ਸੁਨਾਮ ਊਧਮ ਸਿੰਘ ਵਾਲਾ (ਬਾਂਸਲ) : ਪ੍ਰੀਖਿਆ ’ਚ ਘੱਟ ਨੰਬਰ ਆਉਣ ’ਤੇ ਇਕ ਨਾਬਾਲਗ ਵਿਦਿਆਰਥਣ ਵੱਲੋਂ ਖੁਦਕੁਸ਼ੀ ਕਰਨ ਦੀ ਖਬਰ ਮਿਲੀ ਹੈ। ਇਸ ਮਾਮਲੇ ਦੇ ਸਬੰਧ ਵਿਚ ਸਿਵਲ ਹਸਪਤਾਲ ’ਚ ਮ੍ਰਿਤਕ ਵਿਦਿਆਰਥਣ ਦੇ ਪੋਸਟਮਾਰਟਮ ਦੌਰਾਨ ਸਹਾਇਕ ਥਾਣੇਦਾਰ ਪੁਲਸ ਸਟੇਸ਼ਨ ਮੂਣਕ ਮੇਜਰ ਸਿੰਘ ਨੇ ਦੱਸਿਆ ਕਿ ਪਿੰਡ ਬੱਲਰਾ ਦੀ ਜਸਮੀਤ ਕੌਰ (17) ਪੁੱਤਰੀ ਬੱਬੂ ਸਿੰਘ ਲਹਿਰਾਗਾਗਾ ਦੇ ਇਕ ਸਕੂਲ ਵਿਚ 12ਵੀਂ ਕਲਾਸ ਵਿਚ ਪੜ੍ਹਦੀ ਸੀ। ਸਕੂਲ ਵੱਲੋਂ ਲਈ ਗਈ ਪ੍ਰੀਖਿਆ ’ਚ ਉਸ ਦੇ ਨੰਬਰ ਥੋੜ੍ਹੇ ਘੱਟ ਆ ਗਏ।
ਇਹ ਵੀ ਪੜ੍ਹੋ : 1,00,00,000 ਤੋਂ ਵੱਧ ਦੀ ਡਰੱਗਜ਼! ਤਾਮਿਲਨਾਡੂ ’ਚ DRI ਦੇ ਹੱਥ ਲੱਗੀ ਵੱਡੀ ਸਫਲਤਾ, 4 ਗ੍ਰਿਫ਼ਤਾਰ
ਇਸ ਵਜ੍ਹਾ ਕਰ ਕੇ ਉਸ ਨੇ 14 ਅਕਤੂਬਰ ਨੂੰ ਆਪਣੇ ਘਰ ’ਚ ਕੋਈ ਜ਼ਹਿਰੀਲਾ ਪਦਾਰਥ ਖਾ ਲਿਆ। ਇਸ ਘਟਨਾ ਦਾ ਪਤਾ ਲੱਗਣ ’ਤੇ ਪਰਿਵਾਰ ਉਸ ਨੂੰ ਇਲਾਜ ਲਈ ਲਹਿਰਾ, ਟੋਹਾਣਾ ਅਤੇ ਸੁਨਾਮ ਦੇ ਵੱਖ-ਵੱਖ ਹਸਪਤਾਲਾਂ ਵਿਚ ਲੈ ਗਿਆ ਪਰ ਆਖਿਰਕਾਰ ਅੱਜ ਸਵੇਰੇ ਸੁਨਾਮ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਜ਼ਿੰਦਗੀ ਅਤੇ ਮੌਤ ਨਾਲ ਜੂਝਦੇ ਹੋਏ ਉਸਦੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਵਿਦਿਆਰਥਣ ਦੇ ਪਿਤਾ ਬੱਬੂ ਸਿੰਘ ਦੇ ਬਿਆਨ ’ਤੇ ਆਈ.ਪੀ.ਸੀ. ਦੀ ਧਾਰਾ 194 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : 'ਜੈ ਮਾਤਾ ਦੀ...; ਪੰਜਾਬੀ ਪਰਿਵਾਰ ਨੇ ਇੱਛਾ ਪੂਰੀ ਹੋਣ 'ਤੇ ਮਾਂ ਜਵਾਲਾ ਜੀ ਮੰਦਰ 'ਚ ਚੜ੍ਹਾਇਆ ਸੋਨੇ ਦਾ ਛੱਤਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਚਿੱਟੇ ਦੇ ਸੌਦਾਗਰਾਂ ਨੂੰ ਚੁਣ-ਚੁਣ ਕੇ ਜੇਲ੍ਹ ਭੇਜਾਂਗੇ', ਅਮਿਤ ਸ਼ਾਹ ਦਾ ਦਾਅਵਾ
NEXT STORY