗਿਆ ਹੈ। ਮੌਜੂਦਾ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਦੀਆਂ ਕੋਸ਼ਿਸ਼ਾਂ ਸਦਕਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਹਾਜ਼ਰੀ 'ਚ ਸਾਬਕਾ ਮੰਤਰੀ ਨੁਸਰਤ ਇਕਰਾਮ ਖਾਂ ਬੱਗਾ 'ਆਮ ਆਦਮੀ ਪਾਰਟੀ' 'ਚ ਸ਼ਾਮਿਲ ਹੋਏ।
ਜ਼ਿਕਰਯੋਗ ਹੈ ਕਿ ਨੁਸਰਤ ਇਕਰਾਮ ਖਾਨ ਬੱਗਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ 'ਚ ਖੇਡ ਮੰਤਰੀ ਰਹੇ ਹਨ, ਉਨ੍ਹਾਂ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੌਂਸਲਰ ਬੇਅੰਤ ਕਿੰਗਰ, ਸਾਬਕਾ ਯੂਥ ਪ੍ਰਧਾਨ ਮੁਹੰਮਦ ਅਸ਼ਰਫ ਕੁਰੈਸ਼ੀ, ਸਾਬਕਾ ਪ੍ਰਧਾਨ ਬੀ.ਸੀ. ਵਿੰਗ ਮੁਹੰਮਦ ਅਖ਼ਤਰ, ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਸ਼ਾਹਿਦ ਅਲੀ ਅਤੇ ਸੁਖਦੇਵ ਸਿੰਘ ਨਾਰੋਮਾਜਰਾ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ।
ਇਹ ਵੀ ਪੜ੍ਹੋ- ਮਾਤਾ ਚਿੰਤਪੁਰਨੀ ਤੋਂ ਮੱਥਾ ਟੇਕ ਕੇ ਆ ਰਹੇ ਪਰਿਵਾਰ ਨਾਲ ਵਾਪਰ ਗਿਆ ਭਾਣਾ, 4 ਸਾਲਾ ਮਾਸੂਮ ਸਣੇ 2 ਦੀ ਹੋ ਗਈ ਮੌਤ
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮੂਹ ਆਗੂਆਂ ਦਾ ਆਮ ਆਦਮੀ ਪਾਰਟੀ 'ਚ ਸ਼ਮੂਲੀਅਤ ਕਰਨ 'ਤੇ ਗਰਮ ਜੋਸ਼ੀ ਨਾਲ ਸਵਾਗਤ ਕੀਤਾ ਅਤੇ ਕਿਹਾ ਕਿ ਜਿਸ ਤਰ੍ਹਾਂ ਵਿਧਾਇਕ ਜਮੀਲ ਉਰ ਰਹਿਮਾਨ ਆਮ ਆਦਮੀ ਪਾਰਟੀ ਲਈ ਦਿਨ ਰਾਤ ਲੱਗੇ ਹੋਏ ਹਨ ਮੈਨੂੰ ਯਕੀਨ ਹੈ ਕਿ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਤੋਂ ਆਪ ਉਮੀਦਵਾਰ ਮੀਤ ਹੇਅਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ। ਵਿਧਾਇਕ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਪਾਰਟੀ ਚ ਸ਼ਾਮਿਲ ਹੋਏ ਸਮੂਹ ਆਗੂਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਜਾਨਲੇਵਾ ਸਾਬਿਤ ਹੋ ਰਿਹੈ ਭਿਆਨਕ ਗਰਮੀ ਦਾ ਕਹਿਰ, 'ਲੂ' ਲੱਗਣ ਕਾਰਨ 3 ਦਿਨਾਂ 'ਚ ਹੋ ਗਈਆਂ 3 ਮੌਤਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜੰਗ-ਏ-ਆਜ਼ਾਦੀ ਮੈਮੋਰੀਅਲ ਕੇਸ 'ਚ ਇੱਕ ਹੋਰ ਮੁਲਜ਼ਮ ਨੇ ਵਿਜੀਲੈਂਸ ਅੱਗੇ ਕੀਤਾ ਆਤਮ ਸਮਰਪਣ
NEXT STORY