ਲੋਹੀਆਂ (ਸੁਭਾਸ਼ ਸੱਦੀ)- ਸਵੇਰੇ ਲਗਭਗ 10 ਵਜੇ ਇੱਥੋਂ ਦੇ ਨੇੜਲੇ ਪਿੰਡ ਕਰ੍ਹਾ ਦੇ ਸਾਬਕਾ ਸਰਪੰਚ ਬਾਬਾ ਜਗਤਾਰ ਸਿੰਘ ਕਰ੍ਹਾ (70) ਨੇ ਆਪਣੀ ਦੋਨਾਲੀ ਬੰਦੂਕ ਨਾਲ ਖ਼ੁਦ ਨੂੰ ਗੋਲ਼ੀ ਮਾਰ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਹੈ।
ਮ੍ਰਿਤਕ ਬਾਬਾ ਜਗਤਾਰ ਸਿੰਘ ਦੇ ਬੇਟੇ ਹਰਦੇਵ ਸਿੰਘ ਨੇ ਪੁਲਸ ਨੂੰ ਦਿੱਤੀ ਜਾਣਕਾਰੀ ’ਚ ਦੱਸਿਆ ਕਿ ਉਨ੍ਹਾਂ ਦੇ ਪਿਤਾ ਆਪਣੇ ਕਮਰੇ ’ਚ ਇਕੱਲੇ ਸਨ ਤਾਂ ਉਨ੍ਹਾਂ ਦੇ ਕਮਰੇ ’ਚੋਂ ਗੋਲੀ ਚੱਲਣ ਦੀ ਆਵਾਜ਼ ਸੁਣੀ। ਜਦੋਂ ਉਨ੍ਹਾਂ ਨੇ ਕਮਰੇ ’ਚ ਜਾ ਕੇ ਦੇਖਿਆ ਤਾਂ ਉਸ ਦੇ ਪਿਤਾ ਦੇ ਸਿਰ ’ਚ ਗੋਲੀ ਲੱਗੀ ਹੋਈ ਸੀ ਤੇ ਉਸ ਦੀ ਲਾਸ਼ ਲਹੂ-ਲੁਹਾਣ ਪਈ ਸੀ।

ਇਹ ਵੀ ਪੜ੍ਹੋ- PSPCL ਦਾ JE ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
ਲੋਹੀਆਂ ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਲਾਸ਼ ਕੋਲੋਂ ਇਕ ਸੁਸਾਇਡ ਨੋਟ ਮਿਲਿਆ ਹੈ, ਜਿਸ ’ਚ ਉਸ ਨੇ ਚਾਰ ਲੋਕਾਂ ’ਤੇ ਪ੍ਰੇਸ਼ਾਨ ਕਰਨ ਦਾ ਦੋਸ਼ ਲਾਏ ਹਨ। ਸੁਸਾਇਡ ਨੋਟ ਅਨੁਸਾਰ ਉਹ ਆਤਮ ਹੱਤਿਆ ਕਰਨ ਲਈ ਮਜਬੂਰ ਹੋ ਗਿਆ ਸੀ ਕਿਉਂਕਿ ਕੁਝ ਲੋਕਾਂ ਵੱਲੋਂ ਉਸ ਨੂੰ ਲਗਾਤਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ।
ਲੋਹੀਆਂ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ 4 ਵਿਅਕਤੀਆਂ ਖਿਲਾਫ ਕਾਰਵਾਈ ਅਰੰਭ ਕਰ ਦਿੱਤੀ ਹੈ। ਮ੍ਰਿਤਕ ਜਗਤਾਰ ਸਿੰਘ ਦਾ ਸ਼ਨੀਵਾਰ ਨੂੰ ਪੋਸਟ ਮਾਰਟਮ ਕਰਵਾ ਕੇ ਲਾਸ਼ ਸਸਕਾਰ ਵਾਸਤੇ ਪਰਿਵਾਰ ਨੂੰ ਸੌਂਪੀ ਜਾਵੇਗੀ।
ਇਹ ਵੀ ਪੜ੍ਹੋ- ਹੁਣੇ-ਹੁਣੇ ਜਲੰਧਰ 'ਚ ਵਾਪਰਿਆ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਰੋਡਵੇਜ਼ ਬੱਸ ਦੀ ਟਿੱਪਰ ਨਾਲ ਹੋ ਗਈ ਟੱਕਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ 10,000 ਨੌਜਵਾਨਾਂ ਨੂੰ ਹੁਨਰ ਤੇ ਨੌਕਰੀਆਂ ਦੇਣ ਦਾ ਲਿਆ ਅਹਿਦ
NEXT STORY