ਦਸੂਹਾ (ਝਾਵਰ ਨਾਗਲਾ)- ਦਸੂਹਾ ਵਿਖੇ ਦਸ਼ਮੇਸ਼ ਨਗਰ ਵਾਰਡ ਨੰ.5 ਵਿਖੇ ਇਕ ਘਰ ਵਿਚ ਦੁਸਹਿਰੇ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ ਵਿਚ ਬਦਲ ਗਈਆਂ ਜਦੋਂ ਇਥੇ ਇਕ ਸਾਬਕਾ ਫ਼ੌਜੀ ਦੀ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ। ਸਾਬਕਾ ਫ਼ੌਜੀ ਕੁਲਵਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਦੀ ਆਪਣੀ 12 ਬੋਰ ਦੀ ਲਾਇਸੈਂਸੀ ਰਾਈਫਲ ਨੁੰ ਸਾਫ਼ ਕਰ ਰਿਹਾ ਸੀ ਤਾਂ ਅਚਾਨਕ ਗੋਲ਼ੀ ਚੱਲ ਗਈ, ਜਿਸ ਕਾਰਨ ਕੁਲਵਿੰਦਰ ਸਿੰਘ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਮਹਿੰਦਰ ਕੇਪੀ ਦੇ ਇਕਲੌਤੇ ਪੁੱਤਰ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ, ਆਇਆ ਵੱਡਾ ਮੋੜ
ਇਸ ਸਬੰਧੀ ਜਾਣਕਾਰੀ ਦਿੰਦੇ ਜਾਂਚ ਅਧਿਕਾਰੀ ਏ. ਐੱਸ. ਆਈ. ਅਨਿਲ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲਦੇ ਸਾਰ ਹੀ ਥਾਣਾ ਮੁਖੀ ਦਸੂਹਾ ਬਲਜਿੰਦਰ ਸਿੰਘ ਮੱਲੀ ਸਮੇਤ ਪੁਲਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ। ਉਨਾਂ ਦੱਸਿਆ ਕਿ ਮ੍ਰਿਤਕ ਕੁਲਵਿੰਦਰ ਦੀ ਪਤਨੀ ਪਰਮਜੀਤ ਕੌਰ ਨੇ ਬਿਆਨਾਂ ਵਿੱਚ ਦੱਸਿਆ ਕਿ ਉਸ ਦਾ ਪਤੀ ਕੁਲਵਿੰਦਰ ਸਿੰਘ ਜਲੰਧਰ ਵਿਖੇ ਬੈਂਕ ਵਿੱਚ ਨੌਕਰੀ ਕਰਦਾ ਸੀ ਅਤੇ ਦੁਸਹਿਰੇ ਦੇ ਤਿਉਹਾਰ ਦੀ ਛੁੱਟੀ ਕਰਕੇ ਉਹ ਘਰ ਆਇਆ ਸੀ ਅਤੇ ਅਚਾਨਕ ਰਾਈਫਲ ਨੁੰ ਸਾਫ਼ ਕਰਦਿਆ ਗੋਲ਼ੀ ਚੱਲ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਏ. ਐੱਸ. ਆਈ. ਅਨਿਲ ਕੁਮਾਰ ਨੇ ਦੱਸਿਆ ਕਿ ਲਾਸ਼ ਨੁੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦਸੂਹਾ ਦੇ ਲਾਸ਼ ਘਰ ਵਿੱਚ ਪਹੁੰਚਾਇਆ ਗਿਆ ਹੈ ਅਤੇ ਮ੍ਰਿਤਕ ਦੀ ਪਤਨੀ ਪਰਮਜੀਤ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਦੀ ਕਾਰਵਾਈ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਵਧਾਈ ਸੁਰੱਖਿਆ, 1300 ਪੁਲਸ ਮੁਲਾਜ਼ਮ ਤਾਇਨਾਤ, ਜਾਣੋ ਕੀ ਰਹੀ ਵਜ੍ਹਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਿਉਹਾਰਾਂ ਤੋਂ ਪਹਿਲਾਂ ਪੰਜਾਬ 'ਚ ਟਲੀ ਵੱਡੀ ਵਾਰਦਾਤ, ਖ਼ਤਰਨਾਕ ਗਿਰੋਹ ਦੇ 5 ਕਾਰਕੁੰਨ ਗ੍ਰਿਫ਼ਤਾਰ
NEXT STORY