ਸੁਲਤਾਨਪੁਰ ਲੋਧੀ/ਕਪੂਰਥਲਾ (ਸੋਢੀ,ਧੀਰ,ਭੂਸ਼ਣ)-ਪੁਲਸ ਨੇ ਸਾਬਕਾ ਵਿਧਾਇਕ ਨੂੰ ਈ. ਡੀ. ਦਾ ਸੀਨੀਅਰ ਅਧਿਕਾਰੀ ਦੱਸ ਕੇ ਫੋਨ ’ਤੇ 3 ਕਰੋੜ ਮੰਗਣ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਸ. ਪੀ. ਨੇ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਹਲਕੇ ਦੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਉਨ੍ਹਾਂ ਨੂੰ ਇਤਲਾਹ ਦਿੱਤੀ ਕਿ ਕੋਈ ਅਣਪਛਾਤਾ ਵਿਅਕਤੀ ਵ੍ਹਟਸਐਪ ਨੰਬਰ ਤੋਂ ਉਨ੍ਹਾਂ ਨੂੰ ਕਾਲ ਕਰਕੇ ਆਪਣੇ-ਆਪ ਨੂੰ ਈ. ਡੀ. ਦਾ ਸੀਨੀਅਰ ਅਧਿਕਾਰੀ ਦੱਸ ਕੇ ਉਸ ਨੂੰ ਕਿਸੇ ਕ੍ਰਿਮੀਨਲ ਕੇਸ ਵਿਚ ਫਸਾਉਣ ਅਤੇ ਕਢਵਾਉਣ ਲਈ ਮਦਦ ਕਰਨ ਸਬੰਧੀ ਉਸ ’ਤੇ ਦਬਾਅ ਪਾ ਕੇ 3 ਕਰੋੜ ਰੁਪਏ ਦੀ ਮੰਗ ਕਰ ਰਿਹਾ ਹੈ ਅਤੇ ਵਾਰ-ਵਾਰ ਫੋਨ ਕਰਕੇ ਤੰਗ-ਪ੍ਰੇਸ਼ਾਨ ਕਰ ਰਿਹਾ ਹੈ।
ਇਹ ਵੀ ਪੜ੍ਹੋ: ਮੰਤਰੀ ਧਾਲੀਵਾਲ ਦਾ ਵੱਡਾ ਬਿਆਨ, ਮਿੱਲਾਂ ਦੀ ਪ੍ਰਾਪਰਟੀ ਵੇਚ ਕੇ ਜਲਦ ਕਰਾਂਗੇ ਕਿਸਾਨਾਂ ਦੇ ਬਕਾਏ ਦਾ ਭੁਗਤਾਨ
ਉਨ੍ਹਾਂ ਕਿਹਾ ਕਿ ਉਕਤ ਇਤਲਾਹ ’ਤੇ ਇਕ ਵਿਸ਼ੇਸ਼ ਪੁਲਸ ਟੀਮ ਤਿਆਰ ਕੀਤੀ, ਜਿਸ ਨੇ ਮੁਲਜ਼ਮ ਨੂੰ ਪੁਲ ਤਲਵੰਡੀ ਚੌਧਰੀਆਂ ਸੁਲਤਾਨਪੁਰ ਲੋਧੀ ਤੋਂ ਪੈਸੇ ਲੈਣ ਆਏ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਦੀ ਪਛਾਣ ਅਮਨ ਸ਼ਰਮਾ ਪੁੱਤਰ ਦੁਰਗਾ ਦਾਸ ਵਾਸੀ ਮੁੱਹਲਾ ਨਹਿਰੂ ਕਾਲੋਨੀ ਮਜੀਠਾ ਰੋਡ ਅੰਮ੍ਰਿਤਸਰ ਵਜੋਂ ਹੋਈ ਹੈ। ਐੱਸ. ਐੱਸ. ਪੀ. ਨੇ ਕਿਹਾ ਕਿ ਮੁਲਜ਼ਮ ਬਾਰੇ ਪਤਾ ਲੱਗਣ ’ਤੇ ਉਸ ਨੂੰ ਜੈਪੁਰ (ਰਾਜਸਥਾਨ) ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ, ਜੋ ਹੁਣ ਜੇਲ੍ਹ ’ਚ ਬੰਦ ਹੈ। ਅਮਨ ਸ਼ਰਮਾ ਪ੍ਰਾਈਵੇਟ ਤੌਰ ’ਤੇ ਕਚਿਹਰੀ ਅਮ੍ਰਿਤਸਰ ’ਚ ਕੰਮ ਕਰਦਾ ਹੈ।
ਇਹ ਵੀ ਪੜ੍ਹੋ: ਮੁੜ ਚਰਚਾ 'ਚ ਪੰਜਾਬ ਦਾ ਸਿਹਤ ਮਹਿਕਮਾ, ਮੰਤਰੀ ਜੌੜਾਮਾਜਰਾ ਨੇ ਦਫ਼ਤਰ ਦੇ ਬਾਹਰ ਚਿਪਕਾਇਆ ਇਹ ਨੋਟਿਸ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕਤਲ ਦੀ ਕੋਸ਼ਿਸ਼ ਦੇ ਮਾਮਲੇ ’ਚ ਨੌਜਵਾਨ ਨੂੰ 10 ਸਾਲ ਦੀ ਕੈਦ
NEXT STORY