ਚੰਡੀਗੜ੍ਹ : ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਰਾਹਤ ਜਾਰੀ ਰੱਖੀ ਗਈ ਹੈ। ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ 15 ਫਰਵਰੀ ਤੱਕ ਜਾਰੀ ਰਹੇਗੀ। ਅਦਾਲਤ 'ਚ ਸੁਣਵਾਈ ਦੌਰਾਨ ਮਨਪ੍ਰੀਤ ਬਾਦਲ 'ਤੇ ਲੱਗੇ ਦੋਸ਼ਾਂ ਨੂੰ ਲੈ ਕੇ ਸਰਕਾਰ ਨੇ ਜਵਾਬ ਦਾਖ਼ਲ ਕੀਤਾ, ਜਿਸ ਤੋਂ ਬਾਅਦ ਅਦਾਲਤ ਨੇ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਬਰਕਰਾਰ ਰੱਖਦੇ ਹੋਏ ਮਾਮਲੇ ਦੀ ਸੁਣਵਾਈ 15 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਪਿਸਤੌਲ ਦੀ ਨੋਕ 'ਤੇ ਲੁੱਟਿਆ ਕਾਰੋਬਾਰੀ, ਸਕੂਟਰੀ 'ਤੇ ਜਾ ਰਿਹਾ ਸੀ ਘਰ
ਜਾਣੋ ਕੀ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ ਬਠਿੰਡਾ ਪਲਾਟ ਘਪਲੇ ਦੇ ਦੋਸ਼ਾਂ ਤਹਿਤ ਮਨਪ੍ਰੀਤ ਬਾਦਲ ਖ਼ਿਲਾਫ਼ ਪੰਜਾਬ ਵਿਜੀਲੈਂਸ ਬਿਊਰੋ ਨੇ ਐੱਫ. ਆਈ. ਆਰ. ਦਰਜ ਕੀਤੀ ਸੀ ਅਤੇ ਇਸ ਤੋਂ ਬਾਅਦ ਮਨਪ੍ਰੀਤ ਬਾਦਲ ਨੂੰ ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ।
ਇਹ ਵੀ ਪੜ੍ਹੋ : ਪੰਜਾਬ ਦੇ ਜ਼ਮੀਨੀ ਪਾਣੀ ਨੂੰ ਲੈ ਕੇ ਚਿੰਤਾ ਭਰੀ ਖ਼ਬਰ, ਖੇਤੀ ਮਾਹਿਰਾਂ ਨੇ ਦਿੱਤੀ ਸਲਾਹ
ਬਠਿੰਡਾ ਦੀ ਹੇਠਲੀ ਅਦਾਲਤ ਨੇ ਮਨਪ੍ਰੀਤ ਬਾਦਲ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਹ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਹਾਈਕੋਰਟ ਨੇ ਉਨ੍ਹਾਂ ਨੂੰ ਇਸ ਮਾਮਲੇ ਸਬੰਧੀ ਅਗਾਊਂ ਜ਼ਮਾਨਤ ਦੇ ਦਿੱਤੀ ਸੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਜ਼ਮੀਨੀ ਪਾਣੀ ਨੂੰ ਲੈ ਕੇ ਚਿੰਤਾ ਭਰੀ ਖ਼ਬਰ, ਖੇਤੀ ਮਾਹਿਰਾਂ ਨੇ ਦਿੱਤੀ ਸਲਾਹ
NEXT STORY