ਬਠਿੰਡਾ : ਜ਼ਿਲ੍ਹਾ ਬਠਿੰਡਾ ਦੇ ਪਿੰਡ ਫੂਸ ਮੰਡੀ ਵਿਖੇ ਸਾਬਕਾ ਸਰਪੰਚ ਦਾ ਕੁਹਾੜੀ ਮਾਰ ਕੇ ਕਤਲ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ, ਪਿੰਡ ਫੂਸ ਮੰਡੀ ਦੇ ਸਾਬਕਾ ਸਰਪੰਚ ਜਗਤਾਰ ਸਿੰਘ ਔਲਖ (62) ਪੁੱਤਰ ਮੁਖਤਿਆਰ ਸਿੰਘ ’ਤੇ ਜੱਸੀ ਪੌ ਵਾਲੀ ਚੌਕ ਨੇੜੇ ਅਣਪਛਾਤੇ ਵਿਅਕਤੀ ਵੱਲੋਂ ਕੁਹਾੜੀ ਨਾਲ ਹਮਲਾ ਕੀਤਾ ਗਿਆ। ਹਮਲੇ ਦੌਰਾਨ ਜਗਤਾਰ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਅਤੇ ਮੌਕੇ ’ਤੇ ਹੀ ਉਨ੍ਹਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ: ਗੋਲ਼ੀਆਂ ਮਾਰ ਕਤਲ ਕੀਤੇ ਸਾਬਕਾ ਸਰਪੰਚ ਦੇ ਮਾਮਲੇ 'ਚ ਵੱਡੀ ਅਪਡੇਟ! ਭਰਾ ਨਿਕਲਿਆ ਕਾਤਲ
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਕੈਂਟ ਦੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮੁੱਢਲੀ ਜਾਣਕਾਰੀ ਅਨੁਸਾਰ ਵਾਰਦਾਤ ਨੂੰ ਅਣਪਛਾਤੇ ਵਿਅਕਤੀ ਵੱਲੋਂ ਅੰਜਾਮ ਦਿੱਤਾ ਗਿਆ ਹੈ ਅਤੇ ਖ਼ਬਰ ਲਿਖੇ ਜਾਣ ਤੱਕ ਕਾਤਲ ਸਬੰਧੀ ਪੁਲਸ ਨੂੰ ਕੋਈ ਸੁਰਾਗ ਨਹੀਂ ਮਿਲਿਆ ਸੀ। ਪੁਲਸ ਵੱਲੋਂ ਘਟਨਾ ਵਾਲੀ ਥਾਂ ਤੋਂ ਸਬੂਤ ਇਕੱਠੇ ਕਰਨ ਦੇ ਨਾਲ-ਨਾਲ ਹਮਲਾਵਰ ਦੀ ਪਛਾਣ ਅਤੇ ਵਾਰਦਾਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਮਾਮਲੇ ਵਿੱਚ ਅਗਲੇਰੀ ਕਾਨੂੰਨੀ ਕਾਰਵਾਈ ਜਾਰੀ ਹੈ। ਘਟਨਾ ਨੂੰ ਲੈ ਕੇ ਪਿੰਡ ਵਾਸੀਆਂ ਵਿੱਚ ਵੀ ਚਿੰਤਾ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅਜਨਾਲਾ 'ਚ ਵਾਰਦਾਤ: ਡਿਊਟੀ ਤੋਂ ਘਰ ਪਰਤ ਰਹੇ ਰੇਲਵੇ ਪੁਲਸ ਜਵਾਨ 'ਤੇ ਫਾਇਰਿੰਗ, ਬਾਂਹ 'ਚੋਂ ਆਰ-ਪਾਰ ਹੋਈ ਗੋਲੀ
NEXT STORY