ਲੁਧਿਆਣਾ (ਵਿੱਕੀ) : ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐੱਸ. ਈ.) ਨੇ ਟਰਮ-1 ਪ੍ਰੀਖਿਆ ਦੇ ਰਿਜ਼ਲਟ ਦਾ ਇੰਤਜ਼ਾਰ ਕਰ ਰਹੇ ਹਨ। ਸੋਸ਼ਲ ਮੀਡੀਆ ’ਤੇ ਕਈ ਇਸ ਤਰ੍ਹਾਂ ਦੀਆਂ ਖ਼ਬਰਾਂ ਚੱਲ ਰਹੀਆਂ ਹਨ ਕਿ ਇਸ ਹਫਤੇ ਰਿਜ਼ਲਟ ਜਾਰੀ ਕਰ ਦਿੱਤਾ ਜਾਵੇਗਾ, ਉਥੇ ਸੀ. ਬੀ. ਐੱਸ. ਈ. ਟਰਮ-2 ਪ੍ਰੀਖਿਆ ਨੂੰ ਲੈ ਕੇ ਇਕ ਨੋਟਿਸ ਵਾਇਰਲ ਹੋ ਰਿਹਾ ਹੈ, ਜਿਸ ’ਚ ਕਿਹਾ ਜਾ ਰਿਹਾ ਹੈ ਕਿ 10ਵੀਂ-12ਵੀਂ ਦੀ ਪ੍ਰੀਖਿਆ 4 ਮਈ ਤੋਂ ਸ਼ੁਰੂ ਹੋਣ ਵਾਲੀ ਹੈ। ਸੋਸ਼ਲ ਮੀਡੀਆ ’ਤੇ ਸੀ. ਬੀ. ਐੱਸ. ਈ. ਦੇ ਨਾਂ ਨਾਲ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਅਧਿਸੂਚਨਾ ਵਿਚ ਦਾਅਵਾ ਕੀਤਾ ਗਿਆ ਹੈ ਕਿ 10ਵੀਂ ਅਤੇ 12ਵੀਂ ਕਲਾਸ ਦੀਆਂ ਬੋਰਡ ਪ੍ਰੀਖਿਆਵਾਂ 4 ਮਈ 2022 ਤੋਂ ਸ਼ੁਰੂ ਹੋਣਗੀਆਂ। ਨਾਲ ਹੀ ਇਸ ਵਾਇਰਲ ਨੋਟਿਸ ਵਿਚ ਇਹ ਵੀ ਕਿਹਾ ਜਾ ਰਿਹਾ ਹੈ ਕਿ ਸੀ. ਬੀ. ਐੱਸ. ਈ. ਨੇ ਬੋਰਡ ਨਾਲ ਸਬੰਧਤ ਸਕੂਲਾਂ ਨੂੰ ਕਲਾਸ 10ਵੀਂ ਅਤੇ 12ਵੀਂ ਦੇ ਪ੍ਰੈਕਟੀਕਲ, ਪ੍ਰਾਜੈਕਟ ਅਤੇ ਅੰਤ੍ਰਿਕ ਮੁੱਲਾਂਕਣ ਕਰਨ ਦੀ ਮਨਜ਼ੂਰੀ ਦਿੱਤੀ ਹੈ। ਇਸ ਨੋਟਿਸ ਨੂੰ ਸੀ. ਬੀ. ਐੱਸ. ਈ. ਨੇ ਪੂਰੀ ਤਰ੍ਹਾਂ ਖਾਰਿਜ਼ ਕੀਤਾ ਹੈ। ਸੀ. ਬੀ. ਐੱਸ. ਈ. ਨੇ ਪੂਰੀ ਤਰਾਂ ਫਰਜ਼ੀ ਦੱਸਿਆ ਹੈ।
ਇਹ ਵੀ ਪੜ੍ਹੋ : ਅਧਿਆਪਕਾਂ ਦੀ ਲੱਗੀ ਚੋਣ ਡਿਊਟੀ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਪ੍ਰੀ-ਬੋਰਡ ਪ੍ਰੀਖਿਆਵਾਂ ਲੈਣ ਦੇ ਹੁਕਮ
ਸੀ. ਬੀ. ਐੱਸ. ਈ. ਨੇ ਆਪਣੇ ਅਫੀਸ਼ੀਅਲ ਟਵਿੱਟਰ ਹੈਂਡਲ ’ਤੇ ਇਸ ਨੋਟਿਸ ਨੂੰ ਫਰਜ਼ੀ ਦੱਸਦੇ ਹੋਏ ਕਿਹਾ ਕਿ ਇਹ ਨੋਟਿਸ ਪੂਰੀ ਤਰ੍ਹਾਂ ਫੇਕ ਹੈ। ਇਸ ਤਰ੍ਹਾਂ ਦੇ ਫਰਜ਼ੀ ਨੋਟਿਸ ਤੋਂ ਸਾਵਧਾਨ ਰਹੋ ਕਿਉਂਕਿ ਸੀ. ਬੀ. ਐੱਸ. ਈ. ਵੱਲੋਂ ਇਸ ਤਰ੍ਹਾਂ ਦਾ ਕੋਈ ਐਲਾਨ ਨਹੀਂ ਕੀਤਾ ਗਿਆ। ਇਸ ਤੋਂ ਪਹਿਲਾਂ ਵੀ ਬੋਰਡ ਪ੍ਰੀਖਿਆਵਾਂ ਨੂੰ ਲੈ ਕੇ ਕਈ ਫਰਜ਼ੀ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ। ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਕਿਸੇ ਨੂੰ ਵੀ ਫੇਕ ਨਿਊਜ਼ ’ਤੇ ਭਰੋਸਾ ਨਾ ਕਰਨ। ਕਿਸੇ ਵੀ ਤਰ੍ਹਾਂ ਦੀ ਜਾਣਕਰੀ ਸੀ. ਬੀ. ਐੱਸ. ਈ. ਦੀ ਅਧਿਕਾਰਿਕ ਵੈੱਬਸਾਈਟ ’ਤੇ ਜਾ ਕੇ ਦੇਖਣ। ਉਥੇ ਸੀ. ਬੀ. ਐੱਸ. ਈ. ਟਰਮ-1 ਦੀ ਪ੍ਰੀਖਿਆ ਨੂੰ ਲੈ ਕੇ ਕਿਹਾ ਜਾ ਰਿਹਾ ਹੈ ਕਿ ਫਰਵਰੀ ਵਿਚ ਕਿਸੇ ਵੀ ਸਮਾਂ ਨਤੀਜੇ ਐਲਾਨੇ ਜਾ ਸਕਦੇ ਹਨ।
ਇਹ ਵੀ ਪੜ੍ਹੋ : ਸੀਨੀਅਰ ਸਿਟੀਜ਼ਨਾਂ ਦੀ ਮਦਦ ਲਈ ਅੱਜ ਜਾਰੀ ਕੀਤਾ ਜਾਵੇਗਾ ਹੈਲਪਲਾਈਨ ਨੰਬਰ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਪੰਜਾਬ ਭਰ ਵਿਚ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ
NEXT STORY